ਖ਼ਬਰਾਂ |

ਤਾਜ਼ਾ |

ਸਤਲੁਜ' ਫ਼ਿਲਮ ਹਟਾਉਣ 'ਚ ਭਾਜਪਾ ਦੀ ਕੋਈ ਭੂਮਿਕਾ ਨਹੀਂ : ਰਵਨੀਤ ਬਿੱਟੂ

By : GAGANDEEP

Published : Jul 9, 2026, 6:33 am IST
Updated : Jul 9, 2026, 9:59 am IST
SHARE ARTICLE
photo
photo

ਕਿਹਾ, ਪੰਜਾਬ ਪੂਰਾ ਸੱਚ ਜਾਨਣ ਦਾ ਹੱਕਦਾਰ, ਅੱਧੀ-ਅਧੂਰੀ ਕਹਾਣੀ ਦਾ ਨਹੀਂ

ਜਲੰਧਰ (ਪੱਤਰ ਪ੍ਰੇਰਕ): ਰੇਲਵੇ ਮੰਤਰਾਲੇ ਅਤੇ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵਿਚ ਰਾਜ ਮੰਤਰੀ ਸ. ਰਵਨੀਤ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਕੱੁਝ ਸਿਆਸੀ ਆਗੂਆਂ ਵਲੋਂ ‘ਸਤਲੁਜ’ ਫ਼ਿਲਮ ਨੂੰ ਓਟੀਟੀ ਪਲੇਟਫ਼ਾਰਮ ਤੋਂ ਹਟਾਏ ਜਾਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਜਾਂ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਯਤਨ ਪੂਰੀ ਤਰ੍ਹਾਂ ਬੇਬੁਨਿਆਦ, ਗੁਮਰਾਹਕੁੰਨ ਅਤੇ ਤੱਥਾਂ ਤੋਂ ਪਰੇ ਹਨ। ਅੱਜ ਜਲੰਧਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਸਹੀ ਪ੍ਰਸੰਗ ਵਿਚ ਦੇਖਣ ਦੀ ਲੋੜ ਹੈ।

ਫ਼ਿਲਮ ਵਿਚ ਜਿਨ੍ਹਾਂ ਘਟਨਾਵਾਂ ਨੂੰ ਦਰਸਾਇਆ ਗਿਆ ਹੈ, ਉਹ ਉਸ ਦੌਰ ਨਾਲ ਸਬੰਧਤ ਹਨ ਜਦੋਂ ਪੰਜਾਬ ਵਿਚ ਵੀ ਕਾਂਗਰਸ ਦੀ ਸਰਕਾਰ ਸੀ ਅਤੇ ਕੇਂਦਰ ਵਿਚ ਵੀ ਕਾਂਗਰਸ ਦਾ ਹੀ ਰਾਜ ਸੀ। ਅਜਿਹੇ ਵਿਚ ਉਸ ਸਮੇਂ ਦੇ ਘਟਨਾਕ੍ਰਮ ਜਾਂ ਫ਼ਿਲਮ ਦੀ ਪੇਸ਼ਕਾਰੀ ਨੂੰ ਭਾਜਪਾ ਨਾਲ ਜੋੜਨਾ ਪੂਰੀ ਤਰ੍ਹਾਂ ਸਿਆਸੀ ਪ੍ਰੇਰਿਤ ਅਤੇ ਤੱਥਹੀਣ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਸਟਰੀਮਿੰਗ ਪਲੇਟਫ਼ਾਰਮਾਂ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਨੂੰ ਸਮਝਣਾ ਵੀ ਜ਼ਰੂਰੀ ਹੈ। ਓਟੀਟੀ ਪਲੇਟਫ਼ਾਰਮਾਂ ’ਤੇ ਉਪਲਬਧ ਸਮੱਗਰੀ ਸਿਨੇਮਾਘਰਾਂ ਵਿਚ ਜਾਰੀ ਹੋਣ ਵਾਲੀਆਂ ਫ਼ਿਲਮਾਂ ਵਾਂਗ ਪਹਿਲਾਂ ਤੋਂ ਸਰਕਾਰੀ ਸੈਂਸਰਸ਼ਿਪ ਦੇ ਅਧੀਨ ਨਹੀਂ ਹੁੰਦੀ।

ਕਿਸੇ ਫ਼ਿਲਮ ਨੂੰ ਓਟੀਟੀ ਪਲੇਟਫ਼ਾਰਮ ’ਤੇ ਜਾਰੀ ਰਖਣਾ, ਹਟਾਉਣਾ ਜਾਂ ਉਪਲਬਧ ਕਰਵਾਉਣਾ ਸਬੰਧਤ ਪਲੇਟਫ਼ਾਰਮ ਦਾ ਸੰਪਾਦਕੀ, ਕਾਨੂੰਨੀ ਅਤੇ ਵਪਾਰਕ ਫ਼ੈਸਲਾ ਹੁੰਦਾ ਹੈ। ਇਸ ਲਈ ‘ਸਤਲੁਜ’ ਫ਼ਿਲਮ ਨੂੰ ਜ਼ੀ5 ਤੋਂ ਹਟਾਏ ਜਾਣ ਲਈ ਭਾਜਪਾ ਜਾਂ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦਾ ਕੋਈ ਕਾਨੂੰਨੀ ਜਾਂ ਤੱਥਾਤਮਕ ਆਧਾਰ ਨਹੀਂ ਹੈ। ਬਿੱਟੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਫ਼ਿਲਮ ਨੂੰ ਦਬਾਉਣਾ ਜਾਂ ਉਸ ’ਤੇ ਪਾਬੰਦੀ ਲਗਾਉਣਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਇਤਿਹਾਸ ਇਕਪੱਖੀ ਨਜ਼ਰੀਏ ਦੀ ਬਜਾਏ ਸੰਪੂਰਨ ਪ੍ਰਸੰਗ ਵਿਚ ਪੇਸ਼ ਕੀਤਾ ਜਾਵੇ।

ਉਨ੍ਹਾਂ ਲਗਾਤਾਰ ਇਹ ਗੱਲ ਕਹੀ ਹੈ ਕਿ ਅਤਿਵਾਦ ਦੇ ਦੌਰ ਬਾਰੇ ਹੋਣ ਵਾਲੀ ਕਿਸੇ ਵੀ ਚਰਚਾ ਵਿਚ ਸਿਰਫ਼ ਰਾਜ ਵਿਰੁਧ ਲਗਾਏ ਗਏ ਦੋਸ਼ਾਂ ਹੀ ਨਹੀਂ, ਸਗੋਂ ਉਨ੍ਹਾਂ ਹਜ਼ਾਰਾਂ ਬੇਕਸੂਰ ਨਾਗਰਿਕਾਂ, ਪੁਲਿਸ ਮੁਲਾਜ਼ਮਾਂ, ਸਰਕਾਰੀ ਕਰਮਚਾਰੀਆਂ, ਚੁਣੇ ਹੋਏ ਨੁਮਾਇੰਦਿਆਂ ਅਤੇ ਆਮ ਪ੍ਰਵਾਰਾਂ ਦੀ ਪੀੜਾ ਅਤੇ ਕੁਰਬਾਨੀ ਨੂੰ ਵੀ ਬਰਾਬਰ ਮਹੱਤਵ ਦਿਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਅਤਿਵਾਦ ਦੀ ਹਿੰਸਾ ਦਾ ਸਾਹਮਣਾ ਕੀਤਾ। ਬਿੱਟੂ ਨੇ ਆਖਿਆ ਹੈ ਕਿ ਇਹ ਫ਼ਿਲਮ ਇਕਪਾਸੜ ਬਿਰਤਾਂਤ ਪੇਸ਼ ਕਰਦੀ ਹੈ ਤੇ ਪੰਜਾਬ ਪੂਰਾ ਸੱਚ ਜਾਨਣ ਦਾ ਹੱਕਦਾਰ ਹੈ, ਅੱਧੀ-ਅਧੂਰੀ ਕਹਾਣੀ ਦਾ ਨਹੀਂ।

ਉਨ੍ਹਾਂ ਦੁਹਰਾਇਆ ਕਿ ਅਤਿਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਮਹਿਮਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਾ ਹੀ ਇਸ ਨੂੰ ਕਿਸੇ ਧਰਮ ਜਾਂ ਭਾਈਚਾਰੇ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਵੇਲੇ ਦੇ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਉਸ ਸਮੇਂ ਕਾਰਜਭਾਰ ਸੰਭਾਲਿਆ ਸੀ ਜਦੋਂ ਪੰਜਾਬ ਸਾਲਾਂ ਦੇ ਅਤਿਵਾਦ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਸੀ। ਉਸ ਸਰਕਾਰ ਦੀ ਸੱਭ ਤੋਂ ਵੱਡੀ ਤਰਜੀਹ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਮੁੜ ਸਥਾਪਤ ਕਰਨਾ ਸੀ। 
2alkaran 01

‘ਦਿਲਜੀਤ ‘ਬਹਿਰੂਪੀਆ’, ਜਿਥੇ ਪੈਸਾ ਦਿਸਦਾ ਉਥੇ ਝੋਲਾ ਚੁੱਕ ਕੇ ਤੁਰ ਪੈਂਦਾ’ 
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ’ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ‘ਬਹਰੂਪੀਆ’ ਅਤੇ ‘ਪੈਸੇ ਲਈ ਰੰਗ ਬਦਲਣ ਵਾਲਾ ਕਲਾਕਾਰ’ ਕਰਾਰ ਦਿਤਾ। ਲੁਧਿਆਣਾ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਦਾਅਵਾ ਕੀਤਾ ਕਿ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਤ ਫ਼ਿਲਮ ਸਿੱਖ ਕੌਮ ਦੀ ਸੇਵਾ ਜਾਂ ਇਤਿਹਾਸ ਨੂੰ ਇਨਸਾਫ਼ ਦਿਵਾਉਣ ਲਈ ਨਹੀਂ, ਸਗੋਂ ਕਰੋੜਾਂ ਰੁਪਏ ਦੀ ਕਮਾਈ ਅਤੇ ਵਿਸ਼ਵ ਪੱਧਰ ’ਤੇ ਪ੍ਰਚਾਰ ਹਾਸਲ ਕਰਨ ਲਈ ਤਿਆਰ ਕੀਤੀ ਗਈ ਯੋਜਨਾ ਦਾ ਹਿੱਸਾ ਹੈ।

ਬਿੱਟੂ ਨੇ ਦਿਲਜੀਤ ਦੋਸਾਂਝ ਦੀ ਨੀਅਤ ’ਤੇ ਸਵਾਲ ਚੁੱਕਦਿਆਂ ਕਿਹਾ, ‘‘ਵਿਦੇਸ਼ਾਂ ਵਿਚ ਜਦੋਂ ਖ਼ਾਲਿਸਤਾਨ ਦੇ ਝੰਡੇ ਲੈ ਕੇ ਲੋਕ ਤੇਰੇ ਸ਼ੋਅ ਵਿਚ ਆਉਂਦੇ ਹਨ ਤਾਂ ਤੂੰ ਉਨ੍ਹਾਂ ਨੂੰ ਬਾਹਰ ਕੱਢਣ ਦੀ ਗੱਲ ਕਰਦਾ ਹੈਂ ਅਤੇ ਇੱਥੇ ਆ ਕੇ ਸਿੱਖਾਂ ਦੇ ਦਰਦ ਦਾ ਸਭ ਤੋਂ ਵੱਡਾ ਹਮਦਰਦ ਬਣ ਜਾਂਦਾ ਹੈਂ। ਤੂੰ ਆਖ਼ਿਰ ਹੈ ਕੀ? ਤੂੰ ਹਰ ਪਾਸੇ ਬਹਰੂਪੀਆ ਬਣਿਆ ਫਿਰਦਾ ਹੈਂ। ਜਿੱਥੇ ਪੈਸਾ ਦਿਸਦਾ ਹੈ, ਉੱਥੇ ਹੀ ਅਪਣਾ ਝੋਲਾ ਚੁੱਕ ਕੇ ਚੱਲ ਪੈਂਦਾ ਹੈਂ।’’
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement