
ਕੀਤਾ ਸਵਾਲ - ਆਖ਼ਰ ਕਿਸ ਦੀ ਹੈ ਸਰਕਾਰ?
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ AG ਨੂੰ ਹਟਾਉਣ ਨੂੰ ਲੈ ਕੇ ਕਾਂਗਰਸ ਪਾਰਟੀ ਵਿਚ ਸ਼ਬਦੀ ਜੰਗ ਛਿੜ ਗਈ ਹੈ।
Tweet
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੋਂ ਬਾਅਦ ਹੁਣ ਪਾਰਟੀ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਲਿਖਿਆ, ''ਇੱਕ ਕਾਬਲ ਪਰ 'ਕਥਿਤ ਤੌਰ' 'ਤੇ ਸਮਝੌਤਾ ਕਰਨ ਵਾਲੇ ਅਧਿਕਾਰੀ ਦੀ ਬਰਖ਼ਾਸਤਗੀ ਨੇ 'ਸੱਚਮੁੱਚ' ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਦਾ ਪਰਦਾਫਾਸ਼ ਕਰ ਦਿਤਾ ਹੈ। ਵੈਸੇ ਸਵਾਲ ਬਣਦਾ ਹੈ ਕਿ ਸਰਕਾਰ ਕਿਸ ਦੀ ਹੈ?''