ਟਿਊਬਵੈਲ ਲੋਡ ਵਧਾਉਣ ਦੀ ਫ਼ੀਸ 50 ਫ਼ੀਸਦੀ ਘੱਟ ਕਰਨਾ ‘ਆਪ’ ਸਰਕਾਰ ਦਾ ਵੱਡਾ ਕਦਮ: ਮਲਵਿੰਦਰ ਸਿੰਘ ਕੰਗ
Published : Jun 10, 2022, 4:56 pm IST
Updated : Jun 10, 2022, 4:56 pm IST
SHARE ARTICLE
Malwinder Singh Kang
Malwinder Singh Kang

ਕਿਸਾਨ 4750 ਰੁਪਏ ਦੀ ਥਾਂ ਕੇਵਲ 2500 ਰੁਪਏ ਦੇ ਕੇ ਵਧਾ ਸਕਣਗੇ ਹਾਰਸ ਪਾਵਰ: ਮਲਵਿੰਦਰ ਸਿੰਘ ਕੰਗ

ਕਿਸਾਨ 4750 ਰੁਪਏ ਦੀ ਥਾਂ ਕੇਵਲ 2500 ਰੁਪਏ ਦੇ ਕੇ ਵਧਾ ਸਕਣਗੇ ਹਾਰਸ ਪਾਵਰ: ਮਲਵਿੰਦਰ ਸਿੰਘ ਕੰਗ
ਮਾਨ ਸਰਕਾਰ ਦਾ ਮਕਸਦ ਲਾਗਤਾਂ ਘਟਾ ਕੇ ਕਿਸਾਨ ਨੂੰ ਆਰਥਿਕ ਸੰਕਟ ’ਚੋਂ ਬਾਹਰ ਕੱਢਣਾ: ਮਲਵਿੰਦਰ ਸਿੰਘ ਕੰਗ 
ਕੇਂਦਰ ਸਰਕਾਰ ਨੇ ਕੁੱਝ ਫ਼ਸਲਾਂ ਦੀ MSP ’ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਵੱਡਾ ਮਜ਼ਾਕ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀਬਾੜੀ ਟਿਊਬਵੈਲਾਂ ਦਾ ਬਿਜਲੀ ਲੋਡ ਵਧਾਉਣ ਲਈ ਵਸੂਲੀ ਜਾਂਦੀ ਫੀਸ ’ਚ ਪ੍ਰਤੀ ਹਾਰਸ ਪਾਵਰ ਲਗਭਗ 50 ਫ਼ੀਸਦੀ ਦੇ ਕਟੌਤੀ ਕਰਨ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਹੈ ਅਤੇ ਇਸ ਕਦਮ ਨੂੰ ਖੇਤੀ ਅਤੇ ਕਿਸਾਨ ਬਚਾਉਣ ਵੱਲ ਵੱਡਾ ਕਦਮ ਅਖਿਆ ਹੈ। ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪ੍ਰੈਸ ਵਾਰਤਾ ਦੌਰਾਨ ਮਾਨ ਸਰਕਾਰ ਦੇ ਫ਼ੈਸਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇਸ ਦੀ ਪਹਿਚਾਣ ਅਤੇ ਤਰੱਕੀ ਖੇਤੀ ’ਤੇ ਆਧਾਰਿਤ ਹੈ। 

Malwinder Singh KangMalwinder Singh Kang

ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਮਾਨ ਸਰਕਾਰ ਦਾ ਉਦੇਸ਼ ਕਿ ਖੇਤੀ ਦੀਆਂ ਲਾਗਤਾਂ ਘਟਾ ਕੇ ਕਿਸਾਨ ਦਾ ਅਰਥਿਕ ਬੋਝ ਘਟਾਇਆ ਜਾਵੇ। ਕਿਸਾਨ ਨੂੰ ਆਰਥਿਕ ਸੰਕਟ ’ਚੋਂ ਬਾਹਰ ਕੱਢਣ ਲਈ ਸਰਕਾਰ ਅੱਗੇ ਹੋ ਕੇ ਕਿਸਾਨ ਦਾ ਹੱਥ ਫੜ੍ਹੇ। ਇਸੇ ਲਈ ਪੰਜਾਬ ਸਰਕਾਰ ਨੇ ਟਿਊਬਵੈਲਾਂ ਦਾ ਲੋਡ ਵਧਾੳਣ ਦੀ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕੀਤੀ ਹੈ, ਮੂੰਗ ਦਾਲ ਐਮ.ਐਸ.ਪੀ ’ਤੇ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੇ ਦਾ ਫ਼ੈਸਲਾ ਕੀਤਾ ਹੈ।’ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਅਤੇ ਕਿਸਾਨੀ ਹਿੱਤਾਂ ’ਚ ਲਏ ਗਏ ਫ਼ੈਸਲਿਆਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਛੋਟੇ-ਛੋਟੇ ਫ਼ੈਸਲੇ ਲਾਗੂ ਕਰਕੇ ਹੀ ਕਿਸਾਨੀ ਨੂੰ ਆਰਥਿਕ ਸੰਕਟ ਵਿਚੋਂ ਕੱਢਿਆ ਜਾ ਸਕੇਗਾ, ਕਿਉਂਕਿ ਜੇ ਕਿਸਾਨੀ ਨਾ ਬਚਾਈ ਗਈ ਤਾਂ ਪੰਜਾਬ ਦਾ ਭਵਿੱਖ ਵੀ ਨਹੀਂ ਬਚ ਸਕੇਗਾ।

Malwinder Singh KangMalwinder Singh Kang

 ‘ਆਪ’ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਾਅਦਾ ਸੀ ਕਿ ਕਿਸਾਨ ਅਤੇ ਕਿਸਾਨੀ ਨੂੰ ਬਚਾਉਣਾ, ਖੇਤੀਬਾੜੀ ’ਚ ਸੁਧਾਰ ਕਰਨੇ ਅਤੇ ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਨੂੰ ਬਦਲਣਾ। ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਹੀ ਮਾਨ ਸਰਕਾਰ ਕਿਸਾਨੀ ਹਿੱਤ ’ਚ ਫ਼ੈਸਲੇ ਲੈ ਰਹੀ ਹੈ। ਕੰਗ ਨੇ ਕਿਹਾ ਕਿ ਸਰਕਾਰ ਦੇ ਉਦਮਾਂ ਕਾਰਨ ਮੂੰਗ ਦਾਲ ਹੇਠ ਰਕਬਾ ਪਹਿਲਾਂ ਨਾਲੋਂ ਦੁੱਗਣਾ ਹੋ ਗਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵੀ ਵੱਧ ਗਿਆ ਹੈ, ਜਿਸ ਨਾਲ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਹੋਵੇਗੀ।

ਸਰਕਾਰ ਨੇ ਸਿੱਧਾ ਝੋਨਾ ਬੀਜਣ ਵਾਲੇ ਕਿਸਾਨਾਂ ਦੇ ਹਿੱਤ ’ਚ ਫੈਸਲਾ ਲੈਂਦਿਆਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚਣ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਨਕਲੀ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਲਵਿੰਦਰ ਸਿੰਘ ਕੰਗ ਨੇ ਪਿਛਲੀਆਂ ਸਰਕਾਰਾਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀਆਂ ਸਰਕਾਰਾਂ ਵੱਲੋਂ ਮੁੰਬਈ ਜਾਂ ਹੋਰ ਸ਼ਹਿਰਾਂ ਦੇ ਵੱਡੇ ਵੱਡੇ ਹੋਟਲਾਂ ’ਚ ‘ਉਦਯੋਗਿਕ ਅਤੇ ਵਪਾਰਿਕ ਸੰਮੇਲਨ’ ਕਰਾਏ ਜਾਂਦੇ ਸਨ, ਜਿਨਾਂ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਲਾਭ ਨਹੀਂ ਮਿਲਿਆ।

Malwinder Singh KangMalwinder Singh Kang

ਇਹ ਸਰਕਾਰਾਂ ਕਿਸਾਨੀ ਦਾ ਉਥਾਨ ਕਰਨ ’ਚ ਅਵੇਸਲੀਆਂ ਰਹੀਆਂ ਹਨ, ਪਰ ਮਾਨ ਸਰਕਾਰ ਨੇ ਜ਼ਮੀਨੀ ਪੱਧਰ ਦੇ ਫ਼ੈਸਲੇ ਲਏ ਅਤੇ ਲਾਗੂ ਕਰਕੇ ਹੇਠਲੇ ਪੱਧਰ ’ਤੇ ਹੀ ਸੁਧਾਰ ਸ਼ੁਰੂ ਕੀਤੇ ਹਨ।ਉਨ੍ਹਾਂ ਕਿਹਾ ਕਿ ਟਿਊਬਵੈਲਾਂ ਦੀ ਹਾਰਸ ਪਾਵਰ ਵਧਾਉਣ ਲਈ ਘੱਟ ਕੀਤੀ ਫ਼ੀਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਪੰਜਾਬ ਦੀ ਜ਼ਿਆਦਾਤਰ ਖੇਤੀ ਜ਼ਮੀਨ ਹੇਠਲੇ ਪਾਣੀ ’ਤੇ ਹੀ ਨਿਰਭਰ ਹੈ। ਹੁਣ ਕਿਸਾਨ ਘੱਟ ਪੈਸੇ ਖਰਚ ਕੇ ਆਪਣੇ ਟਿਊਬਵੈਲ ਦੀ ਹਾਰਸ ਪਾਵਰ ਵਧਾ ਸਕੇਗਾ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਇਹ ਸਾਰੇ ਕਦਮ ਕਿਸਾਨੀ ਅਤੇ ਕਿਸਾਨ ਨੂੰ ਆਰਥਿਕ ਸੰਕਟ ’ਚੋਂ ਕੱਢਣ ਲਈ ਚੁੱਕੇ ਜਾ ਰਹੇ ਹਨ ਅਤੇ ਇਨਾਂ ਕਦਮਾਂ ਦਾ ਆਉਣ ਵਾਲੇ ਸਮੇਂ ’ਚ ਵੱਡਾ ਅਸਰ ਦਿਖਾਈ ਦੇਵੇਗਾ। ਇੱਕ ਸਵਾਲ ਦੇ ਜਵਾਬ ’ਚ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੁੱਝ ਫ਼ਸਲਾਂ ਦੀ ਐਮ.ਐਸ.ਪੀ ’ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਵੱਡਾ ਮਜ਼ਾਕ ਹੈ, ਕੇਂਦਰ ਸਰਕਾਰ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐਮ.ਐਸ.ਪੀ ’ਚ ਵਾਧਾ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement