
ਮੱਧ ਪ੍ਰਦੇਸ਼ ਦੇ ਰੁਝਾਨਾਂ ਵਿਚ ਭਾਜਪਾ 17 ਸੀਟਾਂ 'ਤੇ ਅੱਗੇ
ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਤੋਂ ਇਲ਼ਾਵਾ ਅੱਜ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ 11 ਸੂਬਿਆਂ ਦੀਆਂ 58 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੀ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਅਪਣੀ ਸਰਕਾਰ ਵਾਲੇ ਸੂਬਿਆਂ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਗੁਜਰਾਤ ਵਿਚ ਚੰਗਾ ਪ੍ਰਦਰਸ਼ਨ ਕਰਦੀ ਦਿਖਾਈ ਦੇ ਰਹੀ ਹੈ।
Election
ਮੱਧ ਪ੍ਰਦੇਸ਼ ਦੇ ਰੁਝਾਨਾਂ ਵਿਚ ਭਾਜਪਾ 17 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਕਾਂਗਰਸ ਸਿਰਫ਼ 9 ਸੀਟਾਂ 'ਤੇ ਹੀ ਅੱਗੇ ਹੈ। ਉੱਤਰ ਪ੍ਰਦੇਸ਼ ਵਿਚ ਭਾਜਪਾ 5 ਅਤੇ ਸਪਾ ਦੋ ਸੀਟਾਂ 'ਤੇ ਅੱਗੇ ਹੈ। ਉੱਥੇ ਹੀ ਗੁਜਰਾਤ ਦੀਆਂ ਸੱਤ ਸੀਟਾਂ ਵਿਚ ਭਾਜਪਾ ਚਾਰ ਸੀਟਾਂ 'ਤੇ ਅੱਗੇ ਹੈ।
BJP
ਦੱਸ ਦਈਏ ਕਿ ਗੁਜਰਾਤ ਦੀਆਂ 8 ਵਿਧਾਨ ਸਭਾ ਸੀਟਾਂ, ਮਨੀਪੁਰ ਦੀਆਂ 5 ਸੀਟਾਂ, ਝਾਰਖੰਡ, ਕਰਨਾਟਕ, ਨਾਗਾਲੈਂਡ ਤੇ ਓਡੀਸ਼ਾ ਦੀਆਂ 2-2 ਅਤੇ ਹਰਿਆਣਾ, ਛੱਤੀਸਗੜ੍ਹ ਤੇ ਤੇਲੰਗਾਨਾ ਦੀ 1-1 ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣਾਂ ਹੋਈਆਂ ਸਨ।
Shivraj Singh Chouhan
ਜ਼ਿਮਨੀ ਚੋਣਾਂ ਵਿਚ ਮੱਧ ਪ੍ਰਦੇਸ਼ ਦੀਆਂ 28 ਸੀਟਾਂ ਦੇ ਨਤੀਜੇ ਬੇਹੱਦ ਅਹਿਮ ਹਨ। ਮੱਧ ਪ੍ਰਦੇਸ਼ ਦੀਆਂ 28 ਸੀਟਾਂ ਸ਼ਿਵਰਾਜ ਸਿੰਘ ਚੌਹਾਨ ਸਰਕਾਰ ਦਾ ਭਵਿੱਖ ਤੈਅ ਕਰਨਗੀਆਂ।