
ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਜਾਰੀ ਵੋਟਾਂ ਦੀ ਗਿਣਤੀ ਵਿਚਕਾਰ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਦਾ ਬਿਆਨ ਆਇਆ ਹੈ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਜਾਰੀ ਵੋਟਾਂ ਦੀ ਗਿਣਤੀ ਵਿਚਕਾਰ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਨਤੀਜਿਆਂ ਦੇ ਰੁਝਾਨ ਦੱਸ ਰਹੇ ਹਨ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੀਆਂ ਸੀਟਾਂ ਵਿਚ ਕਾਫੀ ਅੰਤਰ ਹੈ। ਹਾਲੇ ਵੀ ਸਾਨੂੰ ਉਮੀ ਹੈ। ਉਹਨਾਂ ਕਿਹਾ ਜੋ ਨਤੀਜਾ ਆਵੇਗਾ, ਪ੍ਰਦੇਸ਼ ਪ੍ਰਧਾਨ ਹੋਣ ਦੇ ਨਾਤੇ ਮੈਂ ਹੀ ਜ਼ਿੰਮੇਵਾਰ ਹੋਵਾਂਗਾ।
Photo
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਫੇਸਬੁੱਕ ‘ਤੇ ਇਕ ਪੋਸਟ ਪਾਈ ਸੀ। ਜਿਸ ਵਿਚ ਉਹਨਾਂ ਨੇ ਇਕ ਚਿੱਠੀ ਸ਼ੇਅਰ ਕੀਤੀ ਸੀ। ਇਹ ਚਿੱਠੀ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਵੱਲੋਂ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਲਿਖੀ ਗਈ ਸੀ। ਮਨੋਜ ਤਿਵਾੜੀ ਵੱਲੋਂ ਇਹ ਚਿੱਠੀ 2 ਫਰਵਰੀ ਨੂੰ ਜੇਪੀ ਨੱਡਾ ਨੂੰ ਲਿਖੀ ਗਈ ਸੀ।
Photo
ਇਸ ਵਿਚ ਵੀ ਮਨੋਜ ਤਿਵਾੜੀ ਨੇ ਭਾਜਪਾ ਦੀ ਹਾਰ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਜ਼ਾਹਿਰ ਹੋ ਰਿਹਾ ਸੀ ਕਿ ਭਾਜਪਾ ਨੂੰ ਸ਼ੁਰੂ ਤੋਂ ਹੀ ਹਾਰ ਦਾ ਡਰ ਸਤਾ ਰਿਹਾ ਸੀ। ਦੱਸ ਦਈਏ ਕਿ ਇਹਨਾਂ ਚੋਣਾਂ ਵਿਚ ਕੁਲ 672 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚ ਦੇਖਿਆ ਜਾ ਰਿਹਾ ਹੈ।
Photo
ਦੱਸ ਦਈਏ ਕਿ ਇਹ ਚੋਣਾਂ ਦੋ ਮੁੱਖ ਪਾਰਟੀਆਂ ਆਮ ਆਦਮੀ ਪਾਰਟੀ ਤੇ ਭਾਜਪਾ ਲਈ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ। ਐਗਜ਼ਿਟ ਪੋਲ ਦੇਖ ਕੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਭਾਜਪਾ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਰਾਜਧਾਨੀ ਦੀ ਸੱਤਾ ਵਿਚ ਵਾਪਸੀ ਦੀ ਰਾਹ ਦੇਖ ਰਹੀ ਹੈ।
Photo
ਉੱਥੇ ਹੀ ਕਾਂਗਰਸ ਵੀ ਵਾਪਸੀ ਦੀ ਕੋਸ਼ਿਸ਼ ਵਿਚ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ 70 ਵਿਚੋਂ 67 ਸੀਟਾਂ ਮਿਲੀਆਂ ਸਨ। ਤਿੰਨ ਸੀਟਾਂ ‘ਤੇ ਭਾਜਪਾ ਨੇ ਜਿੱਤ ਦਰਜ ਕੀਤੀ ਸੀ। ਕਾਂਗਰਸ ਨੂੰ ਇਕ ਵੀ ਸੀਟ ਹਾਸਲ ਨਹੀਂ ਹੋਈ ਸੀ।