ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੇ ਫ਼ੈਸਲੇ 'ਤੇ ਬੋਲੇ ਚੇਤਨ ਜੌੜਾਮਾਜਰਾ- 'ਚੰਡੀਗੜ੍ਹ ਪੰਜਾਬ ਦਾ ਹੈ ਤੇ ਰਹੇਗਾ'
Published : Jul 10, 2022, 2:21 pm IST
Updated : Jul 10, 2022, 2:43 pm IST
SHARE ARTICLE
Chetan Singh Jauramajra
Chetan Singh Jauramajra

ਹਰਿਆਣਾ ਵੱਖਰੀ ਵਿਧਾਨ ਸਭਾ ਬਣਾਉਣਾ ਚਾਹੁੰਦਾ ਹੈ ਤਾਂ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ 'ਚ ਬਣਾਵੇ 

> ਹਰਿਆਣਾ ਵੀ ਪੰਜਾਬ ਦਾ ਹਿੱਸਾ ਸੀ ਜੋ ਵੱਖ ਹੋਇਆ 
> ਵਿਧਾਨ ਸਭਾ ਕੰਪਲੈਕਸ ਪੰਜਾਬ ਦਾ ਹੈ ਜੋ ਭਾਈਚਾਰੇ ਵਜੋਂ ਹਰਿਆਣਾ ਨੂੰ ਦਿਤਾ ਸੀ 

ਚੰਡੀਗੜ੍ਹ :
ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਾਉਣ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਿਤਾ ਹੈ।

Punjab Vidhan SabhaPunjab Vidhan Sabha

ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਵੱਖਰੀ ਵਿਧਾਨ ਸਭਾ ਬਣਾਉਣਾ ਚਾਹੁੰਦਾ ਹੈ ਤਾਂ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ ਵਿੱਚ ਵਿਧਾਨ ਸਭਾ ਭਵਨ ਬਣਾਵੇ। ਜੌੜਾ ਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਹਰਿਆਣਾ ਵੀ ਪੰਜਾਬ ਦਾ ਹਿੱਸਾ ਸੀ ਜੋ ਵੱਖ ਹੋ ਗਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪਹਿਲਾਂ ਹੀ ਪੰਜਾਬ ਦਾ ਹੈ। ਵਿਧਾਨ ਸਭਾ ਦੀ ਇਮਾਰਤ ਵੀ ਪੰਜਾਬ ਦੀ ਹੈ, ਹਰਿਆਣੇ ਨੂੰ ਭਾਈਚਾਰਕ ਸਾਂਝ ਵਜੋਂ ਦਿੱਤੀ ਗਈ ਹੈ।

Manohar Lal KhattarManohar Lal Khattar

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੱਲ੍ਹ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਈ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਅਤੇ ਪੰਜਾਬ ਵਿਧਾਨ ਸਭਾ ਇੱਕੋ ਕੰਪਲੈਕਸ ਵਿੱਚ ਚੱਲ ਰਹੀ ਹੈ।

CM Bhagwant MannCM Bhagwant Mann

ਹਰਿਆਣਾ ਦੇ ਮੁਖ ਮੰਤਰੀ ਖੱਟਰ ਦਾ ਬਿਆਨ ਆਉਂਦੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਕੇਂਦਰ ਤੋਂ ਜ਼ਮੀਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ ਕਰਨ ਲਈ ਕੇਂਦਰ ਸਰਕਾਰ ਵੱਲੋਂ ਹਰਿਆਣਾ ਦੀ ਤਰਜ਼ 'ਤੇ ਪੰਜਾਬ ਨੂੰ ਵੀ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement