Lok Sabha Elections: ਇਹ ਲੋਕ ਸਭਾ ਚੋਣਾਂ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ : ਅਖਿਲੇਸ਼ ਯਾਦਵ
Published : Mar 9, 2024, 10:00 pm IST
Updated : Mar 9, 2024, 10:00 pm IST
SHARE ARTICLE
These Lok Sabha elections to save the constitution and democracy, says Akhilesh Yadav
These Lok Sabha elections to save the constitution and democracy, says Akhilesh Yadav

ਯਾਦਵ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਤੋਂ ਭਾਜਪਾ ਸੱਤਾ ’ਚ ਆਈ ਹੈ, ਦੇਸ਼ ’ਚ ਲਗਭਗ ਇਕ ਲੱਖ ਕਿਸਾਨ ਖੁਦਕੁਸ਼ੀਆਂ ਕਰ ਚੁਕੇ ਹਨ।

Lok Sabha Elections: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਸਨਿਚਰਵਾਰ ਨੂੰ ਆਗਾਮੀ ਲੋਕ ਸਭਾ ਚੋਣਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਦਸਿਆ। ਯਾਦਵ ਨੇ ਪਾਰਟੀ ਦਫ਼ਤਰ ’ਚ ਪੱਤਰਕਾਰਾਂ ਨੂੰ ਕਿਹਾ, ‘‘ਇਹ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ। ਇਹ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਇਹ ਰਾਖਵਾਂਕਰਨ ਬਚਾਉਣ ਅਤੇ ਸਾਡੀ ਇੱਜ਼ਤ ਬਚਾਉਣ ਦੀ ਚੋਣ ਹੈ।’’

ਉਨ੍ਹਾਂ ਕਿਹਾ, ‘‘ਇਕ ਸਮੇਂ, ਸਮੁੰਦਰ ਦਾ ਮੰਥਨ ਹੋਇਆ ਸੀ। ਹੁਣ ਸੰਵਿਧਾਨ ’ਤੇ ਵਿਚਾਰ ਕਰਨ ਦਾ ਸਮਾਂ ਆ ਗਿਆ ਹੈ। ਇਕ ਪਾਸੇ ਉਹ ਲੋਕ ਹਨ ਜੋ ਸੰਵਿਧਾਨ ਦੀ ਰਾਖੀ ਕਰਨਾ ਚਾਹੁੰਦੇ ਹਨ ਅਤੇ ਦੂਜੇ ਪਾਸੇ ਉਹ ਹਨ ਜੋ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੇ ਹਨ।’’

ਸਮਾਜਵਾਦੀ ਪਾਰਟੀ ਮੁਖੀ ਨੇ ਇਹ ਵੀ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲੋਕ ਸ਼ਾਨਦਾਰ ਸਵਾਗਤ ਕਰਦੇ ਹਨ ਅਤੇ ਸ਼ਾਨਦਾਰ ਵਿਦਾਈ ਵੀ ਦਿੰਦੇ ਹਨ। ਯਾਦਵ ਨੇ ਕਿਹਾ, ‘‘ਜੋ ਲੋਕ 2014 ’ਚ ਸੱਤਾ ’ਚ ਆਏ ਸਨ, ਉਹ 2024 ’ਚ ਸੱਤਾ ਤੋਂ ਬਾਹਰ ਹੋਣ ਜਾ ਰਹੇ ਹਨ। ਕਦੇ ਹਿਟਲਰ ਦਾ 10 ਸਾਲਾਂ ਦਾ ਸਮਾ ਸੀ। ਉਹ ਉੱਥੇ 10 ਸਾਲਾਂ ਤੋਂ ਵੱਧ ਨਹੀਂ ਰਹਿ ਸਕਿਆ ਸੀ। ਇਸ ਲਈ ਹੁਣ ਉਨ੍ਹਾਂ (ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲ ਇਸ਼ਾਰਾ ਕਰਦਿਆਂ) ਨੇ ਵੀ 10 ਸਾਲ ਪੂਰੇ ਕਰ ਲਏ ਹਨ।’’
ਜ਼ਿਕਰਯੋਗ ਹੈ ਕਿ ਜਰਮਨੀ ਦੇ ਅਡੋਲਫ ਹਿਟਲਰ 2 ਅਗੱਸਤ, 1934 ਤੋਂ 30 ਅਪ੍ਰੈਲ, 1945 ਤਕ ਜਰਮਨੀ ਦਾ ਫ਼ਿਊਰਰ ਰਿਹਾ ਸੀ। ਉਹ 30 ਜਨਵਰੀ 1933 ਤੋਂ 30 ਅਪ੍ਰੈਲ 1945 ਤਕ ਜਰਮਨੀ ਦੇ ਚਾਂਸਲਰ ਰਿਹਾ।

ਯਾਦਵ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਤੋਂ ਭਾਜਪਾ ਸੱਤਾ ’ਚ ਆਈ ਹੈ, ਦੇਸ਼ ’ਚ ਲਗਭਗ ਇਕ ਲੱਖ ਕਿਸਾਨ ਖੁਦਕੁਸ਼ੀਆਂ ਕਰ ਚੁਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮਾਜਵਾਦੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਉਹ ਐਮ.ਐਸ.ਪੀ. ਲਈ ਕਾਨੂੰਨੀ ਗਰੰਟੀ ਦੇਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਐਮ.ਐਸ.ਪੀ. ਲਾਗੂ ਹੋਣੀ ਚਾਹੀਦੀ ਹੈ ਅਤੇ ਇਸ ਦੀ ਕਾਨੂੰਨੀ ਗਰੰਟੀ ਦਿਤੀ ਜਾਣੀ ਚਾਹੀਦੀ ਹੈ ਕਿਉਂਕਿ ਖੇਤੀਬਾੜੀ ਆਰਥਕ ਤਾ ਦੀ ਰੀੜ੍ਹ ਦੀ ਹੱਡੀ ਹੈ। ਜੇਕਰ ਕਿਸਾਨ ਅਤੇ ਖੇਤੀ ਬਰਬਾਦ ਹੋ ਜਾਂਦੀ ਹੈ ਤਾਂ ਅਰਥਵਿਵਸਥਾ ਵੀ ਪ੍ਰਭਾਵਤ ਹੋਵੇਗੀ।

(For more Punjabi news apart from These Lok Sabha elections to save the constitution and democracy, says Akhilesh Yadav, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement