
ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ।
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ। ਦੱਸ ਦੇਈਏ ਕਿ ਵਿਧਾਇਕ ਰੂਬੀ ਨੇ ਮੰਗਲਵਾਰ ਦੇਰ ਰਾਤ ਟਵਿਟਰ 'ਤੇ ਇਹ ਜਾਣਕਾਰੀ ਸਾਂਝੀ ਕੀਤੀ।
rupinder ruby
ਰੁਪਿੰਦਰ ਰੂਬੀ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਟੈਗ ਕਰਦਿਆਂ ਟਵੀਟ ਕੀਤਾ, “ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੈਂ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤੁਰਤ ਪ੍ਰਭਾਵ ਨਾਲ ਅਸਤੀਫ਼ਾ ਦੇ ਰਹੀ ਹਾਂ। ਕਿਰਪਾ ਕਰ ਕੇ ਮੇਰਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ।''