
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ ਨੇ ਬੁੱਧਵਾਰ ਨੂੰ ਸੋਂਪੀਆ ਵਿਚ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨਾਲ ਖਾਣਾ ਵੀ ਖਾਧਾ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਦੇਸ਼ ਵਿਚ ਤਣਾਅਪੂਰਨ ਹਲਾਤ ਬਣੇ ਹੋਏ ਹਨ। ਇਸੇ ਕਰ ਕੇ ਭਾਰਤ ਸਰਕਾਰ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਇਸ ਤਣਾਅ ਨੂੰ ਘੱਟ ਕੀਤਾ ਜਾ ਸਕੇ। ਇਸੇ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ ਨੇ ਬੁੱਧਵਾਰ ਨੂੰ ਸੋਂਪੀਆ ਵਿਚ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨਾਲ ਖਾਣਾ ਵੀ ਖਾਧਾ। ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ‘ਤੇ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਨੇ ਬਹੁਤ ਹੀ ਵਿਵਾਦਤ ਬਿਆਨ ਦਿੱਤਾ ਹੈ।
ghulam nabi azad
ਆਜ਼ਾਦ ਨੇ ਕਿਹਾ ਹੈ ਕਿ ਪੈਸੇ ਦੇ ਕੇ ਕਿਸੇ ਨੂੰ ਵੀ ਨਾਲ ਲਿਆ ਜਾ ਸਕਦਾ ਹੈ। ਆਜ਼ਾਦ ਦੇ ਬਿਆਨ ਤੋਂ ਬਾਅਦ ਭਾਜਪਾ ਨੇ ਕਾਂਗਰਸ ਆਗੂ ਆਜ਼ਾਦ ਨੂੰ ਮਾਫ਼ੀ ਮੰਗਣ ਲਈ ਕਿਹਾ ਹੈ। ਗੁਲਾਮ ਨਬੀ ਆਜ਼ਾਦ ਕੋਲੋਂ ਜਦੋਂ ਇਸ ਮਾਮਲੇ ਵਿਚ ਪੁੱਛਿਆ ਗਿਆ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਕਸ਼ਮੀਰ ਵਿਚ ਆਮ ਲੋਕਾਂ ਨੂੰ ਮਿਲ ਰਹੇ ਹਨ ਤਾਂ ਆਜ਼ਾਦ ਨੇ ਕਿਹਾ ਕਿ ਪੈਸੇ ਦੇ ਕੇ ਤੁਸੀਂ ਕਿਸੇ ਨੂੰ ਵੀ ਅਪਣੇ ਨਾਲ ਲੈ ਸਕਦੇ ਹੋ।
NSA Ajit Doval
ਉਹਨਾਂ ਕਿਹਾ ਕਿ ਕਸ਼ਮੀਰ ਦੇ ਲੋਕਾਂ ‘ਤੇ ਕਰਫਿਊ ਲਗਾ ਕੇ ਅਤੇ ਸਥਾਨਕ ਲੋਕਾਂ ਨੂੰ ਨਜ਼ਰਬੰਦ ਕਰ ਕੇ ਕਾਨੂੰਨ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਕਾਨੂੰਨ ਬਣਾਉਣ ਲਈ ਕਿਸੇ ਸਰਕਾਰ ਨੇ ਅਜਿਹੇ ਕਦਮ ਚੁੱਕੇ ਹੋਣ। ਇਸ ਮਗਰੋਂ ਭਾਜਪਾ ਆਗੂ ਸ਼ਹਨਵਾਜ਼ ਹੁਸੈਨ ਨੇ ਆਜ਼ਾਦ ਨੂੰ ਮਾਫ਼ੀ ਮੰਗਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਕੁੱਝ ਕਾਂਗਰਸ ਆਗੂ ਪਾਕਿਸਤਾਨ ਦੀ ਭਾਸ਼ਾ ਬੋਲ ਰਹੇ ਹਨ।
Artical 370
ਦੱਸ ਦਈਏ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਹਟਾਉਣ ਤੋਂ ਬਾਅਦ ਸੂਬੇ ਵਿਚ ਧਾਰਾ 144 ਲਾਗੂ ਹੈ। ਕਸ਼ਮੀਰ ਵਿਚ ਸੜਕਾਂ ‘ਤੇ ਭਾਰੀ ਗਿਣਤੀ ਵਿਚ ਸੁਰੱਖਿਆ ਬਲ ਨਜ਼ਰ ਆ ਰਹੇ ਹਨ। ਇਸੇ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਕਸ਼ਮੀਰ ਪਹੁੰਚੇ ਅਤੇ ਉਹਨਾਂ ਨੇ ਉੱਥੋਂ ਦੇ ਹਲਾਤਾਂ ਦਾ ਜਾਇਜ਼ਾ ਲਿਆ।
NSA Ajit Doval
ਇਸ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਆਮ ਲੋਕਾਂ ਅਤੇ ਸੁਰੱਖਿਆ ਬਲਾਂ ਨਾਲ ਗੱਲਬਾਤ ਵੀ ਕੀਤੀ। ਇਸ ਦੇ ਨਾਲ ਹੀ ਅਜੀਤ ਡੋਭਾਲ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੀ ਹੈ, ਜਿੱਥੇ ਉਹ ਆਮ ਲੋਕਾਂ ਨਾਲ ਪੌੜੀਆਂ ‘ਤੇ ਬੈਠੇ ਖਾਣਾ ਖਾਂਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਲੈ ਕੇ ਕੁੱਝ ਸਿਆਸਤਦਾਨਾਂ ਨੇ ਅਜੀਤ ਡੋਭਾਲ ‘ਤੇ ਇਲਜ਼ਾਮ ਲਗਾਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।