SAD-BJP Alliance News: ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਦਾ ਬਿਆਨ, ਪੜ੍ਹੋ ਕੀ ਕਿਹਾ
Published : Feb 10, 2024, 1:50 pm IST
Updated : Feb 10, 2024, 1:51 pm IST
SHARE ARTICLE
Amit Shah
Amit Shah

ਗ੍ਰਹਿ ਮੰਤਰੀ ਨੇ ਸੱਤਾਧਾਰੀ ਗਠਜੋੜ 'ਚ ਹੋਰ ਦਲਾਂ ਦੇ ਸ਼ਾਮਲ ਹੋਣ ਦਾ ਸੰਕੇਤ ਦਿਤਾ

SAD-BJP Alliance News: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਇਸ ਦੇ ਚਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਠਜੋੜ ਨੂੰ ਲੈ ਕੇ ਬਿਆਨ ਦਿਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ।

ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਅਮਿਤ ਸ਼ਾਹ ਨੇ ਕਿਹਾ, “ਅਜੇ ਕੁੱਝ ਤੈਅ ਨਹੀਂ ਹੋਇਆ ਹੈ ਪਰ ਗੱਲਬਾਤ ਜਾਰੀ ਹੈ”।

ਜਯੰਤ ਚੌਧਰੀ ਦੀ ਅਗਵਾਈ ਵਾਲੇ ਰਾਸ਼ਟਰੀ ਲੋਕ ਦਲ (ਰਾਲੋਦ), ਸ਼੍ਰੋਮਣੀ ਅਕਾਲੀ ਦਲ ਅਤੇ ਕੁੱਝ ਹੋਰ ਖੇਤਰੀ ਦਲਾਂ ਦੇ ਰਾਜਗ 'ਚ ਸ਼ਾਮਲ ਹੋਣ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਗ੍ਰਹਿ ਮੰਤਰੀ ਨੇ ਸੱਤਾਧਾਰੀ ਗਠਜੋੜ 'ਚ ਹੋਰ ਦਲਾਂ ਦੇ ਸ਼ਾਮਲ ਹੋਣ ਦਾ ਸੰਕੇਤ ਦਿਤਾ ਅਤੇ ਕਿਹਾ ਕਿ ਭਾਜਪਾ 'ਪਰਵਾਰ ਨਿਯੋਜਨ’ 'ਚ ਭਰੋਸਾ ਕਰਦੀ ਹੈ ਪਰ ਰਾਜਨੀਤੀ 'ਚ ਇਸ ਨੂੰ ਨਹੀਂ ਅਪਣਾਉਂਦੀ।

ਇੰਟਰਵਿਊ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐਨ.ਡੀ.ਏ.) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ ਅਤੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਣੇਗੀ।

(For more Punjabi news apart from Amit Shah on SAD-BJP Alliance News, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement