ਬਿਹਾਰ 'ਚ ਟੁੱਟਿਆ JDU ਅਤੇ BJP ਦਾ ਗਠਜੋੜ, CM ਨੀਤੀਸ਼ ਕੁਮਾਰ ਨੇ ਦਿਤਾ ਅਸਤੀਫ਼ਾ
Published : Aug 9, 2022, 4:56 pm IST
Updated : Aug 9, 2022, 4:56 pm IST
SHARE ARTICLE
Nitish Kumar
Nitish Kumar

ਰਾਜਪਾਲ ਨੂੰ ਸੌਂਪਿਆ 160 ਵਿਧਾਇਕਾਂ ਦਾ ਸਮਰਥਨ ਪੱਤਰ 

ਨੀਤੀਸ਼ ਕੁਮਾਰ ਨੇ ਪੇਸ਼ ਕੀਤਾ ਨਵੀਂ ਸਰਕਾਰ ਬਣਾਉਣ ਦਾ ਦਾਅਵਾ 
ਪਟਨਾ :
ਬਿਹਾਰ ’ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ 160 ਵਿਧਾਇਕਾਂ ਦਾ ਸਮਰਥਨ ਪੱਤਰ ਵੀ ਸੌਂਪਿਆ ਹੈ। ਨੀਤੀਸ਼ ਕੁਮਾਰ ਨੇ ਆਪਣੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। 

Nitish KumarNitish Kumar

ਇੱਥੇ ਜੀਤਨ ਰਾਮ ਮਾਂਝੀ ਦੀ ਪਾਰਟੀ HAM ਨੇ ਵੀ ਨਿਤੀਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ 4 ਵਿਧਾਇਕ ਹਨ। ਅਜਿਹੇ 'ਚ ਨਿਤੀਸ਼ ਕੋਲ ਹੁਣ 164 ਵਿਧਾਇਕਾਂ ਦਾ ਸਮਰਥਨ ਹੈ। ਕਾਂਗਰਸ ਦੇ ਵਿਧਾਇਕ ਸ਼ਕੀਲ ਅਹਿਮਦ ਖਾਨ ਨੇ ਕਿਹਾ ਹੈ ਕਿ ਨਿਤੀਸ਼ ਕੁਮਾਰ ਮਹਾਗਠਜੋੜ ਦੇ ਮੁੱਖ ਮੰਤਰੀ ਹੋਣਗੇ। ਸਭ ਕੁਝ ਤੈਅ ਹੋ ਗਿਆ ਹੈ। ਸੂਤਰਾਂ ਮੁਤਾਬਕ ਤੇਜਸਵੀ ਯਾਦਵ ਉਪ ਮੁੱਖ ਮੰਤਰੀ ਹੋਣਗੇ। ਕਾਂਗਰਸ ਨੂੰ ਸਪੀਕਰ ਦੀ ਕੁਰਸੀ ਮਿਲ ਸਕਦੀ ਹੈ।

Nitish KumarNitish Kumar

ਜ਼ਿਕਰਯੋਗ ਹੈ ਕਿ ਕੁਮਾਰ 2017 'ਚ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਛੱਡ ਕੇ ਰਾਸ਼ਟਰੀ ਜਮਹੂਰੀ ਗਠਜੋੜ (NDA) 'ਚ ਵਾਪਸ ਪਰਤੇ ਸਨ। ਭਾਜਪਾ ਨਾਲ ਤਿੰਨ ਵਾਰ ਸਰਕਾਰ ਬਣਾਉਣ ਵਾਲੇ ਨਿਤੀਸ਼ ਕੁਮਾਰ 2014 ਵਿਚ ਐਨ.ਡੀ.ਏ ਛੱਡ ਕੇ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਦੀ ਨਵੀਂ ਮਹਾਗਠਜੋੜ ਸਰਕਾਰ ਵਿਚ ਸ਼ਾਮਲ ਹੋ ਗਏ ਸਨ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement