ਸਾਨੂੰ ਕਿਸੇ ਨਾਲ ਗਠਜੋੜ ਕਰਨ ਦੀ ਲੋੜ ਨਹੀਂ ਹੈ, ‘ਆਪ’ ਅਪਣੇ ਦਮ ’ਤੇ ਚੋਣ ਲੜੇਗੀ: ਅਨਮੋਲ ਗਗਨ ਮਾਨ
Published : Sep 6, 2023, 2:27 pm IST
Updated : Sep 6, 2023, 2:27 pm IST
SHARE ARTICLE
Anmol Gagan Maan
Anmol Gagan Maan

ਕਿਹਾ, ਅਸੀਂ ਕਿਸੇ ਨਾਲ ਸੀਟ ਸ਼ੇਅਰਿੰਗ ਨਹੀਂ ਕਰਾਂਗੇ

 

ਚੰਡੀਗੜ੍ਹ: ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨਾਲ ਗਠਜੋੜ ਦੀ ਸੰਭਾਵਨਾ ਨੂੰ ਲੈ ਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਕੋਈ ਗਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗੀ। 'ਆਪ' ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲੀ ਚੋਣ ਲੜੇਗੀ।

ਇਹ ਵੀ ਪੜ੍ਹੋ: ਸੰਸਦ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ  

ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਨਾਲ ਗਠਜੋੜ ਕਰਨ ਦੀ ਲੋੜ ਨਹੀਂ ਹੈ। ਆਮ ਆਦਮੀ ਪਾਰਟੀ ਅਪਣੇ ਦਮ ’ਤੇ ਸਾਰੀਆਂ 13 ਸੀਟਾਂ ’ਤੇ ਚੋਣ ਲੜੇਗੀ। ਅਸੀਂ ਕਿਸੇ ਨਾਲ ਸੀਟ ਸ਼ੇਅਰਿੰਗ ਨਹੀਂ ਕਰਾਂਗੇ। ਹਾਲਾਂਕਿ ਇਸ ਤੋਂ ਪਹਿਲਾਂ ਕਾਂਗਰਸ ਆਗੂ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਨਾਲ ਗਠਜੋੜ ’ਤੇ ਸਹਿਮਤੀ ਜਤਾਈ ਹੈ।

ਇਹ ਵੀ ਪੜ੍ਹੋ: ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 15 ਕਿਲੋ ਹੈਰੋਇਨ ਸਣੇ ਨੌਜਵਾਨ ਕਾਬੂ 

ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਪਾਰਟੀ ਹਾਈ ਕਮਾਂਡ ਦਾ ਫੈਸਲਾ ਸਰਵਉੱਚ ਹੈ। ਇਹ ਇਕ ਵੱਡੇ ਕਾਰਨ (ਟੀਚੇ) ਲਈ ਹੈ, ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਅਪਣੀ ਤਾਕਤ ਖਿੱਚਣ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ। ਸਾਡੀ ਜਮਹੂਰੀਅਤ ਦੀ ਰਾਖੀ ਲਈ ਨੀਜੀ ਸਵਾਰਥਾਂ ਨਾਲ ਭਰੀ ਮਾੜੀ ਮੋਟੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ। ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ। ਜੁੜੇਗਾ ਭਾਰਤ - ਜਿੱਤੇਗਾ ਇੰਡੀਆ”।

ਇਹ ਵੀ ਪੜ੍ਹੋ: CM ਮਾਨ ਨੇ ਕੀਤਾ ਵੱਡਾ ਐਲਾਨ, 710 ਨਵ-ਨਿਯੁਕਤ ਪਟਵਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ

ਪੰਜਾਬ ਯੂਨਿਟ ਦਾ ਪੱਖ ਮਜ਼ਬੂਤੀ ਨਾਲ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਰੱਖਾਂਗੇ : ਬਾਜਵਾ

ਇਸ ਤੋਂ ਪਹਿਲਾਂ ਬੀਤੇ ਦਿਨ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਸੀ ਕਿ ਪੰਜਾਬ ਵਿਚ ਕਾਂਗਰਸ ਦੇ ਵਰਕਰ ‘ਆਪ’ ਨਾਲ ਗਠਜੋੜ ਨਹੀਂ ਚਾਹੁੰਦੇ ਪਰ ਫਿਰ ਵੀ ਸੱਭ ਆਗੂਆਂ ਦੀ ਰਾਏ ਲੈ ਕੇ ਪੰਜਾਬ ਕਾਂਗਰਸ ਦਾ ਗਠਜੋੜ ਬਾਰੇ ਪੱਖ 16 ਸਤੰਬਰ ਨੂੰ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿਚ ਸੂਬਾ ਪ੍ਰਧਾਨ ਵਲੋਂ ਰਖਿਆ ਜਾਵੇਗਾ। ਕਾਂਗਰਸ ਸੂਬੇ ਵਿਚ ਵਿਰੋਧੀ ਧਿਰ ਵਿਚ ਹੀ ਰਹਿ ਕੇ ‘ਆਪ’ ਨਾਲ ਮੁਕਾਬਲਾ ਕਰਨਾ ਚਾਹੁੰਦੀ ਹੈ। ਜੋ ਡੇਢ ਸਾਲ ਦੇ ਸਮੇਂ ਵਿਚ ‘ਆਪ’ ਸਰਕਾਰ ਨੇ ਪੰਜਾਬ ਵਿਚ ਕਾਂਗਰਸੀਆਂ ਨਾਲ ਕੀਤਾ ਹੈ, ਉਹ ਵੀ ਇਕ ਪੱਖ ਹੈ ਜੋ ਅਸੀ ਨਜ਼ਰ ਅੰਦਾਜ਼ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਬੁਰੀ ਖ਼ਬਰ, ਸਰਕਾਰ ਨੇ ਬਕਾਇਆ ਜਮ੍ਹਾਂ ਕਰਵਾਉਣ 'ਤੇ ਦਿਤੀ ਛੋਟ ਵਾਪਸ ਲਈ

ਹਾਈਕਮਾਨ ਨੇ 13 ਸੀਟਾਂ ਦੀ ਤਿਆਰੀ ਕਰਨ ਲਈ ਕਿਹਾ ਹੈ : ਰਾਜਾ ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਹਾਲੇ ਹਾਈਕਮਾਨ ਨੇ ਸਾਨੂੰ 13 ਦੀਆਂ 13 ਸੀਟਾਂ ’ਤੇ ਚੋਣ ਦੀ ਤਿਆਰੀ ਲਈ ਕਿਹਾ ਹੈ ਅਤੇ ਪੰਜਾਬ ਦੇ ਗਠਜੋੜ ਬਾਰੇ ਕੋਈ ਫ਼ੈਸਲਾ ਹਾਲੇ ਨਹੀਂ ਹੋਇਆ। ਕੌਮੀ ਪੱਧਰ ’ਤੇ ਗਠਜੋੜ ਲੋਕਤੰਤਰ ਤੇ ਸੰਵਿਧਾਨ ਨੂੰ ਬਚਾਉਣ ਲਈ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਹੋਇਆ ਹੈ। ਸੰਵਿਧਾਨ ਨੂੰ ਚਾਹੁਣ ਵਾਲੀਆਂ ਹਮਖ਼ਿਆਲ ਪਾਰਟੀਆਂ ਇਕ ਹੋਈਆਂ ਹਨ ਅਤੇ ਮੋਦੀ ਵਿਰੁਧ ਲੜਾਈ ਵਿਚ ਪੰਜਾਬ ਕਾਂਗਰਸ ਵੀ ਗਠਜੋੜ ਦੇ ਪੂਰੀ ਤਰ੍ਹਾਂ ਨਾਲ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗਠਜੋੜ ਦਾ ਮਾਮਲਾ ਵਖਰਾ ਹੈ, ਜਿਸ ਤਰ੍ਹਾਂ ਕੇਰਲਾ ਅਤੇ ਪੱਛਮੀ ਬੰਗਾਲ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੂਬਾ ਪੱਧਰ ਉਪਰ ਅਸੀ ‘ਆਪ’ ਸਰਕਾਰ ਵਿਰੁਧ ਲਗਾਤਾਰ ਵੱਖ ਵੱਖ ਮੁੱਦਿਆਂ ’ਤੇ ਲੜਾਈ ਲੜ ਰਹੇ ਹਾਂ ਅਤੇ ਪਿਛਲੇ ਦਿਨਾਂ ਤੋਂ ਧਰਨੇ ਵੀ ਚਲ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

19 Jan 2025 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

18 Jan 2025 12:04 PM

Khanauri Border Farmers Meeting | Sarwan Singh Pandehr ਪਹੁੰਚੇ ਮੀਟਿੰਗ ਕਰਨ

18 Jan 2025 12:00 PM

Raja Warring ਤੋਂ ਬਾਅਦ ਕੌਣ ਬਣ ਰਿਹਾ Congress ਦਾ ਪ੍ਰਧਾਨ?

17 Jan 2025 11:24 AM
Advertisement