ਭਲਕੇ CM ਮਾਨ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੰਘ ਸਿੱਧੂ 
Published : May 8, 2022, 9:48 pm IST
Updated : May 8, 2022, 9:57 pm IST
SHARE ARTICLE
Navjot Singh Sidhu will meet CM Mann tomorrow
Navjot Singh Sidhu will meet CM Mann tomorrow

ਇਸ ਸਰਕਾਰ 'ਚ ਵੀ 75:25 ਕੰਮ ਕਰ ਸਕਦੇ ਹਨ -ਬਰਿੰਦਰ ਢਿੱਲੋਂ 

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਬਾਰੇ ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਜ਼ਰੀਏ ਜਾਣਕਾਰੀ ਦਿਤੀ ਹੈ।

Navjot Singh SidhuNavjot Singh Sidhu

ਉਨ੍ਹਾਂ ਦੱਸਿਆ ਕਿ ਕੱਲ ਸ਼ਾਮ 5.15 'ਤੇ CM ਨਾਲ ਮੀਟਿੰਗ ਹੋਵੇਗੀ ਅਤੇ ਇਸ ਮੀਟਿੰਗ ਵਿਚ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਿੱਧੂ ਦੀ ਮੁੱਖ ਮੰਤਰੀ ਨਾਲ ਇਸ ਮੀਟਿੰਗ ਬਾਰੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਤੰਜ਼ ਕੱਸਿਆ ਹੈ।

Barinder Singh DhillonBarinder Singh Dhillon

ਉਨ੍ਹਾਂ ਕਿਹਾ, ''ਕਿਸ ਨੇ ਕਿਸ ਨੂੰ ਸੱਦਾ ਦਿੱਤਾ? ਢੁੱਕਵਾਂ ਜਵਾਬ - ਉਦੋਂ ਤੱਕ ਕੋਈ ਫ਼ਰਕ ਨਹੀਂ ਪੈਂਦਾ ਜਦੋਂ ਤੱਕ ਪੰਜਾਬ ਤੇ ਇਸ ਨੂੰ ਮੁੜ-ਸੁਰਜੀਤੀ ਕਰਨ ਬਾਰੇ ਗੱਲ ਕਰਦੇ ਹਾਂ ਪਰ ਅਸਲੀਅਤ ਇਹ ਹੈ ਕਿ ਸਾਨੂੰ ਇੱਕ ਦੂਜੇ ਦੀ ਸਿਆਸੀ ਤੌਰ 'ਤੇ ਲੋੜ ਹੈ। ਇਸ ਸਰਕਾਰ 'ਚ ਵੀ 75:25 ਕੰਮ ਕਰ ਸਕਦੇ ਹਨ। ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਤੁਸੀਂ ਦੋਵਾਂ ਨੇ ਚੋਣਾਂ ਤੋਂ ਪਹਿਲਾਂ ਵੀ ਮੀਟਿੰਗ ਕੀਤੀ ਸੀ। ਠੋਕੀ ਚੱਲ ਪਾਰਟੀ!''

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement