Sonia Gandhi News: ਝੂਠ ਤੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਰੱਦ ਕਰੋ; ਉਜਵਲ ਭਵਿੱਖ ਲਈ ਕਾਂਗਰਸ ਨੂੰ ਵੋਟ ਦਿਓ: ਸੋਨੀਆ ਗਾਂਧੀ
Published : May 7, 2024, 6:16 pm IST
Updated : May 7, 2024, 6:16 pm IST
SHARE ARTICLE
Reject proponents of hatred, vote for Cong for more equal future: Sonia Gandhi
Reject proponents of hatred, vote for Cong for more equal future: Sonia Gandhi

ਉਨ੍ਹਾਂ ਨੇ ਇਹ ਅਪੀਲ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਵਾਲੇ ਦਿਨ ਕੀਤੀ।

Sonia Gandhi News: ਕਾਂਗਰਸ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੂਠ ਅਤੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਰੱਦ ਕਰਨ ਅਤੇ ਕਾਂਗਰਸ ਨੂੰ ਵੋਟ ਦੇਣ ਤਾਂ ਜੋ ਸਾਰਿਆਂ ਲਈ 'ਵਧੇਰੇ ਬਰਾਬਰ ਅਤੇ ਉਜਵਲ' ਭਵਿੱਖ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਇਹ ਅਪੀਲ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਵਾਲੇ ਦਿਨ ਕੀਤੀ। ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਗੱਠਜੋੜ 'ਇੰਡੀਆ' ਦੇ ਭਾਈਵਾਲ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਵਚਨਬੱਧ ਹਨ। ਉਨ੍ਹਾਂ ਨੇ ਇਕ ਵੀਡੀਉ ਸੰਦੇਸ਼ 'ਚ ਕਿਹਾ, “ਝੂਠ ਅਤੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਰੱਦ ਕਰੋ ਅਤੇ ਸਾਰਿਆਂ ਦੇ ਉੱਜਵਲ ਅਤੇ ਬਰਾਬਰ ਭਵਿੱਖ ਲਈ ਕਾਂਗਰਸ ਨੂੰ ਵੋਟ ਦਿਓ। 'ਹੱਥ' (ਕਾਂਗਰਸ ਦਾ ਚੋਣ ਨਿਸ਼ਾਨ) ਦਾ ਬਟਨ ਦਬਾਓ। ਆਓ ਆਪਾਂ ਮਿਲ ਕੇ ਸ਼ਾਂਤੀ ਅਤੇ ਸਦਭਾਵਨਾ ਨਾਲ ਸਾਰਿਆਂ ਲਈ ਇਕ ਮਜ਼ਬੂਤ ਅਤੇ ਵਧੇਰੇ ਇਕਜੁੱਟ ਭਾਰਤ ਦਾ ਨਿਰਮਾਣ ਕਰੀਏ। ’’

ਸੀਨੀਅਰ ਕਾਂਗਰਸੀ ਆਗੂ ਨੇ ਇਲਜ਼ਾਮ ਲਾਇਆ ਕਿ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ, ਔਰਤਾਂ ਵਿਰੁਧ ਅਪਰਾਧ ਅਤੇ ਦਲਿਤਾਂ, ਆਦਿਵਾਸੀਆਂ ਅਤੇ ਘੱਟ ਗਿਣਤੀਆਂ ਵਿਰੁਧ ਭੇਦਭਾਵ ਬੇਮਿਸਾਲ ਪੱਧਰ 'ਤੇ ਪਹੁੰਚ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਚੁਣੌਤੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ 'ਨੀਅਤ ਅਤੇ ਨੀਤੀ' ਤੋਂ ਪੈਦਾ ਹੋਈਆਂ ਹਨ, ਜਿਨ੍ਹਾਂ ਦਾ ਉਦੇਸ਼ ਸਮਾਵੇਸ਼ੀ ਅਤੇ ਗੱਲਬਾਤ ਨੂੰ ਰੱਦ ਕਰਕੇ ਸੱਤਾ 'ਤੇ ਕਬਜ਼ਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਅਤੇ ਲੋਕਤੰਤਰ ਨੂੰ ਖਤਰਾ ਹੈ, ਗਰੀਬਾਂ ਨੂੰ ਪਿੱਛੇ ਛੱਡ ਦਿਤਾ ਗਿਆ ਹੈ ਅਤੇ ਸਾਡੇ ਸਮਾਜ ਦਾ ਤਾਣਾ-ਬਾਣਾ ਕਮਜ਼ੋਰ ਹੋ ਰਿਹਾ ਹੈ।
ਸੋਨੀਆ ਗਾਂਧੀ ਨੇ ਕਿਹਾ, “ਅੱਜ ਮੈਂ ਇਕ ਵਾਰ ਫਿਰ ਤੁਹਾਡਾ ਸਮਰਥਨ ਮੰਗਦੀ ਹਾਂ। ਸਾਡਾ ਨਿਆਂ ਪੱਤਰ ਅਤੇ ਗਰੰਟੀ ਦਾ ਉਦੇਸ਼ ਸਾਡੇ ਦੇਸ਼ ਨੂੰ ਇਕਜੁੱਟ ਕਰਨਾ ਅਤੇ ਭਾਰਤ ਦੇ ਗਰੀਬਾਂ, ਨੌਜਵਾਨਾਂ, ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਵਾਂਝੇ ਭਾਈਚਾਰਿਆਂ ਲਈ ਕੰਮ ਕਰਨਾ ਹੈ। ਕਾਂਗਰਸ ਅਤੇ ਵਿਰੋਧੀ ਗੱਠਜੋੜ 'ਇੰਡੀਆ' ਦੇ ਭਾਈਵਾਲ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਵਚਨਬੱਧ ਹਨ। ’’

(For more Punjabi news apart from Reject proponents of hatred, vote for Cong for more equal future: Sonia Gandhi, stay tuned to Rozana Spokesman)

 

Tags: sonia gandhi

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement