ਮਹਿੰਗਾਈ, ਕਿਸਾਨੀ, ਮਣੀਪੁਰ ਤੇ ਹਰਿਆਣਾ ਹਿੰਸਾ, ਕੇਂਦਰ ਤੇ ਸੂਬਿਆਂ ਵਿਚ ਤਣਾਅ ਆਦਿ ਮੁੱਦਿਆਂ ’ਤੇ ਚਰਚਾ ਦੀ ਕੀਤੀ ਮੰਗ
ਨਵੀਂ ਦਿੱਲੀ: ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਨੇ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ 18 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਮੰਗ ਕੀਤੀ ਕਿ ਇਜਲਾਸ ਦੌਰਾਨ ਦੇਸ਼ ਦੀ ਆਰਥਕ ਸਥਿਤੀ, ਜਾਤੀ ਜਨਗਣਨਾ, ਚੀਨ ਨਾਲ ਸਰਹੱਦ 'ਤੇ ਤਣਾਅ ਅਤੇ ਅਡਾਨੀ ਸਮੂਹ ਨਾਲ ਜੁੜੇ ਨਵੇਂ ਖੁਲਾਸਿਆਂ ਦੀ ਪਿੱਠਭੂਮੀ 'ਚ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਦੇ ਗਠਨ ਆਦਿ ਮੁੱਦਿਆਂ 'ਤੇ ਉਚਿਤ ਨਿਯਮਾਂ ਤਹਿਤ ਚਰਚਾ ਕੀਤੀ ਜਾਵੇ।
ਇਹ ਵੀ ਪੜ੍ਹੋ: ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 15 ਕਿਲੋ ਹੈਰੋਇਨ ਸਣੇ ਨੌਜਵਾਨ ਕਾਬੂ
ਉਨ੍ਹਾਂ ਨੇ ਪੱਤਰ ਵਿਚ ਕਿਹਾ, "ਮੈਂ ਦੱਸਣਾ ਚਾਹਾਂਗੀ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਸਿਆਸੀ ਪਾਰਟੀਆਂ ਨਾਲ ਸਲਾਹ ਕੀਤੇ ਬਿਨ੍ਹਾਂ ਬੁਲਾਇਆ ਗਿਆ ਸੀ। ਸਾਨੂੰ ਇਸ ਸੈਸ਼ਨ ਦੇ ਏਜੰਡੇ ਦੀ ਜਾਣਕਾਰੀ ਨਹੀਂ ਹੈ।"
ਇਹ ਵੀ ਪੜ੍ਹੋ: ਜੈਤੋ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਤੀ ਨੇ ਆਪਣੀ ਹੀ ਪਤਨੀ ਦਾ ਕੀਤਾ ਕਤਲ
ਸਾਬਕਾ ਕਾਂਗਰਸ ਪ੍ਰਧਾਨ ਨੇ ਪੱਤਰ ਵਿਚ ਕਿਹਾ ਕਿ ਦੇਸ਼ ਦੀ ਆਰਥਕ ਸਥਿਤੀ, ਕਿਸਾਨ ਜਥੇਬੰਦੀਆਂ ਨਾਲ ਸਮਝੌਤੇ, ਅਡਾਨੀ ਗਰੁੱਪ ਨਾਲ ਸਬੰਧਤ ਜੇ.ਪੀ.ਸੀ. ਦੀ ਮੰਗ, ਜਾਤੀ ਜਨਗਣਨਾ ਕਰਾਉਣ ਦੀ ਮੰਗ, ਸੰਘੀ ਢਾਂਚੇ ’ਤੇ ਹਮਲੇ, ਕੁਦਰਤੀ ਆਫ਼ਤਾਂ ਦੇ ਪ੍ਰਭਾਵ, ਸਰਹੱਦ ’ਤੇ ਤਣਾਅ ਚੀਨ ਦੇ ਨਾਲ, ਦੇਸ਼ ਦੇ ਕੁੱਝ ਹਿੱਸਿਆਂ ਵਿਚ ਫਿਰਕੂ ਤਣਾਅ ਅਤੇ ਮਨੀਪੁਰ ਦਾ ਮੁੱਦਾ ਵਿਸ਼ੇਸ਼ ਸੈਸ਼ਨ ਵਿਚ ਵਿਚਾਰਿਆ ਜਾਵੇ”। ਸੋਨੀਆ ਗਾਂਧੀ ਨੇ ਅੱਗੇ ਕਿਹਾ, "ਰਚਨਾਤਮਕ ਸਹਿਯੋਗ ਦੀ ਭਾਵਨਾ ਨਾਲ, ਮੈਨੂੰ ਉਮੀਦ ਹੈ ਕਿ ਸੰਸਦ ਦੇ ਆਗਾਮੀ ਸੈਸ਼ਨ ਵਿਚ ਇਨ੍ਹਾਂ ਮੁੱਦਿਆਂ 'ਤੇ ਚਰਚਾ ਹੋਵੇਗੀ।"