ਖ਼ਬਰਾਂ |

ਤਾਜ਼ਾ |

ਮੰਤਰੀ ਸੰਜੀਵ ਅਰੋੜਾ ਦੇ ਘਰ ਮੁੜ ED ਦਾ ਛਾਪਾ, ਕਰੀਬ 20 ਗੱਡੀਆਂ ਨਾਲ ਪਹੁੰਚੇ ਈਡੀ ਦੇ ਅਧਿਕਾਰੀ

By : GAGANDEEP

Published : May 9, 2026, 9:07 am IST
Updated : May 9, 2026, 10:11 am IST
SHARE ARTICLE
ED raids Minister Sanjeev Arora's house again,
ED raids Minister Sanjeev Arora's house again,

ਈਡੀ ਬੀਜੇਪੀ ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ-ਸੀਐਮ ਭਗਵੰਤ ਮਾਨ

ਚੰਡੀਗੜ੍ਹ ਵਿੱਚ ਅੱਜ ਸਵੇਰੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਨੇ ਛਾਪਾ ਮਾਰਿਆ। ਟੀਮ ਲਗਭਗ 20 ਵਾਹਨਾਂ ਵਿੱਚ ਮੰਤਰੀ ਦੇ ਸੈਕਟਰ 2 ਸਥਿਤ ਘਰ ਪਹੁੰਚੀ, ਅਤੇ ਅਧਿਕਾਰੀਆਂ ਨੇ ਪੂਰੇ ਘਰ ਨੂੰ ਘੇਰ ਲਿਆ।
 

ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ 'ਤੇ ਬੋਲੇ ਸੀਐਮ ਭਗਵੰਤ ਮਾਨ
ਸੀਐਮ ਭਗਵੰਤ ਮਾਨ ਨੇ ਮੰਤਰੀ ਦੇ ਘਰ ਹੋਈ ਈਡੀ ਦੇ ਰੇਡ ਬਾਰੇ ਬੋਲਦਿਆਂ ਕਿਹਾ ਕਿ ਅੱਜ ਫਿਰ ਤੋਂ ਬੀਜੇਪੀ ਦੀ ਈਡੀ ਸੰਜੀਵ ਅਰੋੜਾ ਦੇ ਘਰ ਆਈ ਹੈ। ਮੰਤਰੀ ਦੇ ਘਰ ਇੱਕ ਸਾਲ ਵਿੱਚ ਇਹ ਤੀਜੀ ਵਾਰ ਈਡੀ ਆਈ ਹੈ, ਜਦਕਿ ਇੱਕ ਮਹੀਨੇ 'ਚ ਦੂਜੀ ਵਾਰ ਈਡੀ ਦੀ ਰੇਡ ਹੈ।

ਫਿਰ ਵੀ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ ਜੋ ਅੰਗਰੇਜ਼ਾਂ ਦੇ ਅੱਗੇ ਕਦੇ ਵੀ ਨਹੀਂ ਝੁਕੇ, ਤਾਂ ਮੋਦੀ ਦੀਆਂ ਚਾਲਾਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਈਡੀ ਬੀਜੇਪੀ ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ।

ਦੱਸ ਦੇਈਏ ਕਿ ਮੋਹਾਲੀ ਦੇ ਖਰੜ ਵਿੱਚ ਵੈਸਟਰਨ ਟਾਵਰ ਦੀ 9ਵੀਂ ਮੰਜ਼ਿਲ 'ਤੇ ਈਡੀ ਦੀ ਛਾਪੇਮਾਰੀ ਸ਼ੁੱਕਰਵਾਰ ਰਾਤ ਨੂੰ ਲਗਭਗ 12:00 ਵਜੇ ਖ਼ਤਮ ਹੋਈ। ਇਹ ਕਾਰਵਾਈ ਲਗਭਗ 42 ਘੰਟੇ ਚੱਲੀ। ਛਾਪੇਮਾਰੀ ਤੋਂ ਬਾਅਦ, ਈਡੀ ਅਧਿਕਾਰੀਆਂ ਨੂੰ ਛੇ ਬੈਗਾਂ ਵਾਲੇ ਸਮਾਨ ਲੈ ਕੇ ਜਾਂਦੇ ਦੇਖਿਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement