
ਚੋਣ ਰੈਲੀ ਦੌਰਾਨ ਮਮਤਾ ਬੈਨਰਜੀ ਦਾ ਭਾਜਪਾ ’ਤੇ ਹਮਲਾ
ਨਵੀਂ ਦਿੱਲੀ: ਬੰਗਾਲ ਵਿਚ ਜਾਰੀ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕੂਚ ਬਿਹਾਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਸੀਆਰਪੀਐਫ ਦੇ ਜਵਾਨਾਂ ਦਾ ਸਨਮਾਨ ਕਰਦੇ ਹਨ ਜੋ ਅਸਲੀ ਜਵਾਨ ਹਨ ਪਰ ਭਾਜਪਾ ਦੀ ਸੀਆਰਪੀਐਫ ਦਾ ਨਹੀਂ।
Mamata Banerjee
ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੀਆਰਪੀਐਫ ਦੇ ਜਵਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ਉੱਤੇ ਵੋਟਰਾਂ ਨੂੰ ਪਰੇਸ਼ਾਨ ਕਰ ਰਹੇ ਹਨ।
ਉਹਨਾਂ ਕਿਹਾ ਕਿ ਅਸੀਂ ਬਿਨਾਂ ਕਿਸੇ ਦਬਾਅ ਅਤੇ ਪਾਰਦਰਸ਼ਿਤਾ ਵਾਲੀਆਂ ਚੋਣਾਂ ਚਾਹੁੰਦੇ ਹਾਂ। ਲੋਕਾਂ ਨੂੰ ਵੋਟ ਪਾਉਣ ਦਿੱਤੀ ਜਾਵੇ। ਸੀਆਰਪੀਐਫ ਨੂੰ ਇਸ ਵਿਚ ਰੁਕਾਵਟ ਨਹੀਂ ਪਾਉਣੀ ਚਾਹੀਦੀ। ਉਹਨਾਂ ਦਾ ਕਹਿਣਾ ਹੈ ਕਿ ਵੋਟਿੰਗ ਕੇਂਦਰਾਂ ਉੱਤੇ ਔਰਤਾਂ ਨੂੰ ਤੰਗ ਕੀਤਾ ਜਾ ਰਿਹਾ ਹੈ।