
ਜੀ.ਐਸ.ਟੀ. ਸੁਧਾਰਾਂ ਉਤੇ ਕਾਰਵਾਈ ਕਰਨ ਵਿਚ ਬਹੁਤ ਜ਼ਿਆਦਾ ਸਮਾਂ ਲੈਣ ਲਈ ਕੇਂਦਰ ਦੀ ਆਲੋਚਨਾ ਕੀਤੀ
ਜੈਪੁਰ : ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਸਨਿਚਰਵਾਰ ਨੂੰ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜੀ.ਐੱਸ.ਟੀ. ਨੂੰ ਲੈ ਕੇ ਲੋਕਾਂ ਦੀਆਂ ਚਿੰਤਾਵਾਂ ਦੀ ਭਵਿੱਖਬਾਣੀ ਕਰਨ ਦਾ ਸਿਹਰਾ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਦੀ ਲਗਭਗ ਹਰ ਭਵਿੱਖਬਾਣੀ ਸਹੀ ਸਾਬਤ ਹੋਈ ਹੈ।
ਗਹਿਲੋਤ ਨੇ ਜੀ.ਐਸ.ਟੀ. ਸੁਧਾਰਾਂ ਉਤੇ ਕਾਰਵਾਈ ਕਰਨ ਵਿਚ ਬਹੁਤ ਜ਼ਿਆਦਾ ਸਮਾਂ ਲੈਣ ਲਈ ਕੇਂਦਰ ਦੀ ਆਲੋਚਨਾ ਕੀਤੀ। ਅਸ਼ੋਕ ਗਹਿਲੋਤ ਨੇ ਕਿਹਾ, ‘‘ਰਾਹੁਲ ਗਾਂਧੀ ਨੇ ਬਹੁਤ ਪਹਿਲਾਂ ਕਿਹਾ ਸੀ ਕਿ ਹਰ ਵਰਗ ਦੇ ਲੋਕ ਜੀ.ਐਸ.ਟੀ. ਨੂੰ ਲੈ ਕੇ ਬਹੁਤ ਚਿੰਤਤ ਹਨ, ਚਾਹੇ ਉਹ ਕਾਰੋਬਾਰੀ, ਖਪਤਕਾਰ ਜਾਂ ਹੋਰ ਹੋਣ। ਇਸ ਲਈ ਇਹ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਜਦੋਂ ਵਿਰੋਧੀ ਧਿਰ ਦੇ ਨੇਤਾ ਕੋਈ ਬਿਆਨ ਦਿੰਦੇ ਹਨ ਤਾਂ ਉਸ ਨੂੰ ਚੰਗੀ ਤਰ੍ਹਾਂ ਸੋਚਿਆ ਜਾਂਦਾ ਹੈ। ਰਾਹੁਲ ਗਾਂਧੀ ਦੀ ਲਗਭਗ ਹਰ ਭਵਿੱਖਬਾਣੀ ਸਹੀ ਸਾਬਤ ਹੋਈ ਹੈ।’’
ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਵਿਚ ਸਿਰਫ ਇਕ ਸਲੈਬ ਹੋਣਾ ਚਾਹੀਦਾ ਹੈ ਅਤੇ ਇਸ ਨੂੰ ਸਰਲ ਬਣਾਉਣ ਦੀ ਲੋੜ ਉਤੇ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਜੀਐਸਟੀ ਦੀ ਜਾਂਚ ਕੀਤੀ ਹੁੰਦੀ ਤਾਂ ਅੱਜ ਲੋਕ ਚਿੰਤਤ ਨਾ ਹੁੰਦੇ।