ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ 'ਚ ਸ਼ਾਮਲ 

By : KOMALJEET

Published : Apr 10, 2023, 7:55 pm IST
Updated : Apr 10, 2023, 7:55 pm IST
SHARE ARTICLE
Former Congress MLA from Kartarpur Surinder Chaudhary joins Aam Aadmi Party
Former Congress MLA from Kartarpur Surinder Chaudhary joins Aam Aadmi Party

ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਪਾਰਟੀ 'ਚ ਸ਼ਾਮਲ 

ਕਰਤਾਰਪੁਰ : ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸਿਆਸੀ ਫੇਰਬਦਲ ਜ਼ੋਰਾਂ 'ਤੇ ਹੈ। ਅੱਜ  ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। 
  
ਦੱਸ ਦਈਏ ਕਿ  ਆਪ ‘ਚ ਸ਼ਾਮਲ ਹੋਣ ਵਾਲੇ ਸੁਰਿੰਦਰ ਚੌਧਰੀ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਹਨ। ਉਹ 2017 ਵਿਚ ਇੱਥੋਂ ਵਿਧਾਇਕ ਰਹਿ ਚੁੱਕੇ ਹਨ। ਸੁਰਿੰਦਰ ਚੌਧਰੀ ਦੇ 'ਆਪ' ਵਿਚ ਸ਼ਾਮਲ ਹੋਣ ਨਾਲ ਚੌਧਰੀ ਪਰਿਵਾਰ ਦੇ ਦੋ ਧੜੇ ਬਣ ਗਏ ਹਨ। ਇਕ ਕਾਂਗਰਸ ਨਾਲ ਹੈ ਅਤੇ ਦੂਜਾ 'ਆਪ' ਨਾਲ ਹੈ।

ਇਸ ਮੌਕੇ ਸੁਰਿੰਦਰ ਚੌਧਰੀ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਕਦਮ ਚੁੱਕਿਆ ਹੈ। ਸੁਰਿੰਦਰ ਚੌਧਰੀ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ਼ ਭਗਵੰਤ ਮਾਨ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ। ਜਲੰਧਰ 'ਚ 10 ਮਈ ਨੂੰ ਲੋਕ ਸਭਾ ਉਪ ਚੋਣ ਹੋਣ ਜਾ ਰਹੀ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement