
ਦਿੱਲੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਵੋਟਿੰਗ ਤੋਂ ਪਹਿਲਾਂ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਲੋਕਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ
ਨਵੀਂ ਦਿੱਲੀ: ਸ਼ਨੀਵਾਰ ਸਵੇਰੇ ਅੱਠ ਵਜੇ ਤੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਵੋਟਿੰਗ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਲੋਕਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ ਹੈ।
Photo
ਇਸ ਦੇ ਨਾਲ ਹੀ ਕੇਜਰੀਵਾਲ ਨੇ ਇਕ ਟਵੀਟ ਕੀਤਾ। ਉਹਨਾਂ ਨੇ ਅਪਣੇ ਟਵੀਟ ਵਿਚ ਔਰਤਾਂ ਨੂੰ ਵੋਟ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵੋਟਿੰਗ ਤੋਂ ਪਹਿਲਾਂ ਉਹਨਾਂ ਨੂੰ ਮਰਦਾਂ ਨਾਲ ਚਰਚਾ ਜ਼ਰੂਰ ਕਰਨੀ ਚਾਹੀਦੀ ਕਿ ਕਿਸ ਨੂੰ ਵੋਟ ਪਾਉਣਾ ਸਹੀ ਰਹੇਗਾ। ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ‘ਵੋਟ ਪਾਉਣ ਜ਼ਰੂਰ ਜਾਓ। ਸਾਰੀਆਂ ਔਰਤਾਂ ਨੂੰ ਖ਼ਾਸ ਅਪੀਲ- ਜਿਵੇਂ ਘਰ ਦੀ ਸਾਰੀ ਜ਼ਿੰਮੇਵਾਰੀ ਉਠਾਉਂਦੇ ਹੋ, ਉਸੇ ਤਰ੍ਹਾਂ ਹੀ ਮੁਲਕ ਅਤੇ ਦਿੱਲੀ ਦੀ ਜ਼ਿੰਮੇਵਾਰੀ ਵੀ ਤੁਹਾਡੇ ਸਿਰ ‘ਤੇ ਹੈ’।
Photo
ਉੱਥੇ ਹੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵੋਟਰਾਂ ਨੂੰ ਸੰਦੇਸ਼ ਦਿੱਤਾ ਹੈ। ਅਪਣੇ ਅਧਿਕਾਰਕ ਟਵਿਟਰ ਅਕਾਊਂਟ ਤੋਂ ਟਵੀਟ ਕਰਦੇ ਹੋਏ ਲਿਖਿਆ,‘ਸਾਰੇ ਦਿੱਲੀ ਵਾਸੀਆਂ ਨੂੰ ਲੋਕਤੰਤਰ ਦੇ ਮਹਾਨ ਮਹਾਉਤਸਵ ਦੀਆਂ ਸ਼ੁਭਕਾਮਨਾਵਾਂ! ਅੱਜ ਦਿਲੋਂ ਆਪਣੇ ਬੱਚਿਆਂ ਦੀ ਚੰਗੀ ਪੜ੍ਹਾਈ ਲਈ ਵੋਟ ਦਿਓ. ਝਾੜੂ ਨੂੰ ਵੋਟ ਦਿਓ।
Photo
ਇਸ ਦੇ ਨਾਲ ਹੀ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਜਨਤਾ ਨੂੰ ਵੋਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ''ਦਿੱਲੀ ਵਿਧਾਨਸਭਾ ਚੋਣਾਂ ਦੇ ਲਈ ਅੱਜ ਵੋਟਿੰਗ ਦਾ ਦਿਨ ਹੈ। ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਲੋਕਤੰਤਰ ਦੇ ਇਸ ਮਹਾਉਤਸਵ ਵਿਚ ਭਾਗ ਲੈਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ”।
Photo
ਜ਼ਿਕਰਯੋਗ ਹੈ ਕਿ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵਿਧਾਨ ਸਭਾ ਦੀਆਂ 70 ਸੀਟਾਂ ਦੇ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਸਾਰੀਆਂ ਸੀਟਾਂ ਉੱਤੇ ਇਕੋਂ ਪੜਾਅ ਅੰਦਰ ਵੋਟਾਂ ਪੈਣੀਆਂ ਹਨ ਅਤੇ 11 ਫਰਵਰੀ ਨੂੰ ਨਤੀਜੇ ਆਉਣਗੇ ਜਿਸ ਨੂੰ ਲੈ ਕੇ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਹਨ।
Photo
ਇਨ੍ਹਾਂ ਚੋਣਾਂ ਵਿਚ ਅਸਲੀ ਮੁਕਾਬਲਾ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਚਾਲੇ ਹੈ ਅਤੇ ਤਿੰਨਾਂ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਆਪਣੇ ਵੱਲ ਭਰਮਾਉਣ ਦੀ ਭਰਪੂਰ ਕੋਸ਼ਿਸ਼ ਕੀਤੀ ਹੈ।