
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਵਧਾਈ ਦਿੱਤੀ ਹੈ।
ਨਵੀਂ ਦਿੱਲੀ: ਦਿੱਗਜ ਅਥਲੀਟ ਪੀਟੀ ਊਸ਼ਾ ਅਤੇ ਪ੍ਰਸਿੱਧ ਸੰਗੀਤਕਾਰ ਇਲਿਆਰਾਜਾ ਨੂੰ ਬੁੱਧਵਾਰ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਮਾਜ ਸੇਵਕ ਅਤੇ ਧਰਮਸਥਲਾ ਮੰਦਰ ਦੇ ਪ੍ਰਸ਼ਾਸਕ ਵੀਰੇਂਦਰ ਹੇਗੜੇ ਅਤੇ ਪ੍ਰਸਿੱਧ ਪਟਕਥਾ ਲੇਖਕ ਅਤੇ ਨਿਰਦੇਸ਼ਕ ਵੀ ਵਿਜੇਂਦਰ ਪ੍ਰਸਾਦ ਨੂੰ ਵੀ ਸੰਸਦ ਦੇ ਉਪਰਲੇ ਸਦਨ ਲਈ ਨਾਮਜ਼ਦ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਕਿਹਾ, ''ਅਨੋਖੀ ਉਪਲਬਧੀ ਹਾਸਲ ਕਰਨ ਵਾਲੇ ਪੀਟੀ ਊਸ਼ਾ ਜੀ ਹਰ ਭਾਰਤੀ ਲਈ ਪ੍ਰੇਰਨਾ ਸਰੋਤ ਹਨ। ਖੇਡਾਂ ਵਿਚ ਉਹਨਾਂ ਦੀਆਂ ਪ੍ਰਾਪਤੀਆਂ ਨੂੰ ਵਿਆਪਕ ਤੌਰ 'ਤੇ ਮਾਨਤਾ ਦਿੱਤੀ ਜਾਂਦੀ ਹੈ, ਹਾਲਾਂਕਿ ਸਾਲਾਂ ਦੌਰਾਨ ਉਭਰਦੇ ਅਥਲੀਟਾਂ ਨੂੰ ਮਾਰਗਦਰਸ਼ਨ ਕਰਨ ਵਾਲਾ ਉਹਨਾਂ ਦਾ ਕੰਮ ਬਰਾਬਰ ਸ਼ਲਾਘਾਯੋਗ ਹੈ। ਉਹਨਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਵਧਾਈ।''
ਪੀਐਮ ਮੋਦੀ ਨੇ ਵੱਖ-ਵੱਖ ਟਵੀਟ 'ਚ ਆਪਣੇ ਵਧਾਈ ਸੰਦੇਸ਼ਾਂ ਦੇ ਨਾਲ-ਨਾਲ ਊਸ਼ਾ ਅਤੇ ਇਲਿਆਰਾਜਾ ਨਾਲ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।