
Vinesh Phogat: ਵਿਨੇਸ਼ ਫੋਗਾਟ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ, 'ਭਾਰਤੀ ਰੇਲਵੇ ਦੀ ਸੇਵਾ ਮੇਰੇ ਜੀਵਨ ਦਾ ਯਾਦਗਾਰੀ ਅਤੇ ਮਾਣਮੱਤਾ ਸਮਾਂ ਰਿਹਾ ਹੈ।
Vinesh Phogat: ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਦਰਮਿਆਨ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਰੇਲਵੇ ਵਿੱਚ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ। ਵਿਨੇਸ਼ ਫੋਗਾਟ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ, 'ਭਾਰਤੀ ਰੇਲਵੇ ਦੀ ਸੇਵਾ ਮੇਰੇ ਜੀਵਨ ਦਾ ਯਾਦਗਾਰੀ ਅਤੇ ਮਾਣਮੱਤਾ ਸਮਾਂ ਰਿਹਾ ਹੈ।
ਆਪਣੇ ਜੀਵਨ ਦੇ ਇਸ ਮੋੜ 'ਤੇ, ਮੈਂ ਆਪਣੇ ਆਪ ਨੂੰ ਰੇਲਵੇ ਸੇਵਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤੀ ਰੇਲਵੇ ਦੇ ਸਮਰੱਥ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਪੱਤਰ ਸੌਂਪ ਦਿੱਤਾ ਹੈ। ਦੇਸ਼ ਦੀ ਸੇਵਾ ਵਿੱਚ ਰੇਲਵੇ ਵੱਲੋਂ ਮੈਨੂੰ ਦਿੱਤੇ ਗਏ ਇਸ ਮੌਕੇ ਲਈ ਮੈਂ ਭਾਰਤੀ ਰੇਲਵੇ ਪਰਿਵਾਰ ਦਾ ਹਮੇਸ਼ਾ ਧੰਨਵਾਦੀ ਰਹਾਂਗੀ।