
ਕੇਵਲ ਸਿੰਘ ਢਿੱਲੋਂ ਬੀਤੇ ਦਿਨੀਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।
ਸੰਗਰੂਰ: ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਨੀ ਚੋਣ ਲਈ ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਕੇਵਲ ਸਿੰਘ ਢਿੱਲੋਂ ਨੇ ਅੱਜ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਮੌਜੂਦਗੀ ਵਿਚ ਨਾਮਜ਼ਦਗੀ ਦਾਖਲ ਕੀਤੀ। ਦੱਸ ਦੇਈਏ ਕਿ ਕੇਵਲ ਸਿੰਘ ਢਿੱਲੋਂ ਬੀਤੇ ਦਿਨੀਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।
Kewal singh dhillon files nomination
ਕਮਲਦੀਪ ਕੌਰ ਰਾਜੋਆਣਾ ਨੇ ਵੀ ਭਰੀ ਨਾਮਜ਼ਦਗੀ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਵੀ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ। ਕਮਲਦੀਪ ਕੌਰ ਰਾਜੋਆਣਾ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਉਹ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਚੋਣ ਲੜਣਗੇ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖ਼ਰੀ ਦਿਨ ਸੀ।
Kamaldeep Kaur Rajoana files nomination
ਜ਼ਿਕਰਯੋਗ ਹੈ ਕਿ ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ । ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਕਾਂਗਰਸ ਨੇ ਦਲਬੀਰ ਗੋਲਡੀ ਨੂੰ ਟਿਕਟ ਦਿੱਤੀ ਹੈ।