
ਰਾਹੁਲ ਗਾਂਧੀ ਨੇ ਵਰਕਿੰਗ ਕਮੇਟੀ ਮੈਂਬਰਾਂ ਦੇ ਵਿਚਾਰ ਸੁਣੇ ਅਤੇ ਕਿਹਾ ਕਿ ਉਹ ਇਸ ਸਬੰਧੀ ਜਲਦੀ ਹੀ ਕੋਈ ਫੈਸਲਾ ਲੈਣਗੇ।
Rahul Gandhi: ਕਾਂਗਰਸ ਵਰਕਿੰਗ ਕਮੇਟੀ ਨੇ ਸ਼ਨੀਵਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕੀਤੀ। ਪਾਰਟੀ ਦੇ ਸੰਸਦੀ ਦਲ ਦਾ ਨੇਤਾ ਹੇਠਲੇ ਸਦਨ ਵਿਚ ਵਿਰੋਧੀ ਧਿਰ ਦਾ ਨੇਤਾ ਹੋਵੇਗਾ। ਲੋਕ ਸਭਾ ਚੋਣਾਂ ਵਿਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ।
ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਵਿਸਤ੍ਰਿਤ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਵਿਚ ਲੋਕ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਸਬੰਧੀ ਇਕ ਮਤਾ ਵੀ ਪਾਸ ਕੀਤਾ ਗਿਆ ਸੀ।
ਵਿਸਤ੍ਰਿਤ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਹੋਰ ਮੈਂਬਰ ਅਤੇ ਵਰਕਿੰਗ ਕਮੇਟੀ ਦੇ ਸੀਨੀਅਰ ਆਗੂ ਹਾਜ਼ਰ ਸਨ।
ਵਰਕਿੰਗ ਕਮੇਟੀ ਨੇ ਇਕ ਮਤਾ ਪਾਸ ਕਰਕੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਵੀ ਅਪੀਲ ਕੀਤੀ ਹੈ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪੱਤਰਕਾਰਾਂ ਨੂੰ ਦਸਿਆ ਕਿ ਵਰਕਿੰਗ ਕਮੇਟੀ ਨੇ ਸਰਬਸੰਮਤੀ ਨਾਲ ਇਕ ਮਤਾ ਪਾਸ ਕਰਕੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਬੇਨਤੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵਰਕਿੰਗ ਕਮੇਟੀ ਮੈਂਬਰਾਂ ਦੇ ਵਿਚਾਰ ਸੁਣੇ ਅਤੇ ਕਿਹਾ ਕਿ ਉਹ ਇਸ ਸਬੰਧੀ ਜਲਦੀ ਹੀ ਕੋਈ ਫੈਸਲਾ ਲੈਣਗੇ। ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਸੂਬਿਆਂ ਦੇ ਨਤੀਜਿਆਂ 'ਤੇ ਵੀ ਚਰਚਾ ਕੀਤੀ ਗਈ ਜਿਥੇ ਪਾਰਟੀ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, “ਉਨ੍ਹਾਂ ਸੂਬਿਆਂ ਦੀ ਸਮੀਖਿਆ ਕਰਨ ਲਈ ਇਕ ਕਮੇਟੀ ਬਣਾਈ ਜਾਵੇਗੀ ਜਿਥੇ ਸਾਡੀ ਕਾਰਗੁਜ਼ਾਰੀ ਉਮੀਦਾਂ ਤੋਂ ਘੱਟ ਰਹੀ ਹੈ। ਕਮੇਟੀ ਅਪਣੀ ਰਿਪੋਰਟ ਕਾਂਗਰਸ ਪ੍ਰਧਾਨ ਨੂੰ ਸੌਂਪੇਗੀ”।
(For more Punjabi news apart from Congress Working Committee urges Rahul Gandhi to become Leader of Opposition, stay tuned to Rozana Spokesman)