ਜਿਸਦਾ ਅੰਨ੍ਹ ਖਾਧਾ ਉਸੇ ਕਿਸਾਨ ਨੂੰ ਅੱਜ ਪਾਕਿਸਤਾਨ ਏਜੰਟ ਦੱਸ ਰਹੀ ਹੈ ਭਾਜਪਾ :ਭਗਵੰਤ ਮਾਨ
Published : Dec 10, 2020, 6:10 pm IST
Updated : Dec 10, 2020, 6:10 pm IST
SHARE ARTICLE
Bhagwant Mann
Bhagwant Mann

ਸਾਡੇ ਦੇਸ਼ ਦਾ ਕਿਸਾਨ ਸਾਡੇ ਲਈ ਭਗਵਾਨ ਹੈ- ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੇ ਰਾਜ ਮੰਤਰੀ ਰਾਵਸਾਹਿਬ ਦਾਨਵੇ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਪਾਕਿਸਤਾਨ ਅਤੇ ਚੀਨ ਦਾ ਏਜੰਟ ਦੱਸਣਾ ਬਹੁਤ ਹੀ ਮੰਦਭਾਗਾ ਹੈ, ਜਿਹੜਾ ਕਿਸਾਨ ਦਿਨ-ਰਾਤ ਮਿਹਨਤ ਕਰਕੇ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਕਿ ਉਹ ਕਿਸਾਨ ਅੱਜ ਭਾਜਪਾ ਲਈ ਅੱਤਵਾਦੀ ਬਣ ਗਿਆ? ਸਿਰਫ ਇਸ ਲਈ ਕਿਉਂਕਿ ਉਹ ਕਾਲੇ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ? ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੀ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ, ਪਰੰਤੂ ਇਹ ਉਨ੍ਹਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੱਕ ਨੂੰ ਵੇਚ ਦੇਵੇਗਾ ਇਹ ਉਮੀਦ ਨਹੀਂ ਸੀ।

Narendra ModiNarendra Modi

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ਇਕ ਮੰਤਰੀ ਕਹਿ ਰਿਹਾ ਹੈ ਕਿ ਕਿਸਾਨ ਅੰਦੋਲਨ 'ਚ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ। ਮੋਦੀ ਸਰਕਾਰ ਆਪਣੇ ਜੁਮਲਾਬਾਜ਼ ਗੈਂਗ ਨੂੰ ਸਮਝਾਏ ਕਿ ਇਸ ਅੰਦੋਲਨ ਵਿਚ ਚੀਨ ਅਤੇ ਪਾਕਿਸਤਾਨ ਦੀਆਂ ਸਰਹੱਦਾਂ ਉਤੇ ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਜਵਾਨਾਂ ਦੇ ਮਾਤਾ-ਪਿਤਾ, ਦਾਦਾ-ਦਾਦੀ, ਭਾਈ-ਭੈਣ ਅਤੇ ਪੁੱਤਰ-ਭਤੀਜੇ ਸ਼ਾਮਲ ਹਨ, ਇਸ ਲਈ ਉਹ ਆਪਣੀ ਜ਼ੁਬਾਨ ਉਤੇ ਕਾਬੂ ਰੱਖੇ।

Bhagwant Mann Bhagwant Mann

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀ ਹੋਸ ਭੁਲਾ ਚੁੱਕੀ ਹੈ ਅਤੇ ਹੁਣ ਅੰਬਾਨੀ-ਅਡਾਨੀ ਕਾਰਪੋਰੇਟ ਘਰਾਣਿਆਂ ਦੇ ਹੱਥ 'ਚ ਕੰਮ ਕਰ ਰਹੀ ਹੈ। ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਭਾਰਤ ਦੇ ਕਿਸਾਨ ਜਦੋਂ ਇਕਜੁੱਟ ਹੋ ਗਏ ਤਾਂ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੇ ਮੋਦੀ ਸਰਕਾਰ ਦੇ ਮੰਤਰੀਆਂ ਦਾ ਦਿਮਾਗੀ ਸੰਤੁਲਨ ਵਿਗੜ ਚੁੱਕਿਆ ਹੈ ਜਿਸ ਕਰਕੇ ਊਲ-ਜਲੂਲ ਦੀਆਂ ਗੱਲਾਂ ਕਰ ਰਹੇ ਹਨ।

Farmer MeetingFarmer 

ਅਸਲ ਵਿਚ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਗੁਲਾਮ ਬਣ ਚੁੱਕੀ ਹੈ ਅਤੇ ਆਪਣੇ ਕਾਰਪੋਰੇਟ ਅਕਾਵਾਂ ਨਾਲ ਵਫਾਦਾਰੀ ਕਰਦੇ ਹੋਏ ਦੇਸ਼ ਦੇ ਅੰਨਦਾਤਾ, ਜਵਾਨ ਨੂੰ ਬਦਨਾਮ ਕਰ ਰਹੀ ਹੈ। ਹੁਣ ਮੋਦੀ ਸਰਕਾਰ ਦੀ ਆਪਣੇ ਅਕਾਵਾਂ ਨੂੰ ਖੁਸ਼ ਕਰਨ ਲਈ ਕੀਤੀ ਜਾ ਰਹੀ ਗੰਦੀ ਰਾਜਨੀਤੀ ਜਨਤਕ ਹੋ ਰਹੀ ਹੈ।

pm modiPM modi

ਮੋਦੀ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਜਦੋਂ ਵੀ ਦੇਸ਼ ਭਰ ਵਿਚ ਹੱਕਾਂ ਲਈ ਲੋਕਾਂ ਨੇ ਮੋਦੀ ਸਰਕਾਰ ਵਿਰੁੱਧ ਕੋਈ ਆਵਾਜ਼ ਉਠੀ ਤਾਂ ਹਮੇਸ਼ਾ ਉਸ ਨੂੰ ਕਿਤੇ ਫਿਰਕੂ ਰੰਗਤ, ਨਕਸਲੀ ਰੰਗਤ ਜਾਂ ਫਿਰ ਪਾਕਿਸਤਾਨ ਤੇ ਚੀਨ ਨਾਲ ਜੋੜਦੀ ਰਹੀ ਹੈ। ਪੂਰਾ ਦੇਸ਼ ਹੁਣ ਇਹ ਜਾਣ ਚੁੱਕਿਆ ਹੈ ਕਿ ਭਾਜਪਾ ਜਦੋਂ ਹਾਰਨ ਦੀ ਸਥਿਤੀ ਉੱਤੇ ਆ ਜਾਂਦੀ ਹੈ ਤਾਂ ਉਹ ਚੀਨ ਅਤੇ ਪਾਕਿਸਤਾਨ ਦੇ ਬਹਾਨੇ ਅੰਦੋਲਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੀ ਹੈ, ਪਰ ਹੁਣ ਮੋਦੀ ਸਰਕਾਰ ਨੂੰ ਕੰਧ ਉਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਦੇਸ਼ ਦੇ ਕਿਸਾਨ, ਮਜ਼ਦੂਰ, ਨੌਜਵਾਨ, ਵਪਾਰੀ, ਮੁਲਾਜ਼ਮ ਤੇ ਅਵਾਮ ਮੋਦੀ ਦੀ ਤਾਨਾਸ਼ਾਹੀ ਖਿਲਾਫ ਇਕੱਠੇ ਹੋ ਚੁੱਕੇ ਹਨ।

farmer protestFarmer protest

ਇਸ ਅੰਦੋਲਨ ਤੋਂ ਘਬਰਾਈ ਮੋਦੀ ਸਰਕਾਰ ਨੂੰ ਹੁਣ ਕਿਸਾਨਾਂ ਦੇ ਪਿੱਛੇ ਖੜ੍ਹੇ ਦੇਸ਼ ਦੇ ਨਾਗਰਿਕ ਪਾਕਿਸਤਾਨੀ ਅਤੇ ਚੀਨੀ ਲੱਗਣ ਲੱਗੇ ਹਨ। ਆਗੂ ਨੇ ਕਿਹਾ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਦੇ ਹੋਏ ਦੇਸ਼ ਦੇ ਲੋਕਾਂ ਸਾਹਮਣੇ ਆਪਣੀ ਹਾਰ ਮੰਨਦੀ ਹੋਈ ਕਾਲੇ ਕਾਨੂੰਨ ਵਾਪਸ ਲਵੇ ਅਤੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਬੇਤੁੱਕੀ ਬਿਆਨਬਾਜ਼ੀ ਉਤੇ ਲਗਾਮ ਕਸੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement