
ਕਿਹਾ, "ਪਾਰਟੀ ਦੇ ਹਿੱਤ ਵਿਚ, ਤੁਹਾਨੂੰ ਤੁਰੰਤ ਪ੍ਰਭਾਵ ਨਾਲ ਬਹੁਜਨ ਸਮਾਜ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ ਜਾਂਦਾ ਹੈ"
Lucknow News: ਬਹੁਜਨ ਸਮਾਜ ਪਾਰਟੀ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਅਮਰੋਹਾ ਤੋਂ ਸੰਸਦ ਮੈਂਬਰ ਦਾਨਿਸ਼ ਅਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਬਸਪਾ ਦੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੇ ਦਿੱਤੀ।
ਸਤੀਸ਼ ਚੰਦਰ ਮਿਸ਼ਰਾ ਵੱਲੋਂ ਸੰਸਦ ਮੈਂਬਰ ਦਾਨਿਸ਼ ਅਲੀ ਨੂੰ ਲਿਖੇ ਪੱਤਰ ਦੀ ਕਾਪੀ ਵੀ ਮੀਡੀਆ ਨੂੰ ਜਾਰੀ ਕੀਤੀ ਗਈ। ਪੱਤਰ ਵਿਚ ਕਿਹਾ ਗਿਆ ਹੈ, "ਤੁਹਾਨੂੰ ਕਈ ਵਾਰ ਜ਼ੁਬਾਨੀ ਤੌਰ 'ਤੇ ਕਿਹਾ ਗਿਆ ਸੀ ਕਿ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਅਨੁਸ਼ਾਸਨ ਦੇ ਖ਼ਿਲਾਫ਼ ਕੋਈ ਬਿਆਨ ਜਾਂ ਕਾਰਵਾਈ ਨਾ ਕਰੋ, ਪਰ ਇਸ ਦੇ ਬਾਵਜੂਦ ਤੁਸੀਂ ਪਾਰਟੀ ਦੇ ਖ਼ਿਲਾਫ਼ ਕਾਰਵਾਈ ਕਰਦੇ ਰਹੇ ਹੋ।"
ਇਸ ਵਿਚ ਕਿਹਾ ਗਿਆ ਹੈ, "ਪਾਰਟੀ ਦੇ ਹਿੱਤ ਵਿਚ, ਤੁਹਾਨੂੰ ਤੁਰੰਤ ਪ੍ਰਭਾਵ ਨਾਲ ਬਹੁਜਨ ਸਮਾਜ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ ਜਾਂਦਾ ਹੈ।"
ਦਾਨਿਸ਼ ਅਲੀ ਉੱਤਰ ਪ੍ਰਦੇਸ਼ ਦੀ ਅਮਰੋਹਾ ਸੀਟ ਤੋਂ ਬਹੁਜਨ ਸਮਾਜ ਪਾਰਟੀ ਦੇ ਸੰਸਦ ਹਨ।
(For more news apart from Sansad Danish Ali suspended from BSP, stay tuned to Rozana Spokesman)