Cash For Query Row : ਦੂਬੇ ਦਾ ਦਾਅਵਾ, ਲੋਕਪਾਲ ਨੇ ਮਹੂਆ ਮੋਇਤਰਾ ਵਿਰੁਧ ਸੀ.ਬੀ.ਆਈ. ਜਾਂਚ ਦੇ ਹੁਕਮ ਦਿਤੇ
Published : Nov 8, 2023, 8:27 pm IST
Updated : Nov 8, 2023, 8:27 pm IST
SHARE ARTICLE
Cash For Query Row : Mahua Moitra and Nishikant Dube
Cash For Query Row : Mahua Moitra and Nishikant Dube

ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਨੇ ਕਸਿਆ ਵਿਅੰਗ

Cash For Query Row : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਬੁਧਵਾਰ ਨੂੰ ਕਿਹਾ ਕਿ ਲੋਕਪਾਲ ਨੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੰਸਦ ਮੈਂਬਰ ਮਹੂਆ ਮੋਇਤਰਾ ਵਲੋਂ ਕਥਿਤ ਭ੍ਰਿਸ਼ਟਾਚਾਰ ਕੀਤੇ ਜਾਣ ਦੀ ਸ਼ਿਕਾਇਤ ’ਤੇ ਉਨ੍ਹਾਂ (ਮੋਇਤਰਾ ਦੇ) ਵਿਰੁਧ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਜਾਂਚ ਦੇ ਹੁਕਮ ਦਿਤੇ ਹਨ।

ਇਸ ਘਟਨਾਕ੍ਰਮ ’ਤੇ ਅਸਿੱਧੇ ਤੌਰ ’ਤੇ ਸੰਕੇਤ ਦਿੰਦੇ ਹੋਏ ਮੋਇਤਰਾ ਨੇ ਕਿਹਾ ਕਿ ਸੀ.ਬੀ.ਆਈ. ਨੂੰ ਪਹਿਲਾਂ ਅਡਾਨੀ ਸਮੂਹ ਦੇ ਕਥਿਤ ਕੋਲਾ ਘਪਲੇ ਦੀ ਜਾਂਚ ਲਈ ਐਫ.ਆਈ.ਆਰ. ਦਰਜ ਕਰਨੀ ਚਾਹੀਦੀ ਹੈ। ਉਨ੍ਹਾਂ ਵਿਅੰਗਮਈ ਢੰਗ ਨਾਲ ਇਹ ਵੀ ਕਿਹਾ ਕਿ ‘ਲੋਕਪਾਲ ਅਜੇ ਜ਼ਿੰਦਾ ਹੈ।’

ਇਸ ਤੋਂ ਕੁਝ ਦਿਨ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਮੋਇਤਰਾ ’ਤੇ ਰਿਸ਼ਵਤ ਅਤੇ ਤੋਹਫ਼ਿਆਂ ਦੇ ਬਦਲੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਦੇ ਇਸ਼ਾਰੇ ’ਤੇ ਅਡਾਨੀ ਸਮੂਹ ਨੂੰ ਨਿਸ਼ਾਨਾ ਬਣਾਉਣ ਲਈ ਲੋਕ ਸਭਾ ਵਿਚ ਸਵਾਲ ਪੁੱਛਣ ਦਾ ਦੋਸ਼ ਲਗਾਇਆ ਸੀ। ਲੋਕ ਸਭਾ ਦੀ ਐਥਿਕਸ ਕਮੇਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੋਇਤਰਾ ਨੇ ਕਿਸੇ ਤਰ੍ਹਾਂ ਦਾ ਵਿੱਤੀ ਲਾਭ ਲੈਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਦੂਬੇ ਨੇ ਸੋਸ਼ਲ ਮੀਡੀਆ ਮੰਚ ’ਤੇ ਇਕ ਪੋਸਟ ’ਚ ਲਿਖਿਆ ਹੈ, ‘‘ਲੋਕਪਾਲ ਨੇ ਮਰੀ ਸ਼ਿਕਾਇਤ ’ਤੇ ਰਾਸ਼ਟਰੀ ਸੁਰਖਿਆ ਨੂੰ ਗਿਰਵੀ ਰੱਖ ਕੇ ਭ੍ਰਿਸ਼ਟਾਚਾਰ ਕਰਨ ਦੀ ਦੋਸ਼ੀ ਸੰਸਦ ਮੈਂਬਰ ਮਹੂਆ ਮੋਇਤਰਾ ਵਿਰੁਧ ਅੱਜ ਸੀ.ਬੀ.ਆਈ਼ ਜਾਂਚ ਦਾ ਹੁਕਮ ਦਿਤਾ।’’ ਹਾਲਾਂਕਿ ਲੋਕਪਾਲ ਵਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਮੋਇਤਰਾ ਨੇ ਪੋਸਟ ਕੀਤਾ, ‘‘ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਕਿ ਮੋਦੀ ਜੀ ਦਾ ਲੋਕਪਾਲ ਹੋਂਦ ’ਚ ਹੈ ਅਤੇ ਇਸ ਨੂੰ ਵਿਸ਼ੇਸ਼ ਤੌਰ ’ਤੇ ਪਾਲੇ ਗਏ ... ਵਲੋਂ ਸਰਗਰਮ ਕੀਤਾ ਗਿਆ ਹੈ।’’ ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਲੋਕਪਾਲ ਦਫ਼ਤਰ ਵਲੋਂ ਅਜਿਹੇ ਅਹਿਮ ਐਲਾਨਾਂ ਨੂੰ ਆਊਟਸੋਰਸ ਕਰਨਾ ਅਪਮਾਨਜਨਕ ਹੈ। ਮੋਇਤਰਾ ਨੇ ਇਕ ਹੋਰ ਪੋਸਟ ’ਚ ਕਿਹਾ, ‘‘ਲੋਕਪਾਲ ਅਜੇ ਵੀ ਜ਼ਿੰਦਾ ਹੈ।’’

(For more news apart from Cash For Query Row, stay tuned to Rozana Spokesman)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement