
ਉਨ੍ਹਾਂ ਦਾ ਕਹਿਣਾ ਹੈ ਕਿ ਏ.ਜੀ. ਦੇ ਅਹੁਦੇ ਦਾ ਸਿਆਸੀ ਕਰਨ ਕੀਤਾ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ : ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਏ.ਜੀ. ਹਟਾਉਣ 'ਤੇ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਏ.ਜੀ. ਦੇ ਅਹੁਦੇ ਦਾ ਸਿਆਸੀ ਕਰਨ ਕੀਤਾ ਕੀਤਾ ਜਾ ਰਿਹਾ ਹੈ।
Charanjit Singh Chani
ਦੱਸ ਦੇਈਏ ਕਿ ਮਨੀਸ਼ ਤਿਵਾੜੀ ਨੇ ਟਵੀਟ ਕਰ ਕੇ ਕਿਹਾ,''ਪੰਜਾਬ ਸਰਕਾਰ ਵਲੋਂ ਨਵੇਂ ਏ.ਜੀ. ਦੀ ਨਿਯੁਕਤੀ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਸਲਾਹ ਹੈ ਕਿ ਇਹ ਨਿਯੁਕਤੀ ਬਾਰ ਕੌਂਸਲ ਦੇ ਸਾਰੇ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਵੇ। ਏ.ਜੀ. ਦੇ ਅਹੁਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਸੰਵਿਧਾਨਿਕ ਅਹੁਦੇ ਦਾ ਸਿਆਸੀਕਰਨ ਮੰਦਭਾਗਾ ਹੈ। ਕੋਈ ਵੀ ਵਕੀਲ ਕਿਸੇ ਕੇਸ ਜਾਂ ਉਸ ਨਾਲ ਜੁੜੇ ਵਿਅਕਤੀ ਨਾਲ ਵਿਆਹਿਆ ਨਹੀਂ ਹੁੰਦਾ।''
Tweet
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਏਜੀ ਨੂੰ ਹਟਾਉਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਵਿਚ ਸ਼ਬਦੀ ਜੰਗ ਛਿੜ ਗਈ ਹੈ। ਇਸ ਦੇ ਮੱਦੇਨਜ਼ਰ ਹੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ।