
ਰਾਜਧਾਨੀ ਦਿੱਲੀ ਦੇ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਚਾਂਦਨੀ ਚੌਂਕ ਤੋਂ ਵਿਧਾਇਕ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕਾਫ਼ੀ ਦਿਨਾਂ ਤੋਂ ਇਸ ਗੱਲ ਦੀ ਚਰਚਾ ਚੱਲ ਰਹੀ ਸੀ ਕਿ ਉਹ ਪਾਰਟੀ ਛੱਡ ਸਕਦੀ ਹੈ। ਹਾਲ ਹੀ ਵਿਚ ਉਹਨਾਂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਕਈ ਤਰ੍ਹਾਂ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ। ਅਲਕਾ ਲਾਂਬਾ ਨੇ ਪਾਰਟੀ ਛੱਡਣ ਦੀ ਜਾਣਕਾਰੀ ਟਵੀਟ ਕਰ ਕੇ ਦਿੱਤੀ ਹੈ।
Alka lamba and Sonia Gandhi
ਲਾਂਬਾ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਲਿਖਿਆ, ‘ਆਮ ਆਦਮੀ ਪਾਰਟੀ ਨੂੰ ਗੁੱਡ ਬਾਏ ਕਹਿਣ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਸਮਾਂ ਆ ਗਿਆ ਹੈ। ਪਿਛਲੇ ਛੇ ਸਾਲ ਦੀ ਇਹ ਯਾਤਰਾ ਸਿੱਖਣ ਦੇ ਲਹਿਜੇ ਨਾਲ ਕਾਫ਼ੀ ਵਧੀਆ ਰਹੀ। ਸਾਰਿਆਂ ਦਾ ਧੰਨਵਾਦ’। ਅਲਕਾ ਲਾਂਬਾ ਵੱਲੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਹੈਰਾਨ ਕਰਨ ਵਾਲੀ ਨਹੀਂ ਹੈ। ਇਸ ਤੋਂ ਲੈ ਕੇ ਕਈ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਸਨ।
The time has come to say
— Alka Lamba - अलका लाम्बा (@LambaAlka) September 6, 2019
"Good Bye" to #AAP and to resign from the primary membership of the Party.
The past 6years journey was a great learning for me.
Thanks to all. ???. #JaiHind #ChandniChowk #MLA #AlkaLamba #Delhi
ਇਸ ਦੇ ਨਾਲ ਹੀ ਉਹਨਾਂ ਨੇ ਕਾਫ਼ੀ ਸਮਾਂ ਪਹਿਲਾਂ ਐਲਾਨ ਕਰ ਦਿੱਤਾ ਸੀ ਕਿ ਉਹ 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਅਜ਼ਾਦ ਉਮੀਦਵਾਰ ਦੇ ਤੌਰ ‘ਤੇ ਲੜੇਗੀ। 43 ਸਾਲਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। 2013 ਵਿਚ ਆਮ ਆਦਮੀ ਪਾਰਟੀ ਨਾਲ ਜੁੜਨ ਤੋਂ ਪਹਿਲਾਂ ਅਲਕਾ ਲਾਂਬਾ 20 ਸਾਲ ਤੱਕ ਕਾਂਗਰਸ ਵਿਚ ਹੀ ਰਹੀ। ਇਸ ਸਾਲ ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਉਹਨਾਂ ਨੇ ਅਰਵਿੰਦ ਕੇਜਰੀਵਾਲ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਹਨਾਂ ਨੇ ਪਾਰਟੀ ਲਈ ਚੋਣ ਪ੍ਰਚਾਰ ਕਰਨ ਤੋਂ ਵੀ ਮਨਾਂ ਕਰ ਦਿੱਤਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।