Tarun Chugh: ਪ੍ਰਧਾਨ ਮੰਤਰੀ ਨੇ ਪਹਾੜੀਆਂ ਨੂੰ ਅਨੁਸੂਚਿਤ ਕਬੀਲੇ ਦਾ ਦਰਜਾ ਦੇ ਕੇ ਜੰਮੂ-ਕਸ਼ਮੀਰ ਲਈ ਇਤਿਹਾਸਕ ਅਧਿਆਇ ਲਿਖਿਆ: ਤਰੁਣ ਚੁੱਘ
Published : Feb 7, 2024, 12:58 pm IST
Updated : Feb 7, 2024, 12:58 pm IST
SHARE ARTICLE
PM has scripted a historic chapter for J&K by granting ST status to Paharis: Tarun Chugh
PM has scripted a historic chapter for J&K by granting ST status to Paharis: Tarun Chugh

ਤਰੁਣ ਚੁੱਘ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਨਿਆਂ ਦਿਤਾ ਹੈ

Tarun Chugh: ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਪਾਰਟੀ ਇੰਚਾਰਜ ਤਰੁਣ ਚੁੱਘ ਨੇ ਪਹਾੜੀਆਂ ਨੂੰ ਅਨੁਸੂਚਿਤ ਕਬੀਲੇ ਦਾ ਦਰਜਾ ਦੇਣ ਦੇ ਫ਼ੈਸਲੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਇਕ ਇਤਿਹਾਸਕ ਪਲ ਦਸਿਆ ਹੈ। ਤਰੁਣ ਚੁੱਘ ਨੇ ਲੋਕ ਸਭਾ ਵਿਚ ਸੰਵਿਧਾਨ (ਜੰਮੂ-ਕਸ਼ਮੀਰ) ਅਨੁਸੂਚਿਤ ਜਨਜਾਤੀ ਆਰਡਰ (ਸੋਧ) ਬਿੱਲ, 2024 ਪਾਸ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ।

ਇਸ ਬਿੱਲ ਦਾ ਉਦੇਸ਼ (i) ਪਹਾੜੀ ਜਨਜਾਤੀ ਸਮੂਹ (ii) ਪਦਰੀ ਕਬੀਲੇ (iii) ਕੋਲੀ ਅਤੇ (iv) ਗੱਡਾ ਬ੍ਰਾਹਮਣ ਨੂੰ ਅਨੁਸੂਚਿਤ ਕਬੀਲੇ ਦਾ ਦਰਜਾ ਦੇ ਕੇ ਸ਼ਕਤੀਕਰਨ ਕਰਨਾ ਹੈ, ਜੋ ਜੰਮੂ-ਕਸ਼ਮੀਰ ਵਿਚ ਇਨ੍ਹਾਂ ਭਾਈਚਾਰਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀ ਮੰਗਾਂ ਨੂੰ ਪੂਰਾ ਕਰਦਾ ਹੈ। ਇਸ ਮਾਮਲੇ ਦਾ ਸਿਆਸੀਕਰਨ ਕਰਨ ਲਈ ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਚੁੱਘ ਨੇ ਕਿਹਾ ਕਿ ਇਹ ਪਹਾੜੀ ਭਾਈਚਾਰੇ ਲਈ ਇਤਿਹਾਸਕ ਪਲ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨੂੰ ਭਾਰੀ ਬਹੁਮਤ ਨਾਲ ਪਾਸ ਕਰਨਾ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਕਰਾਰਾ ਜਵਾਬ ਹੈ ਜੋ ਅਪਣੇ ਨਿੱਜੀ ਹਿੱਤਾਂ ਲਈ ਇਸ ਮੁੱਦੇ ਦਾ ਸਿਆਸੀਕਰਨ ਕਰ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚੁੱਘ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਨਿਆਂ ਦਿਤਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਖੇਤਰੀ ਪਾਰਟੀਆਂ ਪਿਛਲੇ 70 ਸਾਲਾਂ ਤੋਂ ਲੋਕਾਂ ਨੂੰ ਇਨਸਾਫ ਦੇਣ 'ਚ ਅਸਫਲ ਰਹੀਆਂ ਹਨ ਅਤੇ ਇਨ੍ਹਾਂ ਭਾਈਚਾਰਿਆਂ ਨੂੰ ਸਿਰਫ ਅਪਣੇ ਸਿਆਸੀ ਫਾਇਦੇ ਲਈ ਇਸਤੇਮਾਲ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਹ ਬਿੱਲ ਪਹਾੜੀ ਅਤੇ ਹੋਰ ਭਾਈਚਾਰਿਆਂ ਨਾਲ ਸਬੰਧਤ ਲੋਕਾਂ ਦੇ ਅਧਿਕਾਰਾਂ ਨੂੰ ਬਹਾਲ ਕਰਨਗੇ, ਜਿਨ੍ਹਾਂ ਨੂੰ ਐਸਸੀ ਅਤੇ ਐਸਟੀ ਸੂਚੀਆਂ ਵਿਚ ਸ਼ਾਮਲ ਕੀਤਾ ਗਿਆ ਹੈ, ਜਦਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਗੁੱਜਰ ਅਤੇ ਬਕਰਵਾਲ ਭਾਈਚਾਰਿਆਂ ਦਾ ਦਰਜਾ ਵੀ ਵਧਾਇਆ ਹੈ।

ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਹੀ ਵਿਚ ਕਈ ਪਹਿਲਕਦਮੀਆਂ ਕੀਤੀਆਂ ਹਨ ਜੋ ਲੋਕਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਕਰਨ ਤੋਂ ਇਲਾਵਾ ਜੰਮੂ-ਕਸ਼ਮੀਰ ਵਿਚ ਬੇਮਿਸਾਲ ਵਿਕਾਸ ਲਿਆਉਣ ਵਿਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਅਤਿਵਾਦ ਨੂੰ ਵੱਡੇ ਪੱਧਰ 'ਤੇ ਕਾਬੂ ਕਰ ਲਿਆ ਗਿਆ ਹੈ, ਪਾਕਿਸਤਾਨੀ ਆਈਐਸਆਈ ਦੇ ਇਰਾਦਿਆਂ ਨੂੰ ਹਰਾ ਕੇ ਜੰਮੂ-ਕਸ਼ਮੀਰ ਵਿਚ ਸ਼ਾਂਤੀ ਅਤੇ ਵਿਕਾਸ ਦਾ ਇਕ ਨਵਾਂ ਯੁੱਗ ਸ਼ੁਰੂ ਹੋਇਆ ਹੈ।

(For more Punjabi news apart from PM has scripted a historic chapter for J&K by granting ST status to Paharis: Tarun Chugh, stay tuned to Rozana Spokesman)

Tags: tarun chugh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement