
ਦੱਸ ਦੇਈਏ ਕਿ ਕੁਲਜੀਤ ਸਿੰਘ ਬੇਦੀ ਅਤੇ ਅਮਰੀਕ ਸਿੰਘ ਸੋਮਲ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਕਰੀਬੀ ਹਨ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨ ਦੀ ਉਲੰਘਣਾ ਕਰਨਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ 6 ਸਾਲ ਲਈ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕੁਲਜੀਤ ਸਿੰਘ ਬੇਦੀ ਅਤੇ ਅਮਰੀਕ ਸਿੰਘ ਸੋਮਲ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਕਰੀਬੀ ਹਨ। ਉਹਨਾਂ ਦੇ ਭਾਜਪਾ 'ਚ ਚਲੇ ਜਾਣ ਤੋਂ ਬਾਅਦ ਵੀ ਕੁਲਜੀਤ ਸਿੰਘ ਅਤੇ ਅਮਰੀਕ ਸਿੰਘ ਉਹਨਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਸਨ। ਇਸ ਸਬੰਧੀ ਪਾਰਟੀ ਨੂੰ ਸ਼ਿਕਾਇਤਾਂ ਮਿਲਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।