ਵਿਰੋਧੀਆਂ ਦਾ 2024 ਤੋਂ ਪਹਿਲਾਂ ਸੈਮੀਫਾਈਨਲ ਦਾ ਮਨ ਸੀ, ਜੋ ਬੀਤੇ ਦਿਨ ਰਾਜ ਸਭਾ ਵਿਚ ਹੋਇਆ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
Published : Aug 8, 2023, 12:05 pm IST
Updated : Aug 8, 2023, 12:07 pm IST
SHARE ARTICLE
PM Modi takes dig at opposition alliance ahead of no-confidence motion
PM Modi takes dig at opposition alliance ahead of no-confidence motion

ਭਾਜਪਾ ਸੰਸਦੀ ਦਲ ਦੀ ਬੈਠਕ ਵਿਚ ਇੰਡੀਆ ਗਠਜੋੜ ’ਤੇ ਬੋਲੇ ਪ੍ਰਧਾਨ ਮੰਤਰੀ


 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ ਯਾਨੀ ‘ਇੰਡੀਆ’ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਖੁਦ ਹੀ ਬੇਭਰੋਸਗੀ ਨਾਲ ਭਰੀ ਹੋਈ ਹੈ, ਇਸ ਲਈ ਉਹ ਸੰਸਦ ਵਿਚ ਸਰਕਾਰ ਵਿਰੁਧ ਬੇਭਰੋਸਗੀ ਮਤਾ ਲੈ ਕੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।  

ਇਹ ਵੀ ਪੜ੍ਹੋ: ਸਿੰਗਾਪੁਰ ਵਿਚ ਘਰੇਲੂ ਨੌਕਰ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਭਾਰਤੀ ਮੂਲ ਦੇ ਵਿਅਕਤੀ ਨੂੰ ਸੁਣਾਈ ਸਜ਼ਾ 

ਬੈਠਕ 'ਚ ਮੌਜੂਦ ਭਾਜਪਾ ਦੇ ਇਕ ਸੰਸਦ ਮੈਂਬਰ ਮੁਤਾਬਕ, ਮੋਦੀ ਨੇ ਕਿਹਾ, ''ਵਿਰੋਧੀ ਧਿਰ ਅਵਿਸ਼ਵਾਸ ਨਾਲ ਭਰੀ ਹੋਈ ਹੈ ਅਤੇ ਇਸ ਨੂੰ ਦਿਖਾਉਣ ਲਈ ਉਹ ਬੇਭਰੋਸਗੀ ਮਤਾ ਲੈ ਕੇ ਆਏ ਹਨ।'' ਪ੍ਰਧਾਨ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਕੇਂਦਰ ਸਰਕਾਰ ਵਿਰੁਧ ਬੇਭਰੋਸਤੀ ਮਤੇ ’ਤੇ ਚਰਚਾ ਸ਼ੁਰੂ ਹੋਣ ਜਾ ਰਹੀ ਹੈ। ਵਿਰੋਧੀ ਧਿਰ ਵਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਇਸ ਚਰਚਾ ਦੀ ਸ਼ੁਰੂਆਤ ਕਰ ਸਕਦੇ ਹਨ। ਸੂਤਰਾਂ ਮੁਤਾਬਕ ਮੋਦੀ ਨੇ ਵਿਰੋਧੀ ਗਠਜੋੜ ਨੂੰ 'ਹੰਕਾਰੀ' ਕਰਾਰ ਦਿਤਾ ਅਤੇ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਦਿੱਲੀ ਸੇਵਾਵਾਂ ਬਿੱਲ 'ਤੇ ਵੋਟਿੰਗ 'ਚ 'ਸੈਮੀਫਾਈਨਲ' ਜਿੱਤ ਲਈ ਵਧਾਈ ਦਿਤੀ।

ਇਹ ਵੀ ਪੜ੍ਹੋ: ਬੁਲੰਦਸ਼ਹਿਰ 'ਚ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 4 ਦੀ ਮੌਤ

ਸੂਤਰਾਂ ਨੇ ਕਿਹਾ ਕਿ ਮੋਦੀ ਨੇ ਕਿਹਾ ਕਿ ਕੁੱਝ ਵਿਰੋਧੀ ਮੈਂਬਰਾਂ ਨੇ ਰਾਜ ਸਭਾ ਵਿਚ ਵੋਟਿੰਗ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਸਿਆ ਸੀ। ਦਿੱਲੀ ਸਰਵਿਸਿਜ਼ ਬਿੱਲ ਨੂੰ ਸੋਮਵਾਰ ਨੂੰ ਸੰਸਦ ਦੀ ਮਨਜ਼ੂਰੀ ਮਿਲ ਗਈ ਕਿਉਂਕਿ ਰਾਜ ਸਭਾ ਨੇ ਬਿੱਲ ਪਾਸ ਕਰ ਦਿਤਾ। ਲੋਕ ਸਭਾ ਵਿਚ ਸੱਤਾਧਾਰੀ ਧਿਰ ਵਿਰੁਧ ਬੇਭਰੋਸਗੀ ਮਤੇ ਦਾ ਨਾਕਾਮ ਹੋਣਾ ਯਕੀਨੀ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਅਪਣੇ 2018 ਦੇ ਭਾਸ਼ਣ ਦਾ ਵੀ ਹਵਾਲਾ ਦਿਤਾ, ਜਿਸ ਵਿਚ ਉਨ੍ਹਾਂ ਵਿਰੋਧੀ ਧਿਰ ਨੂੰ 2023 ਵਿਚ ਅਪਣੀ ਸਰਕਾਰ ਵਿਰੁਧ ਬੇਭਰੋਸਗੀ ਮਤਾ ਲਿਆਉਣ ਲਈ ਕਿਹਾ ਸੀ।

ਇਹ ਵੀ ਪੜ੍ਹੋ: ਕੇਜਰੀਵਾਲ ਕੈਬਨਿਟ 'ਚ ਵੱਡਾ ਬਦਲਾਅ, ਆਤਿਸ਼ੀ ਨੂੰ ਸੌਂਪੇ ਦੋ ਹੋਰ ਵਿਭਾਗ

ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨੇਤਾ ਸਮਾਜਿਕ ਨਿਆਂ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਨੇ ਵੰਸ਼ਵਾਦ, ਤੁਸ਼ਟੀਕਰਨ ਅਤੇ ਭ੍ਰਿਸ਼ਟ ਰਾਜਨੀਤੀ ਰਾਹੀਂ ਇਸ ਨੂੰ ਸੱਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਭ੍ਰਿਸ਼ਟਾਚਾਰ, ਵੰਸ਼ਵਾਦ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਖਤਮ ਕਰਨ ਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement