
ਕਾਂਗਰਸ ਛੱਡਣ ਸਮੇਂ ਰੈੱਡੀ ਨੇ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਇਕ ਲਾਈਨ ਦਾ ਅਸਤੀਫਾ ਪੱਤਰ ਭੇਜਿਆ ਸੀ।
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਨੇਤਾ ਅਤੇ ਅਣਵੰਡੇ ਆਂਧਰਾ ਪ੍ਰਦੇਸ਼ ਦੇ ਆਖਰੀ ਮੁੱਖ ਮੰਤਰੀ ਐੱਨ. ਕਿਰਨ ਕੁਮਾਰ ਰੈੱਡੀ (Former Andhra Pradesh CM Kiran Kumar Reddy) ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (BJP) 'ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ ਵਿਚ ਰੈੱਡੀ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।
ਇਹ ਵੀ ਪੜ੍ਹੋ: ਟੈਂਪੂ 'ਤੇ ਪਲਟੀ ਬਜਰੀ ਨਾਲ ਭਰੀ ਟਰਾਲੀ, ਤਿੰਨ ਭੈਣ-ਭਰਾਵਾਂ ਸਮੇਤ ਪਿਓ ਦੀ ਹੋਈ ਮੌਤ
ਇਸ ਸਾਲ ਮਾਰਚ 'ਚ ਰੈੱਡੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸਤੰਬਰ 1959 ਵਿਚ ਜਨਮੇ ਰੈੱਡੀ ਨੇ 25 ਨਵੰਬਰ 2010 ਤੋਂ 01 ਮਾਰਚ 2014 ਤੱਕ ਅਣਵੰਡੇ ਆਂਧਰਾ ਪ੍ਰਦੇਸ਼ ਦੇ 16ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਮਹਿਲਾ ਮੁਲਾਜ਼ਮ ਨੂੰ ਬੰਧਕ ਬਣਾ ਕੇ ਕੀਤਾ ਜਬਰ ਜ਼ਨਾਹ
2 ਜੂਨ 2014 ਨੂੰ ਤੇਲੰਗਾਨਾ ਰਾਜ ਦੇ ਗਠਨ ਤੋਂ ਪਹਿਲਾਂ ਉਹ ਸੰਯੁਕਤ ਆਂਧਰਾ ਪ੍ਰਦੇਸ਼ ਦੇ ਆਖਰੀ ਮੁੱਖ ਮੰਤਰੀ ਸਨ। ਕਾਂਗਰਸ ਛੱਡਣ ਸਮੇਂ ਰੈੱਡੀ ਨੇ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਇਕ ਲਾਈਨ ਦਾ ਅਸਤੀਫਾ ਪੱਤਰ ਭੇਜਿਆ ਸੀ।