
ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਉਤਸ਼ਾਹ ਦੀ ਸਥਿਤੀ ਕੱਲ ਖ਼ਤਮ ਹੋ ਸਕਦੀ ਹੈ।
ਨਵੀਂ ਦਿੱਲੀ: ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਉਤਸ਼ਾਹ ਦੀ ਸਥਿਤੀ ਕੱਲ ਖ਼ਤਮ ਹੋ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਨਵੇਂ ਕਾਂਗਰਸ ਪ੍ਰਧਾਨ ਨੂੰ ਲੈ ਕੇ ਸ਼ਨੀਵਾਰ ਨੂੰ ਪਾਰਟੀ ਦੀ ਬੈਠਕ ਵਿਚ ਫ਼ੈਸਲਾ ਹੋ ਸਕਦਾ ਹੈ। ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਮੁਲਾਕਾਤ ਤੋਂ ਬਾਅਦ ਸੂਤਰਾਂ ਦਾ ਕਹਿਣਾ ਹੈ ਕਿ ਮੁਕੁਲ ਵਾਸਨਿਕ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰਾਂ ਵਿਚ ਸਭ ਤੋਂ ਅੱਗੇ ਹਨ।
Sonia Gandhi, Rahul Gandhi
ਦੱਸ ਦਈਏ ਕਿ ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਦੋ ਦਹਾਕਿਆਂ ਵਿਚ ਪਹਿਲੀ ਵਾਰ ਗਾਂਧੀ ਪਰਿਵਾਰ ਤੋਂ ਬਾਹਰ ਕਿਸੇ ਹੋਰ ਵਿਅਕਤੀ ਨੂੰ ਪਾਰਟੀ ਕੀ ਕਮਾਨ ਮਿਲ ਸਕਦੀ ਹੈ।
Mukul Wasnik
ਜ਼ਿਕਰਯੋਗ ਹੈ ਕਿ ਕਾਂਗਰਸ ਦੇ 134 ਸਾਲਾਂ ਦੇ ਇਤਿਹਾਸ ਵਿਚ ਜ਼ਿਆਦਾਤਰ ਸਮੇਂ ਗਾਂਧੀ-ਨਹਿਰੂ ਪਰਿਵਾਰ ਦੇ ਮੈਂਬਰ ਹੀ ਪਾਰਟੀ ਦੇ ਮੁਖੀ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਹੋਣ ਵਾਲੀ ਬੈਠਕ ਵਿਚ ਕਾਂਗਰਸ ਵਰਕਿੰਗ ਕਮੇਟੀ ਰਸਮੀਂ ਤੌਰ ‘ਤੇ ਰਾਹੁਲ ਗਾਂਧੀ ਨੂੰ ਬਤੌਰ ਪਾਰਟੀ ਪ੍ਰਧਾਨ ਵਜੋਂ ਕੀਤੇ ਗਏ ਕਾਰਜਾਂ ਲਈ ਧੰਨਵਾਦ ਕਰੇਗੀ। ਦੱਸ ਦਈਏ ਕਿ ਯੂਪੀਏ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਈ ਬੈਠਕ ਵਿਚ ਏਕੇ ਐਂਟਨੀ, ਅਹਿਮਦ ਪਟੇਲ ਅਤੇ ਕੇਵੀ ਵੇਣੂਗੋਪਾਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ।
Rahul Gandhi
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਇਹ ਵੀ ਤੈਅ ਕੀਤਾ ਗਿਆ ਕਿ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਵਿਚ ਹੁਣ ਹੋਰ ਦੇਰੀ ਨਹੀਂ ਕੀਤੀ ਜਾਵੇਗੀ। ਦੱਸ ਦਈਏ ਕਿ ਮੁਕੁਲ ਵਾਸਨਿਕ ਕਾਂਗਰਸ ਦੇ ਸੀਨੀਅਰ ਆਗੂਆਂ ਵਿਚੋਂ ਇਕ ਹਨ। ਉਹ ਐਨਐਸਯੂਆਈ ਅਤੇ ਯੁਵਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਵਾਸਨਿਕ ਸਭ ਤੋਂ ਛੋਟੀ ਉਮਰ ਵਿਚ ਸੰਸਦ ਬਣੇ ਅਤੇ ਹੁਣ ਤੱਕ ਚਾਰ ਵਾਰ ਸੰਸਦ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕੇਂਦਰ ਵਿਚ ਮੰਤਰੀ ਵੀ ਰਹਿ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।