AAP-Congress: ‘ਆਪ’ ਨਾਲ ਬੈਠਕ ਤੋਂ ਬਾਅਦ ਕਾਂਗਰਸ ਨੇ ਲੋਕ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕੀਤਾ
Published : Jan 8, 2024, 5:20 pm IST
Updated : Jan 8, 2024, 5:20 pm IST
SHARE ARTICLE
Congress- AAP
Congress- AAP

ਕਿਹਾ, ਸੀਟਾਂ ਦੀ ਵੰਡ ਨੂੰ ਲੈ ਕੇ ‘ਆਪ’ ਨਾਲ ਇਕ ਹੋਰ ਬੈਠਕ ਕਰਾਂਗੇ

AAP-Congress: ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ’ਤੇ ਚਰਚਾ ਕਰਨ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੀ ਸੋਮਵਾਰ ਨੂੰ ਇੱਥੇ ਬੈਠਕ ਹੋਈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਕਾਂਗਰਸ ਦੀ ਕੌਮੀ ਗੱਠਜੋੜ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਮੁਕੁਲ ਵਾਸਨਿਕ ਨੇ ਕਿਹਾ ਕਿ ਚੋਣਾਂ ਨਾਲ ਜੁੜੇ ਕਈ ਮੁੱਦਿਆਂ ’ਤੇ ਚਰਚਾ ਹੋਈ।

ਉਨ੍ਹਾਂ ਕਿਹਾ, ‘‘ਅਸੀਂ ਆਉਣ ਵਾਲੀਆਂ ਚੋਣਾਂ ਲਈ ਕਈ ਮੁੱਦਿਆਂ ’ਤੇ ਬੈਠਕ ਕੀਤੀ। ਗੱਲਬਾਤ ਜਾਰੀ ਰਹੇਗੀ ਅਤੇ ਅਸੀਂ ਦੁਬਾਰਾ ਮਿਲਾਂਗੇ। ਇਸ ਤੋਂ ਬਾਅਦ ਹੀ ਅਸੀਂ ਸੀਟਾਂ ਦੀ ਵੰਡ ’ਤੇ ਅੰਤਿਮ ਫੈਸਲਾ ਲਵਾਂਗੇ।’’ ਹਰ ਚੀਜ਼ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਸੀਂ ਮਿਲ ਕੇ ਚੋਣਾਂ ਲੜਾਂਗੇ।

ਅਸੀਂ ਭਾਜਪਾ ਨੂੰ ਸਖਤ ਟੱਕਰ ਦੇਵਾਂਗੇ। ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਮੀਟਿੰਗ ’ਚ ਸ਼ਾਮਲ ਹੋਏ। ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਾਸਨਿਕ, ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਅਤੇ ਮੋਹਨ ਪ੍ਰਕਾਸ਼ ਵੀ ਕਾਂਗਰਸ ਵਲੋਂ ਮੌਜੂਦ ਸਨ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement