ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

By : KOMALJEET

Published : Jul 7, 2023, 4:03 pm IST
Updated : Jul 7, 2023, 4:03 pm IST
SHARE ARTICLE
German Ambassador Philipp Ackermann meets Punjab Vidhan Sabha Speaker Kultar Singh Sandhawan
German Ambassador Philipp Ackermann meets Punjab Vidhan Sabha Speaker Kultar Singh Sandhawan

ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਦਿਤਾ ਜ਼ੋਰ 

ਚੰਡੀਗੜ੍ਹ : ਭਾਰਤ ਵਿਚ ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿਤਾ, ਉਥੇ  ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ 'ਤੇ ਜ਼ੋਰ ਦਿਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿਚ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਇਹ ਵੀ ਪੜ੍ਹੋ: ’84 ਸਿੱਖ ਕਤਲੇਆਮ ਕੇਸ : ਟਾਈਟਲਰ ਵਿਰੁਧ ਸੁਣਵਾਈ ਟਲੀ, ਚਾਰਜਸ਼ੀਟ ’ਤੇ ਨੋਟਿਸ 19 ਜੁਲਾਈ ਨੂੰ 

ਸੰਧਵਾਂ ਨੇ ਫਿਲਿਪ ਐਕਰਮੈਨ ਨੂੰ ਜਰਮਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਨਾਲ-ਨਾਲ ਜਰਮਨ ਕੰਪਨੀਆਂ ਨੂੰ ਪੰਜਾਬ ਰਾਜ ਵਿਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ।

ਇਸ ਦੌਰਾਨ ਐਕਰਮੈਨ ਨੇ ਕਿਹਾ ਕਿ ਜਰਮਨੀ ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੀਟਰ ਸਟੇਨਲਰ, ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿਧਾਨ ਸਭਾ ਰਾਮ ਲੋਕ ਖਟਾਣਾ ਆਦਿ ਹਾਜ਼ਰ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement