
ਕਾਂਗਰਸ ਪ੍ਰਧਾਨ ਦੇ ਚੋਣ ਲਈ ਪਾਰਟੀ ਦੀ ਸਰਵਉੱਚ ਨੀਤੀ ਨਿਰਧਾਰਕ ਇਕਾਈ....
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਦੇ ਚੋਣ ਲਈ ਪਾਰਟੀ ਦੀ ਸਰਵਉੱਚ ਨੀਤੀ ਨਿਰਧਾਰਕ ਇਕਾਈ ਕਾਰਜ ਕਮੇਟੀ ਦੀ ਅੱਜ ਇਥੇ ਮਹੱਤਵਪੂਰਨ ਬੈਠਕ ਹੋਵੇਗੀ। ਰਾਹੁਲ ਗਾਂਧੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ 'ਚ ਪ੍ਰਧਾਨ ਦਾ ਅਹੁਦਾ ਖਾਲੀ ਚੱਲ ਰਿਹਾ ਹੈ। ਇਸ ਲਈ ਨਵੇਂ ਪ੍ਰਧਾਨ ਦੇ ਨਾਂ 'ਤੇ ਵਿਚਾਰ ਕਰਨ ਲਈ ਕਾਰਜ ਕਮੇਟੀ ਦੀ ਇਹ ਅਹਿਮ ਬੈਠਕ ਸੱਦੀ ਗਈ ਹੈ। ਬੈਠਕ ਸਵੇਰੇ 11 ਵਜੇ ਇਥੇ ਪਾਰਟੀ ਮੁੱਖ ਦਫਤਰ 'ਚ ਸ਼ੁਰੂ ਹੋਵੇਗੀ।
Mukul wasnik
ਮੁਲਾਕਾਤ ਦੇ ਬਾਅਦ ਸੂਤਰਾਂ ਦਾ ਕਹਿਣਾ ਹੈ ਕਿ ਮੁਕੁਲ ਵਾਸਨਿਕ ਪ੍ਰਧਾਨ ਅਹੁਦੇ ਦੇ ਦਾਅਵੇਦਾਰਾਂ ਵਿੱਚ ਸਭ ਤੋਂ ਅੱਗੇ ਹਨ। ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸਦੀ ਜ਼ਿੰਮੇਦਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੇ ਸੀ।
Congress Working Committee meeting today
ਜਾਣਕਾਰੀ ਦੇ ਮੁਤਾਬਕ ਅੱਜ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਵਿੱਚ ਦੋ ਦਹਾਕਿਆਂ ‘ਚ ਪਹਿਲੀ ਵਾਰ ਗਾਂਧੀ ਪਰਵਾਰ ਤੋਂ ਬਾਹਰ ਦੇ ਕਿਸੇ ਵਿਅਕਤੀ ਨੂੰ ਪਾਰਟੀ ਦੀ ਕਮਾਨ ਮਿਲ ਸਕਦੀ ਹੈ। ਜਿਸ ਵਿੱਚ ਵਾਸਨਿਕ ਸਭ ਤੋਂ ਮਜਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ।