
15 ਅਕਤੂਬਰ ਤੋਂ ਦੇਸ਼ 'ਚ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਜਾਣਗੇ।
ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਸਕੂਲ ਸਿਨੇਮਾ ਹਾਲ ਅਤੇ ਹੋਰ ਵੀ ਥਾਵਾਂ ਕਾਫੀ ਲੰਬੇ ਸਮੇਂ ਤੋਂ ਬੰਦ ਹਨ। ਅਨਲੌਕ-5 ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਹੁਣ ਸਰਕਾਰ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਹੋਣ ਤੋਂ ਬਾਅਦ 15 ਅਕਤੂਬਰ ਤੋਂ ਦੇਸ਼ 'ਚ ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹ ਜਾਣਗੇ।
Cinema Hallਇਸ ਦੇ ਲਈ ਸੂਚਨਾ ਪ੍ਰਸਾਰਣ ਮੰਤਰਾਲਾ ਵਿਸਥਾਰ ਨਾਲ ਦਿਸ਼ਾ-ਨਿਰਦੇਸ਼ ਜਾਰੀ ਕਰੇਗਾ। ਯਾਨੀ ਕਿ ਇੱਥੇ ਅੱਧੀਆਂ ਸੀਟਾਂ ਖਾਲੀ ਰਹਿਣਗੀਆਂ। ਇਸ ਤੋਂ ਇਲਾਵਾ ਖਿਡਾਰੀਆਂ ਲਈ ਸਵਿਮਿੰਗ ਪੂਲ ਖੋਲ੍ਹਣ ਦੀ ਇਜਾਜ਼ਤ ਹੈ। ਮਨੋਰੰਜਨ ਪਾਰਕ ਤੇ ਹੋਰ ਇਸ ਨਾਲ ਸਬੰਧਤ ਥਾਵਾਂ ਖੋਲ੍ਹਣ ਦੀ ਵੀ ਇਜਾਜ਼ਤ ਹੋਵੇਗੀ।
Cinema Hallਗੌਰਤਲਬ ਹੈ ਕਿ ਦੇਸ਼ ਭਰ 'ਚ ਆਏ ਦਿਨ ਕੋਰੋਨਾ ਕੋਰੋਨਾ ਮਾਮਲਿਆਂ ਦੀ ਗਿਣਤੀ ਚ ਵੱਡਾ ਮੁਨਾਫ਼ਾ ਹੋ ਰਿਹਾ ਹੈ। ਜਿਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਗਾਤਾਰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।