Uttar Pradesh News: ਲਖਨਊ ਦੇ ਟਰਾਂਸਪੋਰਟ ਨਗਰ ’ਚ 3 ਮੰਜ਼ਿਲਾ ਇਮਾਰਤ ਡਿੱਗਣ ਨਾਲ 4 ਦੀ ਹੋਈ ਮੌਤ

By : BALJINDERK

Published : Sep 7, 2024, 7:45 pm IST
Updated : Sep 7, 2024, 8:17 pm IST
SHARE ARTICLE
ਹਾਦਸੇ ਦੀ ਤਸਵੀਰ
ਹਾਦਸੇ ਦੀ ਤਸਵੀਰ

Uttar Pradesh News : ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਹੈ ਖ਼ਦਸ਼ਾ, SDRF ਨੇ ਸ਼ੁਰੂ ਕੀਤਾ ਰੈਸਕਿਊ

Uttar Pradesh News :  ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਸ਼ਨੀਵਾਰ ਸ਼ਾਮ ਟਰਾਂਸਪੋਰਟ ਨਗਰ ‘ਚ ਇੱਕ 3 ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਕਈ ਮਲਬੇ ਹੇਠਾਂ ਦੱਬ ਗਏ। ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਸਮੇਤ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ।

1

ਫਾਇਰ ਬ੍ਰਿਗੇਡ ਦੀ ਟੀਮ ਨੇ ਲੋਕਾਂ ਨੂੰ ਨਾਲ ਲੈ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ SDRF ਅਤੇ NDRF ਦੀਆਂ ਟੀਮਾਂ ਨੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 4 ਵਿਅਕਤੀਆਂ ਦੀ ਮੌਤ ਹੋ ਗਈ ਹੈ।

ਇਹ ਵੀ ਪੜੋ :Delhi News : ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ RPF ਦੀ ਕਾਰਵਾਈ, ਪੂਰਵਾ ਐਕਸਪ੍ਰੈਸ 'ਚ ਮਿਲਿਆ 4 ਕਰੋੜ ਦਾ ਖਜ਼ਾਨਾ

ਘਟਨਾ ਦੀ ਖਬਰ ਮਿਲਦੇ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ਦੇ ਟਰਾਂਸਪੋਰਟ ਨਗਰ ‘ਚ ਇਮਾਰਤ ਡਿੱਗਣ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲਿਆ। ਸੀਐਮ ਯੋਗੀ ਆਦਿਤਿਆਨਾਥ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾ ਕੇ ਉਨ੍ਹਾਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

(For more news apart from Lucknow Transport Nagar 3-storey building collapse, 4 died News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement