
AAP leader Sanjay Singh News: ਅਦਾਲਤ ਨੇ ਸੰਜੇ ਸਿੰਘ ਨੂੰ 8 ਅਤੇ 10 ਜਨਵਰੀ ਨੂੰ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਧਿਕਾਰੀ ਨਾਲ ਮਿਲਣ ਦੀ ਇਜਾਜ਼ਤ ਦਿਤੀ
AAP leader Sanjay Singh will come out of jail, this is why the court gave permission News in punjabi : ਦਿੱਲੀ ਦੀ ਇਕ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਗ੍ਰਿਫਤਾਰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਚਿੱਠੀ ਦਾਖਲ ਕਰਨ ਲਈ ਰਿਟਰਨਿੰਗ ਅਧਿਕਾਰੀ ਨੂੰ ਮਿਲਣ ਦੀ ਇਜਾਜ਼ਤ ਦੇ ਦਿਤੀ ਹੈ। ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਸੰਜੇ ਸਿੰਘ ਵਲੋਂ ਦਾਇਰ ਅਰਜ਼ੀ ’ਤੇ ਇਹ ਹੁਕਮ ਜਾਰੀ ਕੀਤੇ। ਜਸਟਿਸ ਨਾਗਪਾਲ ਨੇ ਇਸ ਤੋਂ ਪਹਿਲਾਂ ਸੰਜੇ ਸਿੰਘ ਨੂੰ ਰਾਜ ਸਭਾ ਚੋਣਾਂ ਲਈ ਮੁੜ ਨਾਮਜ਼ਦਗੀ ਨਾਲ ਜੁੜੇ ਕੁੱਝ ਦਸਤਾਵੇਜ਼ਾਂ ’ਤੇ ਦਸਤਖਤ ਕਰਨ ਦੀ ਇਜਾਜ਼ਤ ਦਿਤੀ ਸੀ।
ਇਹ ਵੀ ਪੜ੍ਹੋ: Sikh News: ਅਯੁੱਧਿਆ 'ਚ ਲੰਗਰ ਸੇਵਾ ਲਈ ਪੰਜਾਬ ਤੋਂ ਨਿਹੰਗ ਰਸੂਲਪੁਰ ਦੀ ਅਗਵਾਈ 'ਚ ਨਿਹੰਗਾਂ ਦਾ ਇਕ ਜਥਾ ਰਾਸ਼ਨ ਲੈ ਕੇ ਹੋਇਆ ਰਵਾਨਾ
ਜੱਜ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਹੁਕਮ ਦਿਤਾ ਕਿ ਉਹ ਸੰਜੇ ਸਿੰਘ ਨੂੰ 8 ਅਤੇ 10 ਜਨਵਰੀ ਨੂੰ ਰਿਟਰਨਿੰਗ ਅਧਿਕਾਰੀ ਦੇ ਸਾਹਮਣੇ ਪੇਸ਼ ਕਰਨ ਤਾਂ ਜੋ ਉਹ ਉਕਤ ਚੋਣਾਂ ਦੇ ਸਬੰਧ ’ਚ ਅਪਣਾ ਨਾਮਜ਼ਦਗੀ ਚਿੱਠੀ ਦਾਖਲ ਕਰ ਸਕੇ। ਜੱਜ ਨੇ 6 ਜਨਵਰੀ ਨੂੰ ਜਾਰੀ ਹੁਕਮ ’ਚ ਕਿਹਾ ਕਿ ਨਾਮਜ਼ਦਗੀ ਅਤੇ ਦਸਤਾਵੇਜ਼ਾਂ ਦੀ ਪੜਤਾਲ ਦੀ ਉਪਰੋਕਤ ਪ੍ਰਕਿਰਿਆ ਪੂਰੀ ਹੋਣ ਤਕ ਮੁਲਜ਼ਮ ਨੂੰ ਉੱਥੇ ਰਹਿਣ ਦੀ ਇਜਾਜ਼ਤ ਦਿਤੀ ਜਾਵੇਗੀ।
ਇਹ ਵੀ ਪੜ੍ਹੋ: Gangster Jaggu Bhagwanpuria: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜੇਲ 'ਚ ਗੁੰਡਾਗਰਦੀ, LCD ਤੋੜੀ
ਸੰਜੇ ਸਿੰਘ ਨੇ ਕਿਹਾ ਕਿ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਮੌਜੂਦਾ ਕਾਰਜਕਾਲ 27 ਜਨਵਰੀ, 2024 ਨੂੰ ਖਤਮ ਹੋ ਰਿਹਾ ਹੈ ਅਤੇ ਰਿਟਰਨਿੰਗ ਅਧਿਕਾਰੀ ਨੇ 2 ਜਨਵਰੀ ਨੂੰ ਇਸ ਸੀਟ ਲਈ ਚੋਣ ਲਈ ਨੋਟਿਸ ਜਾਰੀ ਕੀਤਾ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਰੋਕੂ ਏਜੰਸੀ ਨੇ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਈ.ਡੀ. ਨੇ ਦੋਸ਼ ਲਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਨੂੰ ਤਿਆਰ ਕਰਨ ਅਤੇ ਲਾਗੂ ਕਰਨ ’ਚ ਅਹਿਮ ਭੂਮਿਕਾ ਨਿਭਾਈ, ਜਿਸ ਨੇ ਰਿਸ਼ਵਤ ਦੇ ਬਦਲੇ ਕੁੱਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੀਕਰਤਾਵਾਂ ਅਤੇ ਪ੍ਰਚੂਨ ਵਿਕਰੀਕਰਤਾਵਾਂ ਨੂੰ ਲਾਭ ਪਹੁੰਚਾਇਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸੰਜੇ ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ, ਜਦਕਿ ‘ਆਪ’ ਨੇ ਦੋਸ਼ ਲਾਇਆ ਹੈ ਕਿ ਸਿਆਸੀ ਬਦਲਾਖੋਰੀ ਕਾਰਨ ਉਸ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
(For more news apart from AAP leader Sanjay Singh will come out of jail, this is why the court gave permission News in punjabi, stay tuned to Rozana Spokesman)