ਢੀਂਡਸਾ ਵਲੋਂ ਜਥੇਦਾਰ ਬ੍ਰਹਮਪੁਰਾ ਨੂੰ ਨਾਲ ਤੋਰਨ ਲਈ ਕੋਸ਼ਿਸ਼ਾਂ ਸ਼ੁਰੂ
Published : Jul 10, 2020, 8:54 am IST
Updated : Jul 10, 2020, 9:23 am IST
SHARE ARTICLE
Sukhdev Singh Dhindsa
Sukhdev Singh Dhindsa

ਨਵੇਂ ਦਲ ਦਾ ਸਰਪ੍ਰਸਤ ਬਣਨ ਲਈ ਵੀ ਕੀਤੀ ਜਾ ਰਹੀ ਹੈ ਪੇਸ਼ਕਸ਼

ਚੰਡੀਗੜ੍ਹ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸੁਖਦੇਵ ਸਿੰਘ ਢੀਂਡਸਾ ਤੇ ਕੁੱਝ ਹੋਰ ਆਗੂਆਂ ਉਪਰ ਉਨ੍ਹਾਂ ਨਾਲ ਧੋਖਾ ਕਰਨ ਅਤੇ ਦਰਬਾਰ ਸਾਹਿਬ ਵਿਚ ਸਹੁੰ ਖਾ ਕੇ ਪਿਛੇ ਹਟਣ ਸਬੰਧੀ ਲਾਏ ਗਏ ਦੋਸ਼ਾਂ ਦੇ ਬਾਵਜੂਦ ਸੁਖਦੇਵ ਸਿੰਘ ਢੀਂਡਸਾ ਵਲੋਂ ਜਥੇਦਾਰ ਬ੍ਰਹਮਪੁਰਾ ਨੂੰ ਅਪਣੇ ਨਾਲ ਤੋਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿਤੀਆਂ ਗਈਆਂ ਹਨ।

Sukhdev Singh DhindsaSukhdev Singh Dhindsa

ਇਨ੍ਹਾਂ ਕੋਸ਼ਿਸ਼ਾਂ ਦਾ ਸੰਕੇਤ ਸੁਖਦੇਵ ਸਿੰਘ ਢੀਂਡਸਾ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਜਥੇਦਾਰ ਬ੍ਰਹਮਪੁਰਾ ਨੂੰ ਗਠਤ ਕੀਤੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਸਰਪ੍ਰਸਤ ਬਣਨ ਦੀ ਕੀਤੀ ਪੇਸ਼ਕਸ਼ ਤੋਂ ਵੀ ਮਿਲਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬ੍ਰਹਮਪੁਰਾ ਉਨ੍ਹਾਂ ਲਈ ਅੱਜ ਵੀ ਪੂਰੇ ਸਨਮਾਨਯੋਗ ਹਨ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਸਿਧਾਂਤਾਂ ਤੇ ਮਿਸ਼ਨ ਨੂੰ ਲੈ ਕੇ ਵੀ ਉਨ੍ਹਾਂ ਨਾਲ ਕੋਈ ਮਤਭੇਦ ਨਹੀਂ।

Sukhdev Singh DhindsaSukhdev Singh Dhindsa

ਢੀਂਡਸਾ ਬਾਰੇ ਬ੍ਰਹਮਪੁਰਾ ਵਲੋਂ ਕੀਤੀਆਂ ਜਾ ਰਹੀਆਂ ਤਿਖੀਆਂ ਟਿਪਣੀਆਂ ਬਾਰੇ ਪਰਮਿੰਦਰ ਢੀਂਡਸਾ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਉਹ ਅਪਣੇ ਕੁੱਝ ਸਾਥੀਆਂ ਦੇ ਵੱਖ ਹੋ ਜਾਣ ਕਰ ਕੇ ਗੁੱਸੇ ਵਿਚ ਅਜਿਹਾ ਬੋਲ ਰਹੇ ਹੋਣ। ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਨਵੇਂ ਦਲ ਦੀ ਸਰਪ੍ਰਸਤੀ ਸੰਭਾਲ ਕੇ ਅਗਵਾਈ ਕਰ ਸਕਦੇ ਹਨ। ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਦਾ ਵੀ ਕਹਿਣਾ ਹੈ ਕਿ ਉਹ ਜਥੇਦਾਰ ਬ੍ਰਹਮਪੁਰਾ ਨੂੰ ਨਾਲ ਲੈਣ ਦੇ ਪੂਰੇ ਯਤਨ ਕਰਨਗੇ ਅਤੇ ਸਾਰੀਆਂ ਬਾਦਲ ਵਿਰੋਧੀ ਪੰਥਕ ਜਥੇਬੰਦੀਆਂ ਨੂੰ ਇਕੱਠਾ ਕਰਨ ਦੀਆਂ ਵੀ ਪੂਰੀਆਂ ਕੋਸ਼ਿਸ਼ਾਂ ਹੋਣਗੀਆਂ।

Sukhdev Singh DhindsaSukhdev Singh Dhindsa

ਢੀਂਡਸਾ ਦਾ ਕਹਿਣਾ ਹੈ ਕਿ ਜੇਕਰ ਬ੍ਰਹਮਪੁਰਾ ਦਰਬਾਰ ਸਾਹਿਬ ਦੀ ਸਹੁੰ ਤੇ ਕੀਤੀ ਅਰਦਾਸ ਦੀ ਗੱਲ ਕਰ ਰਹੇ ਹਨ ਤਾਂ ਭੁੱਲ ਬਖ਼ਸ਼ਾ ਕੇ ਮੁੜ ਅਰਦਾਸ ਵੀ ਪੰਥ ਦੇ ਵੱਡੇ ਹਿਤਾਂ ਵਿਚ ਮੁੜ ਰਲ ਕੇ ਕੀਤੀ ਜਾ ਸਕਦੀ ਹੈ। ਇਹ ਵੀ ਪਤਾ ਲਗਾ ਹੈ ਕਿ ਢੀਂਡਸਾ ਇਕ ਦੋ ਦਿਨ ਵਿਚ ਖ਼ੁਦ ਵੀ ਜਥੇਦਾਰ ਬ੍ਰਹਮਪੁਰਾ ਨਾਲ ਸਿੱਧਾ ਤਾਲਮੇਲ ਕਰ ਕੇ ਗੱਲ ਕਰ ਸਕਦੇ ਹਨ।

Sukhdev Singh DhindsaSukhdev Singh Dhindsa

ਬਾਦਲ ਦਲ ਵੀ ਟਕਸਾਲੀਆਂ ਨਾਲ ਸੰਪਰਕ ਵਿਚ- ਇਸੇ ਦੌਰਾਨ ਪਤਾ ਲੱਗਾ ਹੈ ਕਿ ਢੀਂਡਸਾ ਵਲੋਂ ਬ੍ਰਹਮਪੁਰਾ ਨੂੰ ਛੱਡ ਕੇ ਨਵਾਂ ਦਲ ਬਣਾਏ ਜਾਣ ਬਾਅਦ ਸਥਿਤੀਆਂ ਦਾ ਲਾਹਾ ਲੈਣ ਲਈ ਬਾਦਲ ਦਲ ਵੀ ਸਰਗਰਮ ਹੋ ਚੁੱਕਾ ਹੈ। ਬੀਤੇ ਦਿਨੀਂ ਪਾਰਟੀ ਦੇ ਸੀਨੀਅਰ ਨੇਤਾਵਾਂ ਜਥੇਦਾਰ ਤੋਤਾ ਸਿੰਘ ਤੇ ਬਲਵਿੰਦਰ ਸਿੰਘ ਭੂੰਦੜ ਨੇ ਬ੍ਰਹਮਪੁਰਾ ਨਾਲ ਹਮਦਰਦੀ ਵੀ ਪ੍ਰਗਟਾਈ ਹੈ ਤੇ ਢੀਂਡਸਾ 'ਤੇ ਅਪਮਾਨਤ ਕਰਨ ਦਾ ਦੋਸ਼ ਲਾਉਂਦਿਆਂ ਨਿੰਦਾ ਕੀਤੀ ਹੈ।

Daljeet Singh CheemaDaljeet Singh Cheema

ਇਸੇ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਵੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਦੇ ਸੰਪਰਕ ਵਿਚ ਹਨ ਤੇ ਉਹ ਉਨ੍ਹਾਂ ਦੀ ਮਾਂ ਪਾਰਟੀ ਵਿਚ ਵਾਪਸੀ ਲਈ ਗੱਲਬਾਤ ਕਰ ਰਹੇ ਹਨ। ਡਾ. ਚੀਮਾ ਦਾ ਕਹਿਣਾ ਹੈ ਕਿ ਜਥੇਦਾਰ ਬ੍ਰਹਮਪੁਰਾ ਤੇ ਉਨ੍ਹਾਂ ਦੇ ਸਾਥੀਆਂ ਲਈ ਪਾਰਟੀ ਦੇ ਦਰਵਾਜ਼ੇ ਅੱਜ ਵੀ ਖੁਲ੍ਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement