
''ਨਿਰਪੱਖ ਪ੍ਰਕਿਰਿਆ ਰਾਹੀਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦਿੱਤੀ ਜਾਵੇ।"
ਨਵੀਂ ਦਿੱਲੀ: ਪੱਛਮੀ ਬੰਗਾਲ ਵਿੱਚ 2016 ਦੇ SSC ਭਰਤੀ ਘੁਟਾਲੇ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 25,752 ਅਧਿਆਪਕਾਂ ਅਤੇ ਗ਼ੈਰ-ਅਧਿਆਪਨ ਸਟਾਫ਼ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਰਾਹੁਲ ਗਾਂਧੀ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਵਿੱਚ ਲਿਖਿਆ, "ਮੈਂ ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਸ਼੍ਰੀਮਤੀ ਦ੍ਰੋਪਦੀ ਮੁਰਮੂ ਜੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਪੱਛਮੀ ਬੰਗਾਲ ਦੇ ਹਜ਼ਾਰਾਂ ਯੋਗ ਅਧਿਆਪਕਾਂ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ।"
ਜਿਨ੍ਹਾਂ ਨੇ ਨਿਆਂਪਾਲਿਕਾ ਦੁਆਰਾ ਅਧਿਆਪਕ ਭਰਤੀ ਪ੍ਰਕਿਰਿਆ ਨੂੰ ਰੱਦ ਕਰਨ ਤੋਂ ਬਾਅਦ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਸਨ। ਉਨ੍ਹਾਂ ਅੱਗੇ ਲਿਖਿਆ, "ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਰਕਾਰ ਨੂੰ ਅਪੀਲ ਕਰਨ ਕਿ ਨਿਰਪੱਖ ਪ੍ਰਕਿਰਿਆ ਰਾਹੀਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦਿੱਤੀ ਜਾਵੇ।"