ਪੰਜਾਬ ਭਾਜਪਾ ਨੇ ਨਿਮਿਸ਼ਾ ਮਹਿਤਾ ਨੂੰ ਪਾਰਟੀ ’ਚੋਂ ਕੱਢਿਆ; ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਹੋਈ ਕਾਰਵਾਈ
Published : Sep 6, 2023, 9:15 pm IST
Updated : Sep 7, 2023, 1:10 pm IST
SHARE ARTICLE
Punjab BJP expelled Nimisha Mehta
Punjab BJP expelled Nimisha Mehta

ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ 4 ਆਗੂਆਂ ਨੂੰ ਕੱਢਿਆ ਬਾਹਰ



ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ 'ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਚਾਰ ਭਾਜਪਾ ਆਗੂਆਂ ਵਿਰੁਧ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਇਨ੍ਹਾਂ ਆਗੂਆਂ ਨੂੰ ਅਹੁਦਿਆਂ ਤੋਂ ਬਰਖ਼ਾਸਤ ਅਤੇ ਪਾਰਟੀ ਵਿਚੋਂ ਕੱਢ ਦਿਤਾ ਗਿਆ। ਦੱਸ ਦੇਈਏ ਕਿ ਨਿਮਿਸ਼ਾ ਮਹਿਤਾ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨਾਲ ਕਥਿਤ ਮਾੜੇ ਵਿਵਹਾਰ ਦੀ ਸ਼ਿਕਾਇਤ ਮਗਰੋਂ ਕੀਤੀ ਗਈ ਹੈ

Photo

ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿਚ ਜੀਵਨ ਗੁਪਤਾ ਨੇ ਦਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਦੀ ਧਾਰਾ XXV ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement