
Lok sabha Election 2024 : ਚੰਡੀਗੜ੍ਹ ਤੋਂ ਸੰਜੇ ਟੰਡਨ ਹੋਣਗੇ ਬੀਜੇਪੀ ਉਮੀਦਵਾਰ, ਕਿਰਨ ਖੇਰ ਦੀ ਕੱਟੀ ਟਿਕਟ
Chandigarh News : ਭਾਰਤੀ ਜਨਤਾ ਪਾਰਟੀ (BJP) ਨੇ ਲੋਕ ਸਭਾ ਚੋਣਾਂ (Lok sabha Election 2024 ) ਲਈ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਨੌਂ ਉਮੀਦਵਾਰਾਂ ਦੇ ਨਾਂ ਹਨ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ ਸੱਤ ਸੀਟਾਂ ਅਤੇ ਪੱਛਮੀ ਬੰਗਾਲ ਦੀ ਆਸਨਸੋਲ ਅਤੇ ਚੰਡੀਗੜ੍ਹ ਸੀਟ ਸ਼ਾਮਲ ਹਨ।
ਭਾਜਪਾ ਨੇ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
ਸੰਜੇ ਟੰਡਨ (SanjayTondon ) ਚੰਡੀਗੜ੍ਹ ਤੋਂ ਭਾਜਪਾ ਨਾਲ ਕਾਫ਼ੀ ਸਮੇਂ ਤੋਂ ਜੁੜੇ ਹੋਏ ਹਨ। ਉਹ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ ਦੇ ਬੇਟੇ ਹਨ। ਦੱਸ ਦਈਏ ਕਿ ਬਲਰਾਮਜੀ ਦਾਸ ਟੰਡਨ ਪੰਜਾਬ ਵਿਚ ਕੈਬਿਨੇਟ ਮੰਤਰੀ ਰਹਿ ਚੁੱਕੇ ਹਨ ਅਤੇ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਗਵਰਨਰ ਵੀ ਰਹਿ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਤੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਨਾਮ ਸਾਹਮਣੇ ਆਇਆ ਸੀ, ਚਰਚਾ ਸੀ ਕਿ ਭਾਜਪਾ ਚੰਡੀਗੜ੍ਹ ਤੋਂ ਕੰਗਨਾ ‘ਤੇ ਦਾਅ ਲਾ ਸਕਦੀ ਹੈ, ਪਰ ਹੁਣ ਸੰਜੇ ਟੰਡਨ ਦੇ ਨਾਮ 'ਤੇ ਮੋਹਰ ਲੱਗ ਚੁੱਕੀ ਹੈ।