
ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਾਉਣ ਅਤੇ ਉਨਾਂ ਦੀ ਸੰਭਾਲ ਲਈ ਲੋੜੀਂਦੀਆਂ ਥਾਵਾਂ ’ਤੇ ਟ੍ਰੀ ਗਾਰਡ ਲਾਏ ਜਾਣਗੇ
ਚੰਡੀਗੜ੍ਹ : ਜੰਗਲਾਤ ਵਿਭਾਗ ਵੱਲੋਂ ਸੂਬੇ ਭਰ ਵਿਚ 175 ‘ਨਾਨਕ ਬਗੀਚੀਆਂ’ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਹੋਣਗੀਆਂ। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਅੱਜ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡੀ.ਐਫ. ਓਜ਼ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ ਕੀਤਾ।
Review meeting of senior officers and DFOs of department
ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਿੱਥੇ ਹਰ ਪਿੰਡ ਵਿਚ 550 ਬੂਟੇ ਲਾਏ ਜਾ ਰਹੇ ਹਨ, ਉੱਥੇ ਹੀ ਸੂਬੇ ਭਰ ’ਚ 175 ‘ਨਾਨਕ ਬਗੀਚੀਆਂ’ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਕ ‘ਨਾਨਕ ਬਗੀਚੀ’ ਨੂੰ ਇਕ ਵਿਸ਼ੇਸ਼ ਥਾਂ ’ਤੇ ਮੈਡੀਸਨਲ ਅਤੇ ਵੱਖ-ਵੱਖ ਤਰਾਂ ਦੇ ਹੋਰ ਬੂਟੇ ਲਗਾ ਕੇ ਤਿਆਰ ਕੀਤਾ ਜਾਵੇਗਾ। ਇਸ ਥਾਂ ਨੂੰ ਪੌਦਿਆਂ ਦੀ ਵਿਕਾਸ ਸਮਰੱਥਾ ਅਨੁਸਾਰ ਬਰਾਬਰ ਅਨੁਪਾਤ ਵਿਚ ਵੰਡ ਕੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹਰ ‘ਨਾਨਕ ਬਗੀਚੀ’ ਦੀ ਤਿੰਨ ਸਾਲਾਂ ਤਕ ਸਾਂਭ-ਸੰਭਾਲ ਕੀਤੀ ਜਾਵੇਗੀ ਤਾਂ ਜੋ ਇਹ ਬੂਟੇ ਲੰਮੇ ਸਮੇਂ ਲਈ ਜੀਵਤ ਰਹਿ ਸਕਣ। ਉਨਾਂ ਦੱਸਿਆ ਕਿ ਇੱਕ ‘ਨਾਨਕ ਬਗੀਚੀ’ ਸੁਲਤਾਨਪੁਰ ਲੋਧੀ ਵਿਖੇ ਵੀ ਤਿਆਰ ਕੀਤੀ ਜਾ ਰਹੀ ਹੈ।
Review meeting of senior officers and DFOs of department
ਜੰਗਲਾਤ ਮੰਤਰੀ ਨੇ ਦੱਸਿਆ ਕਿ ਹਰ ਪਿੰਡ ਵਿਚ 550 ਬੂਟੇ ਲਾਉਣ ਦਾ ਕਾਰਜ ਜਾਰੀ ਹੈ ਅਤੇ ਇਹ ਕਾਰਜ ਮਗਨਰੇਗਾ ਸਕੀਮ ਤਹਿਤ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਜ 2102 ਪਿੰਡਾਂ ਵਿਚ ਮੁਕੰਮਲ ਹੋ ਚੁੱਕਾ ਹੈ, ਜਦਕਿ 8106 ਪਿੰਡਾਂ ਵਿੱਚ ਟੋਏ ਆਦਿ ਪੁੱਟਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਇਹ ਕਾਰਜ ਪੂਰਾ ਕਰਨ ਦਾ ਟੀਚਾ ਭਾਵੇਂ 30 ਸਤੰਬਰ ਮਿੱਥਿਆ ਗਿਆ ਸੀ ਪਰ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਇਹ ਕਾਰਜ 31 ਜੁਲਾਈ 2019 ਤਕ ਮੁਕਮਲ ਕੀਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
Review meeting of senior officers and DFOs of department
ਧਰਮਸੋਤ ਨੇ ਲਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਟ੍ਰੀ ਗਾਰਡ ਤਿਆਰ ਕਰਵਾਏ ਜਾਣ ਅਤੇ ਲੋੜੀਂਦੀਆਂ ਥਾਵਾਂ ’ਤੇ ਬੂਟਿਆਂ ਨੂੰ ਜੀਵਤ ਰੱਖਣ ਤੇ ਜਾਨਵਰਾਂ ਤੋਂ ਬਚਾਉਣ ਲਈ ਟ੍ਰੀ ਗਾਰਡਾਂ ਨਾਲ ਕਵਰ ਕੀਤਾ ਜਾਵੇ। ਉਨਾਂ ਸੂਬੇ ਦੀਆਂ ਸਮਾਜ ਸੇਵੀ ਸੰਸਥਾਵਾਂ/ ਸਮਰੱਥ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਤ ਬੂਟੇ ਲਗਾਉਣ ਦੀ ਮੁਹਿੰਮ ’ਚ ਟ੍ਰੀ ਗਾਰਡਾਂ ਦੀ ਸੇਵਾ ਕਰ ਕੇ ਆਪਣਾ ਯੋਗਦਾਨ ਪਾਉਣ।
Review meeting of senior officers and DFOs of department
ਇਸ ਮੀਟਿੰਗ ਵਿਚ ਡਾ. ਰੌਸ਼ਨ ਸ਼ੁੰਕਾਰੀਆ, ਵਧੀਕ ਮੁੱਖ ਸਕੱਤਰ, ਜੰਗਲਾਤ, ਸ੍ਰੀ ਜਤਿੰਦਰ ਸ਼ਰਮਾ, ਪ੍ਰਮੁੱਖ ਮੁੱਖ ਵਣਪਾਲ, ਜੰਗਲਾਤ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਸਮੂਹ ਜ਼ਿਲ੍ਹਿਆਂ ਨਾਲ ਸਬੰਧਤ ਡੀ.ਐਫ. ਓਜ਼ ਹਾਜ਼ਰ ਸਨ।