ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ

By : KOMALJEET

Published : Jun 7, 2023, 6:23 pm IST
Updated : Jun 7, 2023, 6:23 pm IST
SHARE ARTICLE
Speaker Kultar Singh Sandhawan
Speaker Kultar Singh Sandhawan

ਕੁੱਲ 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ

ਕੁੱਲ 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ ਤਰ੍ਹਾਂ ਹਨ:

ਲੋਕ ਲੇਖਾ ਕਮੇਟੀ ਦਾ ਚੇਅਰਮੈਨ ਪਤ ਰਜਿੰਦਰ ਸਿੰਘ ਬਾਜਵਾ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਕੁਲਵੰਤ ਸਿੰਘ ਸਿੱਧੂ, ਅ੍ਰੰਮਿਤਪਾਲ ਸਿੰਘ ਸੁਖਾਨੰਦ, ਅਮਨਦੀਪ ਸਿੰਘ ਮੁਸਾਫ਼ਿਰ, ਇੰਦਰਬੀਰ ਸਿੰਘ ਨਿੱਜਰ, ਨਰਿੰਦਰ ਪਾਲ ਸਿੰਘ ਸਵਨਾ, ਗੁਰਦੇਵ ਸਿੰਘ ਦੇਵ ਮਾਨ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਸ਼ਾਮਲ ਹਨ।

ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਬੁੱਧ ਰਾਮ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿਚ ਡਾ. ਜੀਵਨਜੋਤ ਕੌਰ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਗੁਰਦਿੱਤ ਸਿੰਘ ਸੇਖੋਂ, ਮਦਨ ਲਾਲ ਬੱਗਾ, ਡਾ. ਅਮਨਦੀਪ ਕੌਰ ਅਰੋੜਾ,  ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਘਨੌਰ, ਡਾ. ਵਿਜੈ ਸਿੰਗਲਾ, ਡਾ. ਰਵਜੋਤ ਸਿੰਘ, ਅਰੁਨਾ ਚੌਧਰੀ ਅਤੇ ਨਰੇਸ਼ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ।

ਅਨੁਮਾਨ ਕਮੇਟੀ ਦੇ ਚੇਅਰਮੈਨ ਸ੍ਰੀ ਮਨਜੀਤ ਸਿੰਘ ਬਿਲਾਸਪੁਰ ਹੋਣਗੇ ਜਦਕਿ ਮੈਂਬਰ ਵਜੋਂ ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਲਾਭ ਸਿੰਘ ਉਗੋਕੇ, ਨਰਿੰਦਰ ਪਾਲ ਸਿੰਘ ਸਵਨਾ, ਜੀਵਨ ਸਿੰਘ ਸੰਗੋਵਾਲ, ਅਮੋਲਕ ਸਿੰਘ, ਅਸ਼ੋਕ ਪਰਾਸ਼ਰ,  ਅਜੀਤ ਪਾਲ ਸਿੰਘ ਕੋਹਲੀ, ਬਲਕਾਰ ਸਿੰਘ ਸਿੱਧੂ, ਇੰਦਰਜੀਤ ਕੌਰ ਮਾਨ, ਡਾ. ਸੁਖਵਿੰਦਰ ਕੁਮਾਰ ਸੁੱਖੀ, ਸੰਦੀਪ ਜਾਖੜ ਅਤੇ ਸ੍ਰੀ ਸੁਖਵਿੰਦਰ ਸਿੰਘ ਕੋਟਲੀ ਸ਼ਾਮਲ ਹੋਣਗੇ।

ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ ਹੋਣਗੇ ਜਦਕਿ ਮੈਂਬਰ ਵਜੋਂ ਸ੍ਰੀ ਜਸਬੀਰ ਸਿੰਘ ਸੰਧੂ, ਸ੍ਰੀ ਦਲਬੀਰ ਸਿੰਘ ਟੌਂਗ, ਸ੍ਰੀ ਅਮਿਤ ਰਤਨ ਕੋਟਫੱਤਾ, ਸ੍ਰੀ ਲਾਭ ਸਿੰਘ ਉਗੋਕੇ, ਸ੍ਰੀ ਜਗਸੀਰ ਸਿੰਘ, ਸ੍ਰੀ ਹਾਕਮ ਸਿੰਘ ਠੇਕੇਦਾਰ, ਸ੍ਰੀ ਗੁਰਦੇਵ ਸਿੰਘ ਦੇਵ ਮਾਨ, ਡਾ. ਰਵਜੋਤ ਸਿੰਘ, ਸ੍ਰੀ ਅਮਰਪਾਲ ਸਿੰਘ, ਡਾ. ਰਾਜ ਕੁਮਾਰ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।

ਹਾਊਸ ਕਮੇਟੀ ਦੇ ਚੇਅਰਮੈਨ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਨੂੰ ਅਹੁਦੇ ਦੇ ਆਧਾਰ ’ਤੇ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਅੰਮ੍ਰਿਤਪਾਲ ਸਿੰਘ ਸੁਖਾਨੰਦ, ਸ੍ਰੀ ਕਰਮਬੀਰ ਸਿੰਘ, ਸ੍ਰੀ ਹਾਕਮ ਸਿੰਘ ਠੇਕੇਦਾਰ, ਸ੍ਰੀਮਤੀ ਨੀਨਾ ਮਿੱਤਲ, ਡਾ. ਰਵਜੋਤ ਸਿੰਘ, ਸ੍ਰੀ ਕੁਲਵੰਤ ਸਿੰਘ ਬਾਜੀਗਰ ਅਤੇ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ।

ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਬੱਸੀ ਗੋਗੀ ਹੋਣਗੇ ਜਦਕਿ ਮੈਂਬਰਾਂ ਵਿੱਚ ਸ੍ਰੀ ਕੁਲਜੀਤ ਸਿੰਘ ਰੰਧਾਵਾ, ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ, ਸ੍ਰੀ ਤਰੁਣਪ੍ਰੀਤ ਸਿੰਘ ਸੌਂਧ, ਸ੍ਰੀ ਮਦਨ ਲਾਲ ਬੱਗਾ, ਸ੍ਰੀ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ੍ਰੀਮਤੀ ਨੀਨਾ ਮਿੱਤਲ, ਸ੍ਰੀ ਦਿਨੇਸ਼ ਕੁਮਾਰ ਚੱਢਾ, ਸ੍ਰੀਮਤੀ ਰਜਿੰਦਰ ਪਾਲ ਕੌਰ, ਡਾ. ਕਸ਼ਮੀਰ ਸਿੰਘ ਸੋਹਲ, ਸ੍ਰੀ ਅਵਤਾਰ ਸਿੰਘ ਜੂਨੀਅਰ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਅਜੈ ਗੁਪਤਾ, ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਏ.ਡੀ.ਸੀ ਸ੍ਰੀ ਜਸਵਿੰਦਰ ਸਿੰਘ ਰਮਦਾਸ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਸ੍ਰੀ ਕਰਮਬੀਰ ਸਿੰਘ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਸ੍ਰੀ ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਸ੍ਰੀ ਸੁਖਵਿੰਦਰ ਸਿੰਘ ਕੋਟਲੀ ਨੂੰ ਸ਼ਾਮਲ ਕੀਤਾ ਗਿਆ ਹੈ।

ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਸਰਵਨ ਸਿੰਘ ਧੁੰਨ ਹੋਣਗੇ ਜਦਕਿ ਮੈਂਬਰਾਂ ਵਿੱਚ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਫੌਜਾ ਸਿੰਘ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਸ੍ਰੀ ਗੁਰਦਿੱਤ ਸਿੰਘ ਸੇਖੋਂ, ਸ੍ਰੀ ਰਣਬੀਰ ਸਿੰਘ, ਸ੍ਰੀ ਜਸਵੀਰ ਸਿੰਘ ਰਾਜਾ ਗਿੱਲ, ਡਾ. ਰਾਜ ਕੁਮਾਰ, ਸ੍ਰੀ ਸੰਦੀਪ ਜਾਖੜ ਅਤੇ ਸ੍ਰੀ ਮਨਪ੍ਰੀਤ ਸਿੰਘ ਇਆਲੀ ਨੂੰ ਸ਼ਾਮਲ ਕੀਤਾ ਗਿਆ ਹੈ।

ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਹੋਣਗੇ ਜਦਕਿ ਮੈਂਬਰਾਂ ਵਿੱਚ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਸ੍ਰੀ ਰੁਪਿੰਦਰ ਸਿੰਘ, ਸ੍ਰੀ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਸ੍ਰੀ ਲਖਵੀਰ ਸਿੰਘ ਰਾਏ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਸ਼ੀਤਲ ਅੰਗੁਰਾਲ, ਸ੍ਰੀ ਦਲਜੀਤ ਸਿੰਘ ਗਰੇਵਾਲ (ਭੋਲਾ), ਸ੍ਰੀਮਤੀ ਇੰਦਰਜੀਤ ਕੌਰ ਮਾਨ, ਸ੍ਰੀ ਦਿਨੇਸ਼ ਕੁਮਾਰ ਚੱਢਾ, ਰਾਣਾ ਗੁਰਜੀਤ ਸਿੰਘ, ਸ੍ਰੀ ਹਰਦੇਵ ਸਿੰਘ ਲਾਡੀ ਅਤੇ ਸ੍ਰੀ ਜੰਗੀ ਲਾਲ ਮਹਾਜਨ ਨੂੰ ਸ਼ਾਮਲ ਕੀਤਾ ਗਿਆ ਹੈ।

ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰ ਵਜੋਂ ਸ੍ਰੀ ਰੁਪਿੰਦਰ ਸਿੰਘ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਸ੍ਰੀ ਕੁਲਜੀਤ ਸਿੰਘ ਰੰਧਾਵਾ, ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਸ੍ਰੀ ਤਰੁਣਪ੍ਰੀਤ ਸਿੰਘ ਸੋਂਦ, ਸ੍ਰੀਮਤੀ ਰਜਿੰਦਰ ਪਾਲ ਕੌਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਸ੍ਰੀ ਨਰੇਸ਼ ਕਟਾਰੀਆ, ਸ੍ਰੀਮਤੀ ਅਰੁਨਾ ਚੌਧਰੀ, ਸ੍ਰੀ ਹਰਦੇਵ ਸਿੰਘ ਲਾਡੀ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।

ਸਰਕਾਰੀ ਆਸ਼ਵਾਸਨ ਕਮੇਟੀ ਦਾ ਚੇਅਰਮੈਨ ਸ੍ਰੀ ਜਗਰੂਪ ਸਿੰਘ ਗਿੱਲ ਨੂੰ ਬਣਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਸ੍ਰੀ ਰਮਨ ਅਰੋੜਾ, ਡਾ. ਕਸ਼ਮੀਰ ਸਿੰਘ ਸੋਹਲ, ਸ੍ਰੀ ਲਖਬੀਰ ਸਿੰਘ ਰਾਏ, ਸ੍ਰੀ ਰਣਬੀਰ ਸਿੰਘ, ਸ੍ਰੀ ਫੌਜਾ ਸਿੰਘ, ਸ੍ਰੀ ਸ਼ੀਤਲ ਅੰਗੁਰਾਲ, ਸ੍ਰੀ ਬਰਿੰਦਰ ਕੁਮਾਰ ਗੋਇਲ ਵਕੀਲ, ਸ੍ਰੀ ਅਸ਼ੋਕ ਪਰਾਸ਼ਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਸ੍ਰੀ ਬਲਵਿੰਦਰ ਸਿੰਘ ਧਾਲੀਵਾਲ, ਸ੍ਰੀ ਪਰਗਟ ਸਿੰਘ ਪੋਆਰ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਅਧੀਨ ਵਿਧਾਨ ਕਮੇਟੀ ਦੇ ਚੇਅਰਮੈਨ ਸ੍ਰੀ ਰਜਨੀਸ਼ ਕੁਮਾਰ ਦਹੀਆ ਹੋਣਗੇ ਜਦਕਿ ਡਾ. ਜੀਵਨਜੋਤ ਕੌਰ, ਸ੍ਰੀ ਅਮਿਤ ਰਤਨ ਕੋਟਫੱਤਾ, ਸ੍ਰੀ ਸ਼ੀਤਲ ਅੰਗੁਰਾਲ, ਸ੍ਰੀ ਸੁਖਵੀਰ ਸਿੰਘ ਮਾਈਸਰਖਾਨਾ, ਡਾ. ਅਮਨਦੀਪ ਕੌਰ ਅਰੋੜਾ, ਸ੍ਰੀ ਬਲਕਾਰ ਸਿੰਘ ਸਿੱਧੂ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਸ੍ਰੀ ਅਮਰਪਾਲ ਸਿੰਘ, ਸ੍ਰੀ ਪਰਗਟ ਸਿੰਘ ਪੋਆਰ, ਸ੍ਰੀ ਸੁਖਪਾਲ ਸਿੰਘ ਖਹਿਰਾ, ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਐਡਵੋਕੇਟ ਜਨਰਲ ਮੈਂਬਰ ਵਜੋਂ ਸ਼ਾਮਲ ਹੋਣਗੇ।

ਪਟੀਸ਼ਨ ਕਮੇਟੀ ਦਾ ਚੇਅਰਮੈਨ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਲਾਇਆ ਗਿਆ ਹੈ ਜਦਕਿ ਮੈਂਬਰਾਂ ਵਿੱਚ ਏ.ਡੀ.ਸੀ.  ਜਸਵਿੰਦਰ ਸਿੰਘ ਰਮਦਾਸ, ਡਾ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਜਗਸੀਰ ਸਿੰਘ, ਸੁਖਵੀਰ ਸਿੰਘ ਮਾਈਸਰਖਾਨਾ, ਨੀਨਾ ਮਿੱਤਲ, ਬਰਿੰਦਰ ਕੁਮਾਰ ਗੋਇਲ ਵਕੀਲ, ਨਰੇਸ਼ ਕਟਾਰੀਆ, ਸ੍ਰੀ ਨਰੇਸ਼ ਪੁਰੀ, ਬਲਵਿੰਦਰ ਸਿੰਘ ਧਾਲੀਵਾਲ, ਅਸ਼ਵਨੀ ਕੁਮਾਰ ਸ਼ਰਮਾ ਅਤੇ ਡਾ. ਨਛੱਤਰ ਪਾਲ ਸ਼ਾਮਲ ਹੋਣਗੇ।

ਮੇਜ਼ 'ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗ਼ਜ਼ ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਡਾ. ਮੁਹੰਮਦ-ਜਮੀਲ-ਉਰ-ਰਹਿਮਾਨ ਹੋਣਗੇ ਜਦਕਿ ਮੈਂਬਰਾਂ ਵਿਚ ਅਮਨਦੀਪ ਸਿੰਘ ਮੁਸਾਫਿਰ, ਸ੍ਰੀ ਅਮੋਲਕ ਸਿੰਘ, ਬਰਿੰਦਰ ਕੁਮਾਰ ਗੋਇਲ ਵਕੀਲ, ਮਨਵਿੰਦਰ ਸਿੰਘ ਗਿਆਸਪੁਰਾ,  ਹਰਦੀਪ ਸਿੰਘ ਮੁੰਡੀਆਂ, ਡਾ. ਵਿਜੈ ਸਿੰਗਲਾ, ਸੁਖਬਿੰਦਰ ਸਿੰਘ ਸਰਕਾਰੀਆ, ਅਵਤਾਰ ਸਿੰਘ ਜੂਨੀਅਰ ਅਤੇ ਗਨੀਵ ਕੌਰ ਮਜੀਠੀਆ ਸ਼ਾਮਲ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement