Lok Sabha Elections: ਕਾਂਗਰਸ ਵਲੋਂ ਲੋਕ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ; ਰਾਹੁਲ ਗਾਂਧੀ ਵਾਇਨਾਡ ਤੋਂ ਲੜਨਗੇ ਚੋਣ
Published : Mar 8, 2024, 7:40 pm IST
Updated : Mar 8, 2024, 8:45 pm IST
SHARE ARTICLE
Congress releases 1st list of Lok Sabha Elections candidates
Congress releases 1st list of Lok Sabha Elections candidates

ਰਾਹੁਲ ਗਾਂਧੀ ਤੋਂ ਇਲਾਵਾ ਭੁਪੇਸ਼ ਬਘੇਲ ਅਤੇ ਸ਼ਸ਼ੀ ਥਰੂਰ ਦੇ ਨਾਂ ਵੀ ਸੂਚੀ 'ਚ ਹਨ।

Lok Sabha Elections: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਸ਼ੁਕਰਵਾਰ ਨੂੰ 39 ਉਮੀਦਵਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿਤੀ ਹੈ, ਜਿਸ ’ਚ ਸਭ ਤੋਂ ਪ੍ਰਮੁੱਖ ਨਾਂ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਹੈ, ਜੋ ਇਕ ਵਾਰੀ ਫਿਰ ਕੇਰਲ ਦੀ ਵਾਏਨਾਡ ਸੀਟ ਤੋਂ ਚੋਣ ਲੜਨਗੇ।

Photo


ਰਾਹੁਲ ਗਾਂਧੀ ਤੋਂ ਇਲਾਵਾ ਇਸ ਸੂਚੀ ’ਚ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਕਈ ਸੀਨੀਅਰ ਆਗੂਆਂ ਦੇ ਨਾਂ ਸ਼ਾਮਲ ਹਨ। ਵੇਣੂਗੋਪਾਲ ਕੇਰਲ ਦੀ ਅਲਪੁੱਝਾ ਅਤੇ ਬਘੇਲ ਛੱਤੀਸਗੜ੍ਹ ਦੀ ਰਾਜਨਾਂਦਗਾਉਂ ਸੀਟ ਤੋਂ ਚੋਣ ਲੜਨਗੇ।

ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪ੍ਰੈੱਸ ਕਾਨਫ਼ਰੰਸ ’ਚ ਇਸ ਬਾਰੇ ਜਾਣਕਾਰੀ ਦਿਤੀ। ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ 15 ਉਮੀਦਵਾਰ ਆਮ ਵਰਗ ਤੋਂ ਅਤੇ 24 ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਹੋਰ ਪਿਛੜੇ ਵਰਗ ਅਤੇ ਘੱਟਗਿਣਤੀ ਭਾਈਚਾਰਿਆਂ ’ਚੋਂ ਹਨ।

ਅੱਜ ਜਾਰੀ ਸੂਚੀ ’ਚ ਛੱਤੀਸਗੜ੍ਹ, ਕਰਨਾਟਕ, ਕੇਰਲ, ਮੇਘਾਲਿਆ, ਸਿੱਕਿਮ ਤੇਲੰਗਾਨਾ ਅਤੇ ਤ੍ਰਿਪੁਰਾ ਦੇ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਨੇ ਲੋਕ ਸਭਾ ਚੋਣਾਂ ਲਈ ਵੀਰਵਾਰ ਨੂੰ ਛੱਤੀਸਗੜ੍ਹ, ਕੇਰਲ ਅਤੇ ਹੋਰ ਕਈ ਸੂਬਿਆਂ ’ਚ ਲਗਭਗ 40 ਸੀਟਾਂ ਲਈ ਉਮੀਦਵਾਰਾਂ ਦੇ ਨਾਂ ’ਤੇ ਮੋਹਰ ਲਾਈ ਸੀ। ਕਾਂਗਰਸ ਦੀ ਇਸ ਸੂਚੀ ਤੋਂ ਕੁੱਝ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ।

 (For more Punjabi news apart from Congress releases 1st list of Lok Sabha Elections candidates, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM
Advertisement