CM ਕੇਜਰੀਵਾਲ ਦਾ PM ਨੂੰ ਜਵਾਬ- 'ਲੋਕਾਂ ਦੇ ਦਰਦ 'ਤੇ ਰਾਜਨੀਤੀ ਕਰਨਾ PM ਨੂੰ ਸ਼ੋਭਾ ਨਹੀਂ ਦਿੰਦਾ'
Published : Feb 8, 2022, 9:56 am IST
Updated : Feb 8, 2022, 9:56 am IST
SHARE ARTICLE
PM Modi and Arvind kejriwal
PM Modi and Arvind kejriwal

ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੌਰਾਨ ਪ੍ਰਧਾਨ ਮੰਤਰੀ ਵਲੋਂ ਦਿੱਲੀ ਸਰਕਾਰ ਬਾਰੇ ਦਿੱਤੇ ਬਿਆਨ ਨੂੰ ਅਰਵਿੰਦ ਕੇਜਰੀਵਾਲ ਨੇ ਝੂਠਾ ਦੱਸਿਆ ਹੈ

 

ਨਵੀਂ ਦਿੱਲੀ: ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੌਰਾਨ ਪ੍ਰਧਾਨ ਮੰਤਰੀ ਵਲੋਂ ਦਿੱਲੀ ਸਰਕਾਰ ਬਾਰੇ ਦਿੱਤੇ ਬਿਆਨ ਨੂੰ ਅਰਵਿੰਦ ਕੇਜਰੀਵਾਲ ਨੇ ਝੂਠਾ ਦੱਸਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਲੋਕਾਂ ਦੇ ਦਰਦ ’ਤੇ ਰਾਜਨੀਤੀ ਕਰਨਾ ਪ੍ਰਧਾਨ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਦਰਅਸਲ ਸੰਸਦ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਨੇ ਕੋਰੋਨਾ ਕਾਲ ਦੌਰਾਨ ਗਰੀਬਾਂ ਨੂੰ ਵਿਚਾਲੇ ਹੀ ਛੱਡ ਦਿੱਤਾ ਅਤੇ ਮਜ਼ਦੂਰਾਂ ਲਈ ਮੁਸੀਬਤਾਂ ਪੈਦਾ ਕਰ ਦਿੱਤੀਆਂ। ਅਰਵਿੰਦ ਕੇਜਰੀਵਾਲ ਨੇ ਇਸ ਦਾ ਜਵਾਬ ਦਿੱਤਾ ਹੈ।

Arvind Kejriwal Arvind Kejriwal

ਦਿੱਲੀ ਦੇ ਮੁੱਖ ਮੰਤਰੀ ਨੇ ਲਿਖਿਆ, "ਦੇਸ਼ ਉਮੀਦ ਕਰਦਾ ਹੈ ਕਿ ਪ੍ਰਧਾਨ ਮੰਤਰੀ ਉਹਨਾਂ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣਗੇ ਜਿਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਦਰਦ ਝੱਲਿਆ ਹੈ, ਜਿਨ੍ਹਾਂ ਦੇ ਅਪਣੇ ਦੁਨੀਆਂ ਤੋਂ ਰੁਖ਼ਸਤ ਹੋ ਗਏ। ਲੋਕਾਂ ਦੇ ਦਰਦ 'ਤੇ ਰਾਜਨੀਤੀ ਕਰਨਾ ਪ੍ਰਧਾਨ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ"।  ਇਸ ਤੋਂ ਬਾਅਦ ਸੋਮਵਾਰ ਰਾਤ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਟਵਿਟਰ ਜੰਗ ਛਿੜ ਗਈ।

TweetTweet

ਸੋਸ਼ਲ ਮੀਡੀਆ ਪੋਸਟ ਰਾਹੀਂ ਕੇਜਰੀਵਾਲ 'ਤੇ ਹਮਲਾ ਬੋਲਦਿਆਂ ਯੋਗੀ ਆਦਿੱਤਿਆਨਾਥ ਨੇ ਕਿਹਾ, ''ਸੁਣੋ ਕੇਜਰੀਵਾਲ, ਜਦੋਂ ਪੂਰੀ ਮਨੁੱਖਤਾ ਕੋਰੋਨਾ ਦੇ ਦਰਦ ਨਾਲ ਜੂਝ ਰਹੀ ਸੀ, ਉਸ ਸਮੇਂ ਤੁਸੀਂ ਯੂਪੀ ਦੇ ਵਰਕਰਾਂ ਨੂੰ ਦਿੱਲੀ ਛੱਡਣ ਲਈ ਮਜ਼ਬੂਰ ਕੀਤਾ ਸੀ। ਤੁਹਾਡੀ ਸਰਕਾਰ ਨੇ ਅੱਧੀ ਰਾਤ ਨੂੰ ਯੂਪੀ ਬਾਰਡਰ 'ਤੇ ਛੋਟੇ ਬੱਚਿਆਂ ਅਤੇ ਔਰਤਾਂ ਤੱਕ ਨੂੰ ਬੇਸਹਾਰਾ ਛੱਡਣ ਵਰਗਾ ਗੈਰ-ਜਮਹੂਰੀ ਅਤੇ ਅਣਮਨੁੱਖੀ ਕੰਮ ਕੀਤਾ। ਤੁਹਾਨੂੰ ਮਨੁੱਖਤਾ ਵਿਰੋਧੀ ਕਹੀਏ ਜਾਂ...'

TweetTweet

ਯੋਗੀ ਆਦਿੱਤਿਆਨਾਥ ਦੇ ਇਸ ਬਿਆਨ 'ਤੇ ਅਰਵਿੰਦ ਕੇਜਰੀਵਾਲ ਨੇ ਜਵਾਬ ਦਿੱਤਾ।  ਜਵਾਬੀ ਕਾਰਵਾਈ ਕਰਦੇ ਹੋਏ ਉਹਨਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ‘ਸੁਣੋ ਯੋਗੀ, ਤੁਸੀਂ ਤਾਂ ਰਹਿਣ ਹੀ ਦਿਓ। ਯੂਪੀ ਦੇ ਲੋਕਾਂ ਦੀਆਂ ਲਾਸ਼ਾਂ ਨਦੀਆ ਵਿਚ ਵਹਿ ਰਹੀਆਂ ਸਨ ਅਤੇ ਤੁਸੀਂ ਕਰੋੜਾਂ ਰੁਪਏ ਖਰਚ ਕੇ ਟਾਈਮਜ਼ ਮੈਗਜ਼ੀਨ ਵਿਚ ਆਪਣੀਆਂ ਝੂਠੀਆਂ ਤਾਰੀਫਾਂ ਦੇ ਇਸ਼ਤਿਹਾਰ ਦੇ ਰਹੇ ਹੋ। ਤੁਹਾਡੇ ਵਰਗਾ ਜ਼ਾਲਮ ਹਾਕਮ ਕਦੇ ਨਹੀਂ ਦੇਖਿਆ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement