10 BJP MPs Resign: ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦੇ 10 MPs ਨੇ ਸੰਸਦ ਦੀ ਮੈਂਬਰਸ਼ਿਪ ਤੋਂ ਦਿਤਾ ਅਸਤੀਫ਼ਾ
Published : Dec 6, 2023, 2:53 pm IST
Updated : Dec 6, 2023, 2:53 pm IST
SHARE ARTICLE
10 BJP MPs Who Won State Assembly Elections Resign
10 BJP MPs Who Won State Assembly Elections Resign

ਦੋ ਹੋਰ ਸੰਸਦ ਮੈਂਬਰ ਵੀ ਜਲਦੀ ਹੀ ਅਸਤੀਫਾ ਦੇਣਗੇ।

10 BJP MPs Resign:  ਹਾਲ ਹੀ ਵਿਚ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 12 ਸੰਸਦ ਮੈਂਬਰਾਂ ਵਿਚੋਂ 10 ਨੇ ਬੁਧਵਾਰ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ। ਸੂਤਰਾਂ ਨੇ ਦਸਿਆ ਕਿ ਦੋ ਹੋਰ ਸੰਸਦ ਮੈਂਬਰ ਵੀ ਜਲਦੀ ਹੀ ਅਸਤੀਫਾ ਦੇਣਗੇ।

ਅਧਿਕਾਰੀਆਂ ਨੇ ਦਸਿਆ ਕਿ ਅਸਤੀਫਾ ਦੇਣ ਵਾਲੇ 10 ਸੰਸਦ ਮੈਂਬਰਾਂ 'ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪ੍ਰਹਿਲਾਦ ਪਟੇਲ ਸਮੇਤ 9 ਲੋਕ ਸਭਾ ਮੈਂਬਰ ਅਤੇ ਇਕ ਰਾਜ ਸਭਾ ਮੈਂਬਰ ਸ਼ਾਮਲ ਹਨ।

ਸੂਤਰਾਂ ਨੇ ਦਸਿਆ ਕਿ ਦੋ ਹੋਰ ਸੰਸਦ ਮੈਂਬਰ ਕੇਂਦਰੀ ਮੰਤਰੀ ਰੇਣੂਕਾ ਸਿੰਘ ਅਤੇ ਮਹੰਤ ਬਾਲਕਨਾਥ ਵੀ ਲੋਕ ਸਭਾ ਤੋਂ ਅਸਤੀਫਾ ਦੇ ਦੇਣਗੇ। ਇਹ ਕਦਮ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਨਵੇਂ ਮੁੱਖ ਮੰਤਰੀਆਂ ਦੀ ਚੋਣ ਲਈ ਪਾਰਟੀ ਲੀਡਰਸ਼ਿਪ ਦੀ ਪ੍ਰਕਿਰਿਆ ਦਾ ਹਿੱਸਾ ਹੈ। ਅਸਤੀਫਾ ਦੇਣ ਵਾਲੇ ਹੋਰ ਸੰਸਦ ਮੈਂਬਰਾਂ ਵਿਚ ਦੀਆ ਕੁਮਾਰੀ, ਰਾਜਵਰਧਨ ਸਿੰਘ ਰਾਠੌਰ ਅਤੇ ਰਾਕੇਸ਼ ਸਿੰਘ ਸ਼ਾਮਲ ਹਨ।

 (For more news apart from 10 BJP MPs Who Won State Assembly Elections Resign, stay tuned to Rozana Spokesman)

Tags: bjp

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement