Pakistan election results: ਪਾਕਿਸਤਾਨ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ, ਕਿਸੇ ਨੂੰ ਵੀ ਸਪੱਸ਼ਟ ਬਹੁਮਤ ਮਿਲਣ ਦੇ ਆਸਾਰ ਨਹੀਂ
Published : Feb 10, 2024, 11:27 am IST
Updated : Feb 10, 2024, 12:27 pm IST
SHARE ARTICLE
Pakistan election results: Counting on but no clear winner yet
Pakistan election results: Counting on but no clear winner yet

ਨਵੀਂ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 265 ਵਿਚੋਂ 133 ਸੀਟਾਂ ਜਿੱਤਣੀਆਂ ਪੈਣਗੀਆਂ।

Pakistan election results: ਪਾਕਿਸਤਾਨ ਵਿਚ ਆਮ ਚੋਣਾਂ ਤੋਂ ਬਾਅਦ ਗਿਣਤੀ ਪ੍ਰਕਿਰਿਆ ਪੂਰੀ ਹੋਣ ਦੇ ਨੇੜੇ ਹੈ ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲ ਰਿਹਾ ਅਤੇ ਨਕਦੀ ਦੀ ਤੰਗੀ ਵਾਲੇ ਦੇਸ਼ ਵਿਚ ਸਿਆਸੀ ਸਥਿਰਤਾ ਅਜੇ ਵੀ ਅਧੂਰੇ ਸੁਪਨੇ ਵਾਂਗ ਜਾਪਦੀ ਹੈ। ਨੈਸ਼ਨਲ ਅਸੈਂਬਲੀ ਦੀਆਂ 336 ਸੀਟਾਂ 'ਚੋਂ 266 'ਤੇ ਵੋਟਿੰਗ ਕਰਵਾਈ ਜਾਂਦੀ ਹੈ ਪਰ ਬਾਜੌਰ 'ਚ ਇਕ ਉਮੀਦਵਾਰ ਦੇ ਹਮਲੇ 'ਚ ਮਾਰੇ ਜਾਣ ਤੋਂ ਬਾਅਦ ਇਕ ਸੀਟ 'ਤੇ ਵੋਟਿੰਗ ਮੁਲਤਵੀ ਕਰ ਦਿਤੀ ਗਈ। ਹੋਰ 60 ਸੀਟਾਂ ਔਰਤਾਂ ਲਈ ਅਤੇ 10 ਘੱਟ ਗਿਣਤੀਆਂ ਲਈ ਰਾਖਵੀਆਂ ਹਨ ਅਤੇ ਅਨੁਪਾਤਕ ਪ੍ਰਤੀਨਿਧਤਾ ਦੇ ਆਧਾਰ 'ਤੇ ਜੇਤੂ ਪਾਰਟੀਆਂ ਨੂੰ ਅਲਾਟ ਕੀਤੀਆਂ ਜਾਂਦੀਆਂ ਹਨ।

ਨਵੀਂ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 265 ਵਿਚੋਂ 133 ਸੀਟਾਂ ਜਿੱਤਣੀਆਂ ਪੈਣਗੀਆਂ। ਆਮ ਚੋਣਾਂ ਲਈ ਵੋਟਿੰਗ ਵੀਰਵਾਰ ਨੂੰ ਸ਼ਾਮ 5 ਵਜੇ ਖਤਮ ਹੋ ਗਈ ਅਤੇ ਇਸ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਉਮੀਦ ਕੀਤੀ ਜਾ ਰਹੀ ਸੀ ਕਿ ਸ਼ੁੱਕਰਵਾਰ ਸਵੇਰ ਤਕ ਗਿਣਤੀ ਦੇ ਨਤੀਜੇ ਆ ਜਾਣਗੇ ਪਰ ਨਤੀਜਿਆਂ ਦੇ ਐਲਾਨ 'ਚ ਦੇਰੀ ਨੇ ਵੋਟਾਂ 'ਚ ਹੇਰਾਫੇਰੀ ਦਾ ਡਰ ਹੋਰ ਮਜ਼ਬੂਤ ​​ਕਰ ਦਿਤਾ ਹੈ।

ਪਾਕਿਸਤਾਨ ਦੇ ਚੋਣ ਕਮਿਸ਼ਨ ਮੁਤਾਬਕ ਨੈਸ਼ਨਲ ਅਸੈਂਬਲੀ ਦੀਆਂ 250 ਸੀਟਾਂ 'ਤੇ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ ਅਤੇ ਆਜ਼ਾਦ ਉਮੀਦਵਾਰਾਂ ਨੇ ਸੱਭ ਤੋਂ ਵੱਧ 99 ਸੀਟਾਂ ਜਿੱਤੀਆਂ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਉਮੀਦਵਾਰਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ 'ਤਹਿਰੀਕ-ਏ-ਇਨਸਾਫ਼' (ਪੀਟੀਆਈ) ਦਾ ਸਮਰਥਨ ਹੈ।

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਨੇ 71 ਸੀਟਾਂ, ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ 53 ਅਤੇ ਮੁਤਾਹਿਦਾ ਕੌਮੀ ਮੂਵਮੈਂਟ ਨੇ 17 ਸੀਟਾਂ ਜਿੱਤੀਆਂ ਹਨ। ਖਾਨ ਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਚੁਣੇ ਜਾਣ ਦੇ ਬਾਵਜੂਦ ਉਹ ਕਿਸੇ ਵੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ, ਜਿਸ ਕਾਰਨ ਅਸਥਿਰਤਾ ਦੀ ਸੰਭਾਵਨਾ ਹੈ। ਪੀਐਮਐਲ-ਐਨ ਦੇ ਮੁਖੀ ਨਵਾਜ਼ ਸ਼ਰੀਫ਼ ਨੇ ਸ਼ੁਕਰਵਾਰ ਸ਼ਾਮ ਨੂੰ ਐਲਾਨ ਕੀਤਾ ਸੀ ਕਿ ਉਹ ਗਠਜੋੜ ਸਰਕਾਰ ਬਣਾਉਣ ਲਈ ਵਿਚਾਰ-ਵਟਾਂਦਰਾ ਸ਼ੁਰੂ ਕਰ ਰਹੇ ਹਨ, ਪਰ ਭਵਿੱਖ ਦਾ ਰੋਡਮੈਪ ਸਾਹਮਣੇ ਆਉਣ ਵਿਚ ਕਈ ਦਿਨ ਲੱਗ ਸਕਦੇ ਹਨ।

 (For more Punjabi news apart from Pakistan election results: Counting on but no clear winner yet, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement